ਐਸ ਏ ਐਸ ਨਗਰ, 14 ਅਗਸਤ – ਨੰਨ੍ਹੇ ਮਣਕੇ ਪਲੇਅ ਵੇਅ ਐਂਡ ਫਾਉਂਡੇਸ਼ਨ ਸਕੂਲ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਮੁਹਾਲੀ ਵਿਖੇ ਅੱਜ ਸੁਤੰਤਰਤਾ ਦਿਵਸ ਮਨਾਇਆ ਗਿਆ। ਜਿਸ ਵਿੱਚ ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਦੀ ਵੰਡ ਦੇ ਹਾਲਾਤਾਂ ਨੂੰ ਪੇਸ਼ ਕਰਦਾ ਨਾਟਕ ਖੇਡਿਆ ਗਿਆ। ਇਸਦੇ ਨਾਲ ਹੀ ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਨਾਚ ਦੀ ਪੇਸ਼ਕਾਰੀ ਕੀਤੀ ਗਈ।
ਸਮਾਗਮ ਦੌਰਾਨ ਛੋਟੇ ਬੱਚਿਆਂ ਵੱਲੋਂ ਬੜੇ ਹੀ ਆਜਾਦੀ ਦਿਹਾੜੇ ਦੀ ਮਹੱਤਤਾ ਦਰਸਾਉਂਦੇ ਭਾਸ਼ਣ ਦਿੱਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿਸੀਪਲ ਅਤੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਇਸ ਦਿਨ ਦੀ ਮਹਾਨਤਾ ਬਾਰੇ ਜਾਣੂ ਕਬਵਾਇਆ ਗਿਆ।
ਸਕੂਲ ਦੇ ਡਾਇਰੈਕਟਰ ਸਰਦਾਰ ਮੋਹਨ ਬੀਰ ਸਿੰਘ ਸ਼ੇਰਗਿੱਲ ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਭਗਤੀ ਅਤੇ ਦੇਸ਼ ਦੇ ਉੱਜਲ ਭਵਿੱਖ ਲਈ ਪ੍ਰੇਰਿਤ ਕੀਤਾ ਗਿਆ।
ਇਸ ਦੌਰਾਨ ਸਰਕਾਰੀ ਹਾਈ ਸਕੂਲ ਲਾਂਡਰਾਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ‘ਪਾਰਟੀਸ਼ਨ ਹੋਰਰਜ਼ ਰਿਮੈਂਬਰ ਡੇ’ ਮਨਾਇਆ ਗਿਆ। ਮੁੱਖ ਅਧਿਆਪਕਾਂ ਸ਼੍ਰੀਮਤੀ ਮਨਪ੍ਰੀਤ ਕੌਰ ਮਾਂਗਟ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਸੰਬੰਧੀ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਣ, ਕਵਿਤਾਵਾਂ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਦਿੱਤੀ ਗਈ।
ਇਸ ਪ੍ਰੋਗਰਾਮ ਵਿੱਚ ਲਾਂਡਰਾਂ ਦੇ ਸਰਪੰਚ ਸ. ਹਰਚਰਨ ਸਿੰਘ ਗਿੱਲ, ਸਰਪੰਚ ਸ. ਗੁਰਮੁੱਖ ਸਿੰਘ, ਮਨਦੀਪ ਕੌਰ, ਚੇਅਰਮੈਨ ਐਸ ਐਮ ਸੀ, ਸ. ਸਤਨਾਮ ਸਿੰਘ, ਸ. ਰਣਜੀਤ ਸਿੰਘ, ਸ. ਸੁਖਵੰਤ ਸਿੰਘ (ਮੈਂਬਰ ਐਸ ਐਮ ਸੀ) ਅਤੇ ਹੋਰ ਪਤਵੰਤੇ ਸੱਜਣਾਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।
ਇਸੇ ਦੌਰਾਨ ਸ਼ਾਸ਼ਤਰੀ ਮਾਡਲ ਸਕੂਲ ਫੇਜ਼ 1 ਮੁਹਾਲੀ ਦੇ ਵਿਦਿਆਰਥੀਆਂ ਵੱਲੋਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਨਰਸਰੀ ਜਮਾਤ ਤੋਂ ਲੇ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਲੋਕ ਨਾਚਾਂ ਤੇ ਪੇਸ਼ਕਾਰੀ ਦਿੱਤੀ ਗਈ ਅਤੇ ਦੇਸ਼ਭਗਤੀ ਤੇ ਆਧਾਰਿਤ ਭਾਸ਼ ਦਿੱਤੇ ਗਏ।
ਇਸ ਮੌਕੇ ਤੇ ਬੋਲਦਿਆਂ ਸਕੂਲ ਪ੍ਰਿੰਸੀਪਲ ਸ਼੍ਰੀ ਮਤੀ ਆਰ ਬਾਲਾ ਨੇ ਕਿਹਾ ਕਿ ਸਾਡੇ ਦੇਸ਼ ਪਿਆਰ ਦੀ ਭਾਵਨਾ ਕਿਸੇ ਵਿਸ਼ੇਸ਼ ਦਿਨ ਨੂੰ ਮਨਾਉਣ ਵੇਲੇ ਹੀ ਨਹੀਂ ਸਗੋਂ ਹਰ ਪਲ ਹਰ ਦਿਨ ਹੋਣੀ ਚਾਹੀਦੀ ਹੈ ਜੋ ਕਦੇ ਖਤਮ ਨਹੀਂ ਹੋਣੀ ਚਾਹੀਦੀ। ਸਕੂਲ ਦੀ ਅਧਿਆਪਿਕਾ ਸ਼੍ਰੀ ਮਤੀ ਨੀਰੂ ਬਸੋਤਰਾ ਨੇ ਸਟੇਜ ਤੋਂ ਵੰਦੇ ਮਾਤਰਮ ਦੇ ਨਾਅਰਿਆਂ ਨਾਲ ਵਿਦਿਆਰਥੀਆਂ ਵਿੱਚ ਦੇਸ਼ ਪਿਆਰ ਦਾ ਜੋਸ਼ ਪੈਦਾ ਕੀਤਾ। ਅੰਤ ਵਿੱਚ ਰਾਸ਼ਟਰ ਗਾਨ ਨਾਲ ਸਮਾਗਮ ਦੀ ਸਮਾਪਤੀ ਕੀਤੀ ਗਈ ਅਤੇ ਸਕੂਲ ਮੈਨੇਜਮੈਂਟ ਵੱਲੋਂ ਆਜ਼ਾਦੀ ਦੇ ਦਿਹਾੜੇ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ।