ਐਸ ਏ ਐਸ ਨਗਰ,14 ਅਗਸਤ -ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਨੂੰ ਲੋਕ ਭਰਵਾਂ ਹੁੰਗਾਰਾ ਦੇ ਰਹੇ ਹਨ ਅਤੇ ਪਾਰਟੀ ਨੂੰ ਹਰ ਪਾਸਿਓਂ ਸਮਰਥਨ ਮਿਲ ਰਿਹਾ ਹੈ। ਅੱਜ ਇੱਥੇ ਪਾਰਟੀ ਦਫਤਰ ਵਿੱਚ ਮੁਹਾਲੀ ਦੇ 35 ਪਰਿਵਾਰਾਂ ਨੂੰ ਰਸਮੀ ਪਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਮੌਕੇ ਇਹਨਾਂ ਪਰਿਵਾਰਾਂ ਦਾ ਪਾਰਟੀ ਵਿੱਚ ਸੁਆਗਤ ਕਰਦਿਆਂ ਸz. ਕੁਲਵੰਤ ਸਿੰਘ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਵੱਲੋਂ ਲਿਆ ਗਿਆ ਇਹ ਫੈਸਲਾ ਬੇਹੱਦ ਸਮਝਦਾਰੀ ਵਾਲਾ ਫੈਸਲਾ ਹੈ। ਕਿਉਂਕਿ ਆਮ ਆਦਮੀ ਪਾਰਟੀ ਵਿੱਚ ਨਾ ਤਾਂ ਕੋਈ ਵਰਕਰ ਹੈ ਨਾ ਕੋਈ ਵਿਧਾਇਕ ਹੈ ਅਤੇ ਨਾ ਹੀ ਕੋਈ ਅਹੁਦੇਦਾਰ ਹੈ। ਸਗੋਂ ਸਾਰੇ ਮਿਲਜੁਲ ਕੇ ਇੱਕ ਪਰਿਵਾਰ ਦੇ ਵਾਂਗ ਰਹਿੰਦੇ ਹਨ।
ਉਹਨਾਂ ਕਿਹਾ ਕਿ ਅਸੀਂ ਸਾਰਿਆਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਦੇ ਉਤੇ ਪਹਿਰਾ ਦਿੰਦਿਆਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰਬੀਕੇ ਨਾਲ ਪੰਜਾਬ ਦੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ ਉਸ ਨਾਲ ਸਾਬਿਤ ਹੁੰਦਾ ਹੈ ਕਿ ਆਉਣ ਵਾਲੀਆਂ ਪੰਚਾਇਤੀ, ਜ਼ਿਲ੍ਹਾ ਪ੍ਰੀਸ਼ਦ, ਕਾਰਪੋਰੇਸ਼ਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਾਰਟੀ ਪਹਿਲਾਂ ਨਾਲੋਂ ਵੀ ਮਜਬੂਤ ਹੋਈ ਹੈ। ਉਹਨਾਂ ਕਿਹਾ ਕਿ ਇਸਦਾ ਅੰਦਾਜਾ ਇਸ ਨਾਲ ਵੀ ਲੱਗ ਸਕਦਾ ਹੈ ਕਿ ਪਾਰਟੀ ਦੇ ਕੋਲ ਹਰ ਚੋਣ ਲਈ ਹਰ ਇੱਕ ਜਗਾ ਤੇ ਪੰਜ ਤੋਂ ਸੱਤ ਉਮੀਦਵਾਰ ਮੌਜੂਦ ਹਨ, ਜਦੋਂ ਕਿ ਹੋਰਨਾਂ ਪਾਰਟੀਆਂ ਨੂੰ ਤਾਂ ਉਮੀਦਵਾਰ ਹੀ ਨਹੀਂ ਲੱਭਦੇ।
ਸਾਬਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਲਗਾਏ ਗਏ ਇਲਜਾਮਾਂ ਬਾਰੇ ਉਹਨਾਂ ਕਿਹਾ ਕਿ ਸz. ਬਲਬੀਰ ਸਿੰਘ ਸਿੱਧੂ ਨੇ ਹਮੇਸ਼ਾ ਦੂਸ਼ਣਬਾਜੀ ਦੀ ਹੀ ਰਾਜਨੀਤੀ ਕੀਤੀ ਹੈ ਅਤੇ ਸ਼ਹਿਰ ਦੇ ਵਿਕਾਸ ਵੱਲ ਕਦੇ ਵੀ ਕੋਈ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਨਗਰ ਨਿਗਮ ਮੁਹਾਲੀ ਕੋਲ ਕਰੋੜਾਂ ਰੁਪਏ ਦੇ ਫੰਡ ਮੌਜੂਦ ਹਨ, ਪ੍ਰੰਤੂ ਮੇਅਰ ਵੱਲੋਂ ਫੰਡਾਂ ਨੂੰ ਸਹੀ ਢੰਗ ਦੇ ਨਾਲ ਵਰਤੋਂ ਵਿੱਚ ਹੀ ਨਹੀਂ ਲਿਆਂਦਾ ਗਿਆ ਅਤੇ ਜੇਕਰ ਇਨ੍ਹਾਂ ਫੰਡਾਂ ਦੀ ਸਹੀ ਤਰੀਕੇ ਨਾਲ ਵਰਤੋਂ ਕੀਤੀ ਹੁੰਦੀ ਤਾਂ ਸ਼ਹਿਰ ਦਾ ਉੱਚ ਪੱਧਰੀ ਵਿਕਾਸ ਹੋ ਸਕਦਾ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨਇੰਜੀਨੀਅਰ ਪ੍ਰਭਜੋਤ ਕੌਰ, ਅਵਤਾਰ ਸਿੰਘ ਮੌਲੀ, ਕੁਲਦੀਪ ਸਿੰਘ ਦੁਮੀ ਸਮਾਣਾ, ਗੁਰਤੇਜ ਸਿੰਘ ਨਾਨੂਮਾਜਰਾ, ਗੁਰਮੀਤ ਸਿੰਘ ਸਾਬਕਾ ਸਰਪੰਚ, ਫੂਲ ਰਾਜ ਸਿੰਘ, ਹਰਪਾਲ ਸਿੰਘ ਚੰਨਾ, ਸੁਖਦੇਵ ਸਿੰਘ ਪਟਵਾਰੀ, ਰਜਿੰਦਰ ਪ੍ਰਸ਼ਾਦ ਸ਼ਰਮਾ, ਡਾ. ਕੁਲਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਸਰਬਜੀਤ ਸਿੰਘ, ਗੁਰਮੇਲ ਸਿੰਘ ਨਾਨੂੰ ਮਾਜਰਾ, ਹਰਬੰਸ ਸਿੰਘ, ਗੁਰਵੰਤ ਸਿੰਘ, ਜਸਪਾਲ ਸਿੰਘ ਮਟੌਰ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਪਤਵੰਤੇ ਹਾਜਰ ਸਨ।