ਚੰਡੀਗੜ੍ਹ/ਅੰਮ੍ਰਿਤਸਰ, 14 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਹੋਰ ਅੱਤਵਾਦੀ ਮਾਡਿਊਲ ਜੋ ਅਮਰੀਕਾ ਅਧਾਰਿਤ ਲੋੜੀਂਦੇ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਵੱਲੋਂ ਚਲਾਇਆ ਜਾ ਰਿਹਾ ਸੀ, ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਹਨਾਂ ਕੋਲੋਂ ਦੋ ਵਿਦੇਸ਼ੀ 9 ਐਮਐਮ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਹਰਪ੍ਰੀਤ ਹੈਪੀ ਪਾਕਿਸਤਾਨ ਅਧਾਰਿਤ ਲੋੜੀਂਦੇ ਅੱਤਵਾਦੀ ਹਰਵਿੰਦਰ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਲੋੜੀਂਦੇ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ ਵਿੱਚ ਹੈ।
ਇਹ ਸਫ਼ਲਤਾ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ਮੌਕੇ ਅਤੇ ਪੰਜਾਬ ਪੁਲਿਸ ਵੱਲੋਂ ਚੈੱਕ ਗਣਰਾਜ (ਚੈੱਕੀਆ) ਦੇ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਰਨ ਤਾਰਨ ਤੋਂ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਪਿਸਤੌਲਾਂ ਸਮੇਤ ਗੋਲਾ ਸਿੱਕਾ ਬਰਾਮਦ ਕਰਨ ਦੇ ਇਕ ਬਾਅਦ ਮਿਲੀ ਹੈ।ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਪੁਲਿਸ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼
ਚੰਡੀਗੜ੍ਹ/ਅੰਮ੍ਰਿਤਸਰ, 14 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਹੋਰ ਅੱਤਵਾਦੀ ਮਾਡਿਊਲ ਜੋ ਅਮਰੀਕਾ ਅਧਾਰਿਤ ਲੋੜੀਂਦੇ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਵੱਲੋਂ ਚਲਾਇਆ ਜਾ ਰਿਹਾ ਸੀ, ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਹਨਾਂ ਕੋਲੋਂ ਦੋ ਵਿਦੇਸ਼ੀ 9 ਐਮਐਮ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਹਰਪ੍ਰੀਤ ਹੈਪੀ ਪਾਕਿਸਤਾਨ ਅਧਾਰਿਤ ਲੋੜੀਂਦੇ ਅੱਤਵਾਦੀ ਹਰਵਿੰਦਰ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਲੋੜੀਂਦੇ ਅੱਤਵਾਦੀ ਗੋਲਡੀ ਬਰਾੜ ਦੇ ਸੰਪਰਕ ਵਿੱਚ ਹੈ।
ਇਹ ਸਫ਼ਲਤਾ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ਮੌਕੇ ਅਤੇ ਪੰਜਾਬ ਪੁਲਿਸ ਵੱਲੋਂ ਚੈੱਕ ਗਣਰਾਜ (ਚੈੱਕੀਆ) ਦੇ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਰਨ ਤਾਰਨ ਤੋਂ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਪਿਸਤੌਲਾਂ ਸਮੇਤ ਗੋਲਾ ਸਿੱਕਾ ਬਰਾਮਦ ਕਰਨ ਦੇ ਇਕ ਬਾਅਦ ਮਿਲੀ ਹੈ।