• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result
Asli Punjabi | Latest Punjabi News from India, USA
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result
Asli Punjabi | Latest Punjabi News from India, USA
No Result
View All Result
Home Top Stories

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਪ੍ਰਤੀ ਸਮਰਪਿਤ : ਮੁੱਖ ਮੰਤਰੀ

Asli Punjabi by Asli Punjabi
August 15, 2023
in Top Stories
0
ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਪ੍ਰਤੀ ਸਮਰਪਿਤ : ਮੁੱਖ ਮੰਤਰੀ
586
SHARES
3.3k
VIEWS
Share on FacebookShare on TwitterShare on Whatsapp

ਪਟਿਆਲਾ, 15 ਅਗਸਤ 2023 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਲੇਖੇ ਲਾ ਦੇਣਗੇ।
ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇੱਥੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵਿਚ ਪੈਦਾਇਸ਼ੀ ਤੌਰ ਉਤੇ ਅਗਵਾਈ ਕਰਨ ਦੀ ਕਾਬਲੀਅਤ ਹੁੰਦੀ ਹੈ ਅਤੇ ਇਹ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਰਹਿ ਸਕਦੇ ਪਰ ਪੰਜਾਬੀਆਂ ਦੀ ਬੇਅੰਤ ਊਰਜਾ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ, ਜਿਸ ਲਈ ਸੂਬਾ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ, “ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ, ਦੇਸ਼ ਦਾ ਸਿਰਮੌਰ ਸੂਬਾ ਹੋਵੇਗਾ। ਇਕ ਵਾਰ ਪੰਜਾਬ ਨੇ ਦੇਸ਼ ਦੀ ਅਗਵਾਈ ਕਰ ਲਈ ਤਾਂ ਉਸ ਵੇਲੇ ਭਾਰਤ, ਦੁਨੀਆ ਨੂੰ ਸੇਧ ਦੇਵੇਗਾ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿਚ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜੋ ਸਹੀ ਮਾਅਨਿਆਂ ਵਿਚ ਸਾਡੇ ਕੌਮੀ ਨਾਇਕਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਵੱਲੋਂ ਨਿਭਾਈ ਗਈ ਭੂਮਿਕਾ ਸੂਰਬੀਰਤਾ ਅਤੇ ਕੁਰਬਾਨੀ ਦੀ ਅਜਿਹੀ ਮਿਸਾਲ ਹੈ, ਜਿਸ ਦਾ ਦੁਨੀਆ ਭਰ ਵਿੱਚ ਕੋਈ ਸਾਨੀ ਨਹੀਂ। ਉਨ੍ਹਾਂ ਕਿਹਾ ਕਿ 80 ਫੀਸਦੀ ਤੋਂ ਵੱਧ ਮਹਾਨ ਯੋਧੇ ਅਤੇ ਦੇਸ਼ ਭਗਤ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿੱਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ, ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰਾਂ ਸੂਰਬੀਰਾਂ ਨੇ ਆਜ਼ਾਦੀ ਦੇ ਉਦੇਸ਼ ਦੀ ਪ੍ਰਾਪਤੀ ਲਈ ਆਪਣੇ ਖੂਨ ਦੀ ਇੱਕ-ਇੱਕ ਬੂੰਦ ਲੇਖੇ ਲਾ ਦਿੱਤੀ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਅੱਜ ਵੀ ਇਸ ਸੂਬੇ ਦੇ ਬਹਾਦਰ ਲੋਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੇ ਸਰਬਪੱਖੀ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਬਹਾਦਰ ਪੰਜਾਬੀਆਂ ਨੇ ਹਮੇਸ਼ਾ ਮੋਹਰੀ ਹੋ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੱਲ ਦੁਨੀਆ ਜਾਣਦੀ ਹੈ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਦੀ ਅੰਨ ਸੁਰੱਖਿਆ ਲਈ ਜਰਖੇਜ਼ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸੋਮੇ ਵੀ ਦਾਅ ਉਤੇ ਲਾ ਦਿੱਤੇ। ਉਨ੍ਹਾਂ ਕਿਹਾ ਕਿ ਮੌਸਮ ਦੇ ਹਾਲਾਤ ਅਨੁਕੂਲ ਨਾ ਹੋਣ ਦੇ ਬਾਵਜੂਦ ਕੌਮੀ ਅਨਾਜ ਭੰਡਾਰ ਵਿੱਚ ਸੂਬੇ ਦਾ ਯੋਗਦਾਨ ਹਮੇਸ਼ਾ ਸਿਖਰ ‘ਤੇ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਆਧੁਨਿਕ ਭਾਰਤ ਦੀ ਸਿਰਜਣਾ ਵਿੱਚ ਪੰਜਾਬੀਆਂ ਦੀ ਸ਼ਾਨਦਾਰ ਭੂਮਿਕਾ ਨੂੰ ਵੀ ਚੇਤੇ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਦੇਸ਼ ਦੀ ਸੇਵਾ ਕਰਨ ਅਤੇ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਜਜ਼ਬਾ ਮਹਾਨ ਗੁਰੂਆਂ ਪਾਸੋਂ ਵਿਰਸੇ ਦੇ ਰੂਪ ਵਿਚ ਮਿਲਿਆ ਹੈ ਅਤੇ ਅੱਜ ਵੀ ਪੰਜਾਬੀ ਅਨਿਆਂ ਦੇ ਖਿਲਾਫ਼ ਡਟ ਕੇ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੁਗਲਾਂ ਦੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕੀਤੀ ਜਦੋਂਕਿ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਅੱਤਿਆਚਾਰ ਦੇ ਵਿਰੁੱਧ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਥ ਦੀ ਖ਼ਾਤਰ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਜਿਸ ਦੀ ਦੁਨੀਆ ਦੇ ਇਤਿਹਾਸ ਵਿੱਚ ਮਿਸਾਲ ਨਹੀਂ ਮਿਲਦੀ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਪੰਜਾਬ ਦੇ ਹਰ ਪਿੰਡ ਤੋਂ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਸੂਬੇ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ, ਚਾਹੇ ਉਹ ਪਾਕਿਸਤਾਨ, ਬੰਗਲਾਦੇਸ਼ ਜਾਂ ਚੀਨ ਦੀਆਂ ਸਰਹੱਦਾਂ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਲੋਕ ਭਰਮ-ਭੁਲੇਖੇ ਦਾ ਏਨੀ ਬੁਰੀ ਤਰ੍ਹਾਂ ਸ਼ਿਕਾਰ ਹਨ ਕਿ ਉਹ ਸਾਨੂੰ ਵਤਨਪ੍ਰਸਤੀ ਸਿਖਾਉਣ ਦੀ ਕੋਸ਼ਿਸ਼ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਤਨਪ੍ਰਸਤੀ ਲਈ ਪੰਜਾਬੀਆਂ ਨੂੰ ਇਨ੍ਹਾਂ ‘ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਦੀ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਅਤੇ ਦੇਸ਼ ਭਗਤਾਂ ਦਾ ਇੱਕ-ਨੁਕਾਤੀ ਏਜੰਡਾ ਦੇਸ਼ ਨੂੰ ਸਾਮਰਾਜਦਵਾਦ ਤੋਂ ਮੁਕਤ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਹਮੇਸ਼ਾ ਇਹ ਚਿੰਤਾ ਰਹਿੰਦੀ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਨ੍ਹਾਂ ਦੇ ਹੱਥਾਂ ਵਿੱਚ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜ਼ਾਦੀ ਦੇ 76 ਸਾਲ ਬਾਅਦ ਵੀ ਦੇਸ਼ ਭ੍ਰਿਸ਼ਟਾਚਾਰ, ਗਰੀਬੀ, ਬੇਰੁਜ਼ਗਾਰੀ ਆਦਿ ਦੇ ਜੰਜਾਲ ਵਿੱਚ ਜਕੜਿਆ ਹੋਇਆ ਹੈ।
ਮੁੱਖ ਮੰਤਰੀ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਤੋਂ ਜਾਣੂ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਸੀ, ਪਰ ਇਸ ਨੂੰ ਦੇਸ਼ ਦੇ ਬਟਵਾਰੇ ਦਾ ਖਾਮਿਆਜ਼ਾ ਵੀ ਭੁਗਤਣਾ ਪਿਆ ਕਿਉਂਕਿ 10 ਲੱਖ ਲੋਕ ਹਿਜਰਤ ਕਰ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਗਰੇਜ਼ਾਂ ਵੱਲੋਂ ਖਿੱਚੀ ਗਈ ਲਕੀਰ ਨੇ ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਨੂੰ ਡੂੰਘੇ ਜ਼ਖਮ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਉਤੇ ਚਲਦਿਆਂ ਪੰਜਾਬ ਦੀ ਤਕਦੀਰ ਦੇ ਨਕਸ਼ ਘੜਨ ਲਈ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਉਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਇਸ ਦਿਸ਼ਾ ਵਿਚ ਸੂਬੇ ਭਰ ਵਿਚ 117 ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਗੇ ਜਿਸ ਦੇ ਤਹਿਤ ਇਨ੍ਹਾਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਸਰਕਾਰ ਨੇ ਸੂਬੇ ਵਿੱਚ 659 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਇਨ੍ਹਾਂ ਵਿੱਚੋਂ 76 ਕਲੀਨਿਕ ਇਸ ਆਜ਼ਾਦੀ ਦਿਹਾੜੇ ਉਤੇ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਨਾਲ ਸੂਬੇ ਦੇ ਸਿਹਤ ਖੇਤਰ ਵਿਚ ਇਨਕਲਾਬੀ ਬਦਲਾਅ ਆਇਆ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਬਿਮਾਰੀਆਂ ਤੋ ਠੀਕ ਹੋਏ ਹਨ। ਆਮ ਆਦਮੀ ਕਲੀਨਿਕ ਪੰਜਾਬ ਦੇ ਸਿਹਤ ਸੰਭਾਲ ਢਾਂਚੇ ਦੀ ਕਾਇਆ ਕਲਪ ਕਰਨ ਦਾ ਆਧਾਰ ਬਣ ਕੇ ਉਭਰੇ ਹਨ ਕਿਉਂਕਿ 15 ਅਗਸਤ, 2022 ਤੋਂ ਸ਼ੁਰੂ ਹੋਏ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਤਕਰੀਬਨ 44 ਲੱਖ ਤੋਂ ਵੱਧ ਮਰੀਜ਼ ਇਲਾਜ ਲਈ ਆ ਚੁੱਕੇ ਹਨ ਜਿਨ੍ਹਾਂ ਨੂੰ ਦਵਾਈਆਂ, ਜਾਂਚ ਤੇ ਟੈਸਟ ਦੀ ਸਹੂਲਤ ਮੁਫ਼ਤ ਦਿੱਤੀ ਗਈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕਰਨ ਦਾ ਪੈਮਾਨਾ ਪਹਿਲਾਂ ਹੀ ਨਿਰਧਾਰਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਦੀ ਇਸ ਭਰਤੀ ਦਾ ਨੋਟੀਫਿਕੇਸ਼ਨ ਜਨਵਰੀ ਵਿੱਚ ਹੋਇਆ ਸੀ ਅਤੇ ਨਤੀਜਾ ਸਤੰਬਰ ਮਹੀਨੇ ਵਿੱਚ ਆ ਜਾਵੇਗਾ ਅਤੇ ਇਸ ਦੇ ਲਈ ਫਿਜ਼ੀਕਲ ਟੈਸਟ ਅਕਤੂਬਰ-ਨਵੰਬਰ ਮਹੀਨੇ ਵਿੱਚ ਹੋਵੇਗਾ ਅਤੇ ਉਸ ਤੋਂ ਅਗਲੇ ਮਹੀਨੇ ਦਸੰਬਰ ਵਿਚ ਇਹ ਉਮੀਦਵਾਰ ਭਰਤੀ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਰੰਟੀ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅਨਾਜ ਉਤਪਾਦਕਾਂ ਨੂੰ ਵੀ ਸੂਬੇ ਵਿੱਚ ਮੁਫਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਪਹਿਲਾਂ ਹੀ ਉੱਤਮ ਸਥਾਨ ਹਾਸਲ ਕਰ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬਾ, ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਸੁਖਾਵੇਂ ਮਾਹੌਲ ਵਾਲੇ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਵੱਡੇ ਪੱਧਰ ਉਤੇ ਨਿਵੇਸ਼ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ ਸੂਖਮ, ਛੋਟੀਆਂ ਅਤੇ ਦਰਮਿਆਨੀਆਂ ਇਕਾਈਆਂ (ਐੱਮ.ਐੱਸ.ਐੱਮ.ਈਜ਼) ਦੀ ਰਜਿਸਟ੍ਰੇਸ਼ਨ ਦੇ ਮਾਮਲੇ ਵਿੱਚ ਪੰਜਾਬ, ਉੱਤਰੀ ਭਾਰਤ ਵਿੱਚ ਸਭ ਤੋਂ ਅੱਗੇ ਹੈ।

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਖ਼ਤ ਰੁਖ਼ ਅਪਣਾਉਂਦਿਆਂ ਮੁੱਖ ਮੰਤਰੀ ਨੇ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ‘ਨਸ਼ਾ ਮੁਕਤ’ ਸੂਬਾ ਬਣਾਉਣ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਦੀ ਰੂਪ-ਰੇਖਾ ਤਿਆਰ ਕਰ ਲਈ ਹੈ ਅਤੇ ਇਸ ਨੂੰ ਲੋਕਾਂ ਦੇ ਸਹਿਯੋਗ ਨਾਲ ਅਮਲੀ ਰੂਪ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੀ ਇਸ ਠੋਸ ਵਿਉਂਤਬੰਦੀ ਸਦਕਾ ਆਜ਼ਾਦੀ ਦਿਵਸ-2024 ਤੱਕ ਸੂਬੇ ਵਿੱਚੋਂ ਨਸ਼ਿਆਂ ਦੀ ਜਕੜ ਨੂੰ ਮੁਕੰਮਲ ਤੌਰ ਉਤੇ ਖ਼ਤਮ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਪਾਰ ਅਤੇ ਖੇਤੀਬਾੜੀ ਖੇਤਰਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਅਫਸੋਸ ਜ਼ਾਹਰ ਕੀਤਾ ਕਿ ਆਜ਼ਾਦੀ ਦੇ 76 ਸਾਲ ਬੀਤ ਜਾਣ ਤੋਂ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਹੋਏ ਅਤੇ ਪੂਰਾ ਦੇਸ਼ ਇਨ੍ਹਾਂ ਮਹਾਨ ਨਾਇਕਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇ ਸੁਪਨਿਆਂ ਨੂੰ ਅਜੇ ਸਾਕਾਰ ਕੀਤਾ ਜਾਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਇਨ੍ਹਾਂ ਖੇਤਰਾਂ ‘ਤੇ ਵੱਧ ਧਿਆਨ ਦੇ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੀ ਸਖ਼ਤੀ ਸਦਕਾ ਪੰਜਾਬ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਨ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਹਿਲਾਂ ਹੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉਤੇ ਪਹਿਰਾ ਦੇ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਵਿੱਚੋਂ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਤੋਂ ਪਹਿਲਾਂ ਦੀਆਂ ਸਰਕਾਰਾਂ ਵਾਂਗ ਖਜ਼ਾਨਾ ਖਾਲੀ ਹੋਣ ਦਾ ਢੰਡੋਰਾ ਨਹੀਂ ਪਿੱਟਦੇ ਸਗੋਂ ਸਾਡੀ ਸਰਕਾਰ ਲੋਕਾਂ ਦੀ ਭਲਾਈ ਉਤੇ ਇਕ-ਇਕ ਪੈਸਾ ਲਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਠੱਲ੍ਹ ਪਾਈ ਹੈ ਅਤੇ ਹੁਣ ਇਨ੍ਹਾਂ ਫੰਡਾਂ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਹੋ ਰਹੀ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੇ ਸਰਪੰਚਾਂ ਦੀ ਚੋਣ ਨੂੰ ਸਿਆਸੀ ਪਰਛਾਵੇਂ ਤੋਂ ਮੁਕਤ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਸਰਪੰਚ ਚੁਣਨ ਵਾਲੇ ਪਿੰਡਾਂ ਨੂੰ ਵਿਕਾਸ ਲਈ ਵਿਸ਼ੇਸ਼ ਗਰਾਂਟਾਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾ ਹੋਣ ਅਤੇ ਪਿੰਡਾਂ ਦਾ ਸੁਖਾਵਾਂ ਮਾਹੌਲ ਕਾਇਮ ਰੱਖਣ ਨੂੰ ਯਕੀਨੀ ਬਣਾਉਣਾ ਹੈ।

ਸੂਬੇ ਦੇ ਰਜਵਾੜਾਸ਼ਾਹੀ ਨੇਤਾਵਾਂ ‘ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਹੀਂ ਬਣੇ ਸਗੋਂ ਆਪਣੇ ਨਿੱਜੀ ਮੁਫਾਦ ਦੀ ਖਾਤਰ ਕਦੇ ਮੁਗਲਾਂ ਨਾਲ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਨਾਲ ਸਾਂਝ ਪੁਗਾਉਂਦੇ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੂੰ ਖੁਸ਼ ਕਰਨ ਲਈ ਇਨ੍ਹਾਂ ਲੋਕਾਂ ਨੇ ਸ਼ਹੀਦ ਭਗਤ ਸਿੰਘ ਵਰਗੇ ਕ੍ਰਾਂਤੀਕਾਰੀਆਂ ਨੂੰ ‘ਭਟਕਿਆ ਹੋਇਆ ਨੌਜਵਾਨ’ ਦੱਸਿਆ ਅਤੇ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਵਰਗੇ ਮਹਾਨ ਦੇਸ਼ ਭਗਤਾਂ ’ਤੇ ਜ਼ੁਲਮ ਢਾਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਜਸਰੂਪ ਕੌਰ ਬਾਠ, ਆਈ.ਪੀ.ਐਸ. ਦੀ ਅਗਵਾਈ ਵਿਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾਵਾਂ), ਹਿਮਾਚਲ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਰੈੱਡ ਕਰਾਸ ਦੀ ਸੇਂਟ ਜੌਹਨ ਐਂਬੂਲੈਂਸ ਬ੍ਰਿਗੇਡ, ਸਕਾਊਟਸ ਅਤੇ ਗਾਈਡਜ਼, ਪੀ.ਏ.ਪੀ. ਅਤੇ ਬ੍ਰਾਸ ਬ੍ਰੈਂਡ ਦੀਆਂ ਟੁਕੜੀਆਂ ਦੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਤੋਂ ਪਹਿਲਾਂ ਸੀ.ਐਮ.ਦੀ ਯੋਗਸ਼ਾਲਾ, ਟੈਂਟ ਪੈੱਗਿੰਗ, ਸਕੂਲੀ ਵਿਦਿਆਰਥੀਆਂ ਦੇ ਵੰਨ-ਸੁਵੰਨੇ ਪ੍ਰੋਗਰਾਮ, ਗੱਤਕਾ, ਗਿੱਧਾ, ਭੰਗੜਾ ਅਤੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਰਵਾਇਤੀ ਲੋਕ ਨਾਚਾਂ ਸਮੇਤ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

ਮੁੱਖ ਮੰਤਰੀ ਨੇ ਫਰੀਡਮ ਫਾਈਟਰਜ਼ ਐਸੋਸੀਏਸ਼ਨ ਪਟਿਆਲਾ ਦੇ ਮੈਂਬਰਾਂ ਸਮੇਤ ਤਿੰਨ ਸੁਤੰਤਰਤਾ ਸੈਨਾਨੀਆਂ ਮੋਹਕਮ ਸਿੰਘ, ਅਵਤਾਰ ਸਿੰਘ ਅਤੇ ਚਰਨ ਸਿੰਘ ਨੂੰ ਵੀ ਸਨਮਾਨਿਤ ਕੀਤਾ।
ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਗੁਰਲਾਲ ਘਨੌਰ, ਕੁਲਵੰਤ ਸਿੰਘ ਤੇ ਗੁਰਦੇਵ ਸਿੰਘ ਦੇਵ ਮਾਨ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ, ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਡੀ.ਜੀ.ਪੀ. ਗੌਰਵ ਯਾਦਵ, ਡਵੀਜ਼ਨਲ ਕਮਿਸ਼ਨਰ ਅਰੁਣ ਸ਼ੇਖੜੀ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਜ਼ਿਲ੍ਹਾ ਅਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪ੍ਰੋ. ਅਰਵਿੰਦ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ. ਜਨ. ਜੇ.ਐਸ. ਚੀਮਾ ਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਵੀ.ਸੀ. ਪ੍ਰੋ. ਕਰਮਜੀਤ ਸਿੰਘ, ਨਗਰ ਨਿਗਮ ਕਮਿਸ਼ਨਰ ਅਦਿੱਤਆ ਉਪਲ, ਏ.ਡੀ.ਸੀਜ ਗੁਰਪ੍ਰੀਤ ਸਿੰਘ ਥਿੰਦ, ਜਗਜੀਤ ਸਿੰਘ ਤੇ ਅਨੁਪ੍ਰਿਤਾ ਜੌਹਲ, ਐਸ.ਪੀ. ਸਰਫਰਾਜ ਆਲਮ ਤੇ ਸੌਰਵ ਜਿੰਦਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਈ.ਓ. ਪੀ.ਡੀ.ਏ ਦੀਪਜੋਤ ਕੌਰ, ਇੰਦਰਜੀਤ ਸਿੰਘ ਸੰਧੂ, ਤੇਜਿੰਦਰ ਮਹਿਤਾ, ਅਮਰੀਕ ਸਿੰਘ ਬੰਗੜ, ਪ੍ਰਿੰਸੀਪਲ ਜੇ.ਪੀ. ਸਿੰਘ, ਮੇਜਰ ਰਮਨ ਮਲਹੋਤਰਾ, ਜਰਨੈਲ ਸਿੰਘ ਮੰਨੂ, ਵੀਰਪਾਲ ਕੌਰ ਚਹਿਲ, ਆਈ.ਐਮ.ਏ. ਪ੍ਰਧਾਨ ਡਾ. ਭਗਵੰਤ ਸਿੰਘ,ਵਿੱਕੀ ਘਨੌਰ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਚੇਅਰਮੈਨ ਨਗਰ ਸੁਧਾਰ ਟਰਸਟ ਨਾਭਾ ਸੁਰਿੰਦਰ ਪਾਲ ਸ਼ਰਮਾ ਤੇ ਕੁੰਦਨ ਗੋਗੀਆ, ਸਮੇਤ ਵੱਡੀ ਗਿਣਤੀ ਨਿਆਂਇਕ, ਸਿਵਲ, ਪੁਲਿਸ ਤੇ ਫੌਜ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਪਤਵੰਤੇ, ਜ਼ਿਲ੍ਹਾ ਨਿਵਾਸੀ, ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।

 

Previous Post

ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

Next Post

ਮਹਾਨ ਸ਼ਹੀਦਾਂ ਅਤੇ ਯੋਧਿਆਂ ਦੀ ਕੁਰਬਾਨੀ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਮਹਾਨ ਸ਼ਹੀਦਾਂ ਅਤੇ ਯੋਧਿਆਂ ਦੀ ਕੁਰਬਾਨੀ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ

ਮਹਾਨ ਸ਼ਹੀਦਾਂ ਅਤੇ ਯੋਧਿਆਂ ਦੀ ਕੁਰਬਾਨੀ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ

Recommended

ਚਿਤਕਾਰਾ ਯੂਨੀਵਰਸਿਟੀ ਦੇ ਗਰਾਊਂਡ ਵਿੱਚ ਤੈਰਦੀ ਮਿਲੀ ਬੀ ਐਸ ਸੀ ਦੇ ਵਿਦਿਆਰਥੀ ਦੀ ਲਾਸ਼

ਚਿਤਕਾਰਾ ਯੂਨੀਵਰਸਿਟੀ ਦੇ ਗਰਾਊਂਡ ਵਿੱਚ ਤੈਰਦੀ ਮਿਲੀ ਬੀ ਐਸ ਸੀ ਦੇ ਵਿਦਿਆਰਥੀ ਦੀ ਲਾਸ਼

July 12, 2023
2022 ਵਿੱਚ ਯੂ.ਪੀ. ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ : ਕੇਜਰੀਵਾਲ

2022 ਵਿੱਚ ਯੂ.ਪੀ. ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ : ਕੇਜਰੀਵਾਲ

December 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In