ਸਰਹਿੰਦ 15 ਅਗਸਤ 2023:-ਅੱਜ ਅਸੀਂ ਸਾਰੇ ਭਾਰਤ ਦੀ ਆਜ਼ਾਦੀ ਦਿਵਸ ਮੌਕੇ ਦੇਸ਼ ਦੇ ਕੌਮੀ ਝੰਡੇ ਤਿਰੰਗੇ ਨੂੰ ਸਤਿਕਾਰ ਸਹਿਤ ਪਰਣਾਮ ਕਰਕੇ ਭਾਰਤ ਦੀ ਆਜ਼ਾਦੀ ਦੇ ਯੋਧਿਆਂ ਸਮੇਤ ਭਾਰਤ ਦੀ ਆਜ਼ਾਦੀ ਦੇ ਸਾਂਤੀ ਤੇ ਅਹਿੰਸਾ ਦੇ ਸਿਧਾਂਤ ਤੇ ਪਹਿਰਾ ਦੇਣ ਵਾਲ਼ੇ ਮਹਾਤਮਾ ਗਾਂਧੀ ਨੂੰ ਵੀ ਸਤਿਕਾਰ ਸਹਿਤ ਯਾਦ ਕਰ ਰਹੇ ਹਾਂ ਉਕਤ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਜ਼ਿਲਾ ਸਿੱਖਿਆ ਅਫਸਰ ਸ੍ਰ ਅਮਰਜੀਤ ਸਿੰਘ ਰਿਟਾਇਰਡ ਪ੍ਰਿੰਸੀਪਲ ਨੇ ਸੀਨੀਅਰ ਸੈਕੰਡਰੀ ਸਕੂਲ ਬਾਲਪੁਰ ਵਿਖੇ ਆਜ਼ਾਦੀ ਦਿਵਸ ਮੌਕੇ ਝੰਡਾ ਚੜ੍ਹਾਉਣ ਮੌਕੇ ਕੀਤਾ ਇਸ ਮੌਕੇ ਪ੍ਰਿੰਸੀਪਲ ਰੰਧਾਵਾ ਸਿੰਘ ਨੇ ਜਿੱਥੇ ਆਇਆ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ, ਉੱਥੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਤੇ ਸ਼ਹੀਦ ਰਾਜਗੁਰੂ ਤੇ ਸੁਖਦੇਵ ਤੇ ਸ਼ਹੀਦ ਲਾਲਾ ਲਾਜਪਤ ਰਾਏ ਤੇ ਸੁਭਾਸ ਚੰਦਰ ਬੋਸ ਵਰਗੇ ਯੋਧਿਆਂ ਦੀ ਕੁਰਬਾਨੀ ਸਦਕਾ ਹੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਇਸ ਮੌਕੇ ਬੱਚਿਆਂ ਨੇ ਜਿੱਥੇ ਆਜ਼ਾਦੀ ਦਿਵਸ ਨੂੰ ਸਮਰਪਿਤ ਭਾਵਨਾ ਨਾਲ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਅਤੇ ਸਮੁੱਚੇ ਸਟਾਫ਼ ਵੱਲੋਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਈ ਗਈ, ਇਸ ਮੌਕੇ ਨਾਸਾ ਦੇ ਸਕੱਤਰ ਜਨਰਲ ਪੰਜਾਬ ਸੁਰਿੰਦਰ ਸਿੰਘ ਧਤੌਂਦਾ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਬਾਲਪੁਰ ਤੇ ਸਾਬਕਾ ਸਰਪੰਚ ਅਮਰੀਕ ਸਿੰਘ ਤੇ ਸਾਬਕਾ ਸਰਪੰਚ ਹਰਦੇਵ ਸਿੰਘ ਤੇ ਮੋਹਨ ਸਿੰਘ ਤੇ ਸਿਕੰਦਰ ਸਿੰਘ ਦਰਸ਼ਨ ਸਿੰਘ ਤੇ ਪੰਚ ਪ੍ਰਵੀਨ ਕੁਮਾਰ ਤੇ ਸਾਬਕਾ ਫੌਜੀ ਸਾਹਿਬਾਨ ਆਦਿ ਬਾਲਪੁਰ ਦੇ ਪਤਵੰਤੇ ਸੱਜਣ ਸਤਿਕਾਰਯੋਗ ਸਟਾਫ਼ ਮੈਂਬਰ ਅਤੇ ਸਾਰੇ ਵਿਦਿਆਰਥੀ ਵੀ ਸ਼ਾਮਿਲ ਸਨ, ਇਸ ਮੌਕੇ ਬੱਚਿਆਂ ਨੂੰ ਲੱਡੂ ਵੰਡੇ ਗਏ ਅਤੇ ਆਏ ਮਹਿਮਾਨਾਂ ਦਾ ਸਤਿਕਾਰ ਕੀਤਾ ਗਿਆ ਇਸ ਮੌਕੇ ਸਾਰੇ ਪਤਵੰਤੇ ਸੱਜਣਾਂ ਵੱਲੋਂ ਵਿਦਿਆਰਥੀਆਂ ਨੂੰ ਸਤਿਕਾਰ ਦਿੱਤਾ ਗਿਆ।