ਨਵੀਂ ਦਿੱਲੀ 18 ਅਗਸਤ -2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਜੁਟ ਗਈਆਂ ਹਨ ਅਤੇ ਇਸ ਸੰਬੰਧੀ ਸਿਆਸੀ ਸਰਗਰਮੀਆਂ ਵੀ ਤੇਜ ਹੋ ਰਹੀਆਂ ਹਨ। ਇਸ ਦੌਰਾਨ ਕਾਂਗਰਸ ਪਾਰਟੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਮੇਠੀ ਤੋਂ ਚੋਣ ਲੜਨਗੇ।
ਇਸ ਸੰਬੰਧੀ ਯੂ ਪੀ ਕਾਂਗਰਸ ਦੇ ਨਵੇਂ ਪ੍ਰਧਾਨ ਅਜੇ ਰਾਏ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਯਕੀਨੀ ਤੌਰ ਤੇ ਅਮੇਠੀ ਤੋਂ ਚੋਣ ਲੜਨਗੇ। ਉਹਨਾਂ ਇਹ ਵੀ ਕਿਹਾ ਕਿ ਪ੍ਰਿਅੰਕਾ ਗਾਂਧੀ ਜਿੱਥੇ ਵੀ ਚੋਣ ਲੜਨਾ ਚਾਹੁੰਦੇ ਹਨ, ਉਹ ਉਥੋਂ ਹੀ ਚੋਣ ਲੜਨਗੇ, ਭਾਵੇਂ ਉਹ ਬਨਾਰਸ ਹੀ ਕਿਉਂ ਨਾ ਹੋਵੇ।
ਅਮੇਠੀ ਲੋਕ ਸਭਾ ਸੀਟ ਕਾਂਗਰਸ ਦੀ ਪਰਿਵਾਰਕ ਸੀਟ ਰਹੀ ਹੈ। ਸੰਜੇ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ, ਸੋਨੀਆ ਗਾਂਧੀ ਵੀ ਇਸ ਸੀਟ ਤੋਂ ਲੋਕ ਸਭਾ ਚੋਣਾਂ ਜਿੱਤ ਚੁੱਕੇ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ ਵੀ ਅਮੇਠੀ ਲੋਕ ਸਭਾ ਸੀਟ ਤੋਂ ਲਗਾਤਾਰ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ ਪਰੰਤੂ ਪਿਛਲੀ ਵਾਰ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਰਾਹੁਲ ਗਾਂਧੀ ੯ ਹਰਾ ਦਿੱਤਾ ਸੀ।