ਖੰਡਵਾ, 18 ਅਗਸਤ – ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਵਿੱਚ ਸੜਕ ਹਾਦਸਾ ਵਾਪਰਿਆ। ਇੱਥੇ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਪੰਜ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਹਾਦਸਾ ਪੁਨਾਸਾ ਨੇੜੇ ਸਨਾਵਦ ਮਾਰਗ ਤੇ ਦੌਲਤਪੁਰ ਫਾਟੇ ਨੇੜੇ ਤੜਕੇ 2 ਵਜੇ ਵਾਪਰਿਆ। ਮਰਨ ਵਾਲੇ ਪੰਜੇ ਨੌਜਵਾਨ ਕਸਰਾਵਦ ਤਹਿਸੀਲ ਦੇ ਰਹਿਣ ਵਾਲੇ ਹਨ। ਸਾਰੇ ਬੀਤੇ ਦਿਨ ਕਾਰੋਬਾਰੀ ਕੰਮ ਦੇ ਸਿਲਸਿਲੇ ਵਿੱਚ ਪੁਨਾਸਾ ਆਏ ਸਨ। ਰਾਤ ਨੂੰ ਵਾਪਸ ਆਉਂਦੇ ਸਮੇਂ ਇਹ ਹਾਦਸਾ ਵਾਪਰਿਆ। ਘਟਨਾ ਵਿੱਚ ਕਾਰ ਦਾ ਬਹੁਤ ਨੁਕਸਾਨ ਹੋਇਆ, ਜਿਸ ਕਾਰਨ ਲਾਸ਼ਾਂ ਨੂੰ ਬਾਹਰ ਕੱਢਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਪੁਨਾਸਾ ਚੌਕੀ ਅਧੀਨ ਪੈਂਦੇ ਦੌਲਤਪੁਰਾ ਫਾਟੇ ਵਿਖੇ ਕਾਰ ਸਾਹਮਣੇ ਤੋਂ ਆ ਰਹੇ ਡੰਪਰ ਨਾਲ ਟਕਰਾ ਗਈ। ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ।
ਹਾਦਸੇ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ। ਪੁਲੀਸ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਰਾਤ ਨੂੰ ਲਾਸ਼ਾਂ ਨੂੰ ਪੋਸਟਮਾਰਟਮ ਲਈ ਪੁਨਾਸਾ ਹਸਪਤਾਲ ਭੇਜ ਦਿੱਤਾ ਗਿਆ। ਪੁਨਾਸਾ ਪੁਲੀਸ ਵੱਲੋਂ ਮਾਮਲਾ ਦਰਜ ਕਰ ਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।