ਅੰਮ੍ਰਿਤਸਰ, 18 ਅਗਸਤ 2023 – ਪੰਜਾਬ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਬੀਤੇ ਦਿਨ ਪੰਜਾਬ ਦੇ ਡੇਰਾ ਬਾਬਾ ਨਾਨਕ ਦੇ ਵਿੱਚ ਹੋਈ ਲੱਖਾਂ ਰੁਪਿਆ ਦੀ ਲੁੱਟ ਤੋਂ ਬਾਅਦ ਹੁਣ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਵਿੱਚ ਵੀ ਵੱਡੀ ਲੁੱਟ ਨੂੰ ਅੰਜਾਮ ਲੁਟੇਰਿਆਂ ਵਲੋਂ ਦਿੱਤਾ ਗਿਆ ਹੈ। ਇਸ ਵਿੱਚ ਕੀ ਲੁਟੇਰਿਆਂ ਵੱਲੋਂ 62 ਲੱਖ ਲੁੱਟ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਉਹਨਾਂ ਵੱਲੋਂ ਸ਼ਿਕਾਰ ਹੋਏ ਵਿਅਕਤੀਆਂ ਦਾ ਬਿਆਨ ਕੀਤੇ ਜਾ ਰਹੇ ਹਨ ਅਤੇ ਅਰੋਪੀਆਂ ਨੂੰ ਗਿਰਫ਼ਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਵਿੱਚ ਲਗਾਤਾਰ ਹੀ ਲੁੱਟ ਦੀਆ ਵਾਰਦਾਤਾਂ ਰੋਕਣ ਦਾ ਨਾਮ ਨਹੀਂ ਲੈ ਰਹੀਆਂ, ਤਾਜ਼ਾ ਮਾਮਲਾ ਹੈ ਅੰਮ੍ਰਿਤਸਰ ਦੇ ਥਾਣਾ ਕੰਟੋਨਮੇਂਟ ਦਾ, ਜਿਥੇ ਇੱਕ ਵਿਅਕਤੀ ਬੈਂਕ ਚੋਂ ਆਪਣੇ ਪੈਸੇ ਕਢਾ ਕੇ ਆ ਰਿਹਾ ਸੀ, ਉਸ ਤੋਂ ਬਾਅਦ ਰਸਤੇ ਵਿੱਚ ਕੁਝ ਵਿਅਕਤੀਆਂ ਵੱਲੋਂ ਰੋਕਿਆ ਗਿਆ ਅਤੇ ਉਹ ਰਕਮ ਉਸ ਵੱਲੋਂ ਆਪਣੇ ਬੈਂਕ ਦੇ ਲੋਕਰ ਵਿੱਚੋਂ ਲਿਆਂਦੀ ਗਈ ਸੀ, ਜਿਸ ਨੂੰ ਲੁਟੇਰੇ ਲੁੱਟ ਕੇ ਫਰਾਰ ਹੋ ਗਏ। ਪੁਲਿਸ ਅਧਿਕਾਰੀ ਨੇ ਕਿਹਾ ਅਸੀਂ ਛਾਣਬੀਨ ਕਰ ਰਹੇ ਹਾਂ ਅਤੇ ਜਲਦੀ ਹੀ ਅਰੋਪੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਲਾਖਾਂ ਪਿੱਛੇ ਭੇਜਾਂਗੇ।
ਅਜੇ ਅਸੀਂ ਸਿਰਫ਼ ਮੁਢਲੀ ਤਫਤੀਸ਼ ਕਰ ਰਹੇ ਹਾਂ ਕਿ ਵੱਲੋਂ ਬੈਂਕ ਵਿੱਚੋਂ ਕਿੰਨੇ ਪੈਸੇ ਲਿਆਂਦੇ ਗਏ ਸਨ ਅਤੇ ਜਾਂਚ ਤੋਂ ਬਾਅਦ ਹੀ ਇਹ ਸਾਰੀ ਸਥਿਤੀ ਸਾਫ਼ ਹੋਵੇਗੀ। ਕੀ ਕਿੰਨੇ ਪੈਸੇ ਲੁਟੇਰਿਆਂ ਵੱਲੋਂ ਇਨ੍ਹਾਂ ਤੋਂ ਲੁੱਟੇ ਗਏ ਹਨ ਹਾਲੇ 62 ਲੱਖ ਰੁਪਏ ਦੀ ਲੁੱਟ ਦੀ ਸ਼ਿਕਾਇਤ ਦਿੱਤੀ ਗਈ ਹੈ ਤੇ ਹੁਣ ਅਸੀਂ ਮਾਮਲਾ ਦਰਜ ਕਰਕੇ ਅਰੋਪੀਆਂ ਨੂੰ ਗਿਰਫ਼ਤਾਰ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ।