ਬਾਰਾਮੂਲਾ, 24 ਜੂਨ ਜੰਮੂ-ਕਸ਼ਮੀਰ ਦੇ ਸੋਪੋਰ ਵਿੱਚ ਸੁਰੱਖਿਆ ਦਸਤਿਆਂ ਦੀ ਸਾਂਝੀ ਮੁਹਿੰਮ ਵਿੱਚ ਲਸ਼ਕਰ-ਏ-ਤੋਇਬਾ ਦੇ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਅਧਿਕਾਰਤ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ| ਉਨ੍ਹਾਂ ਦੱਸਿਆ ਕਿ ਰਾਸ਼ਟਰੀ ਰਾਈਫਲਜ਼, ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ ਦੇ ਜਵਾਨਾਂ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਦੀ ਹਾਜ਼ਰੀ ਦੀ ਸੂਚਨਾ ਮਿਲਣ ਤੋਂ ਬਾਅਦ ਸੋਪੋਰ ਦੇ ਅਥੋਰਾ, ਪੁਥਕਾਹ ਮੁਕਾਮ ਸਮੇਤ ਵੱਖ-ਵੱਖ ਥਾਂਵਾਂ ਤੇ ਤਲਾਸ਼ ਮੁਹਿੰਮ ਚਲਾਈ|
ਇਸ ਦੌਰਾਨ 4 ਅੱਤਵਾਦੀਆਂ- ਇਰਫਾਨ ਖਾਨ, ਕੈਸਰ ਰਹਿਮਾਨ, ਸੁਹੈਲ ਅਹਿਮਦ ਅਤੇ ਇਰਫਾਨ ਮੀਰ ਨੂੰ ਗ੍ਰਿਫਤਾਰ ਕੀਤਾ ਗਿਆ| ਸੂਤਰਾਂ ਨੇ ਦੱਸਿਆ ਕਿ ਗ੍ਰਿਫਤਾਰ ਅੱਤਵਾਦੀਆਂ ਨੇ ਕਬੂਲ ਕੀਤਾ ਹੈ ਕਿ ਉਹ ਲਸ਼ਕਰ-ਏ-ਤੋਇਬਾ ਲਈ ਕੰਮ ਕਰ ਰਹੇ ਸਨ ਅਤੇ ਕਈ ਗ੍ਰਨੇਡ ਅਤੇ ਹੋਰ ਤਰ੍ਹਾਂ ਦੇ ਹਮਲਿਆਂ ਵਿੱਚ ਸ਼ਾਮਲ ਰਹੇ ਹਨ|