ਚੰਡੀਗੜ੍ਹ, 19 ਅਗਸਤ 2023 – ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਆਪ੍ਰੇਸ਼ਨ ਸੀਲ-3’ ਚਲਾਇਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ, ਸ਼ਰਾਬ ਤਸਕਰੀ ਅਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਹਰਕਤਾਂ ’ਤੇ ਨਜ਼ਰ ਬਾਜ਼ ਰੱਖੀ ਜਾ ਸਕੇ।