ਐਸ ਏ ਐਸ ਨਗਰ, 21 ਅਗਸਤ – ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਪਿੰਡ ਬੱਲੋਮਾਜਰਾ ਦੇ ਯੂਥ ਨੇਤਾ ਕੁਲਵਿੰਦਰ ਸਿੰਘ ਬੱਲੋਮਾਜਰਾ ਦੀ ਅਗਵਾਈ ਹੇਠ 32 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਮੌਕੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਪਰਿਵਾਰਕ ਪਾਰਟੀ ਹੈ ਅਤੇ ਇਸ ਦੇ ਪਰਿਵਾਰਕ ਮੈਂਬਰਾਂ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਨਾਲ ਪਾਰਟੀ ਦਿਨ ਪ੍ਰਤੀ ਦਿਨ ਵੱਡੀ ਹੁੰਦੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਖਾਸੀਅਤ ਇਹ ਹੈ ਕਿ ਇੱਥੇ ਕੰਮ ਕਰਨ ਵਾਲਾ ਕੋਈ ਵੀ ਮੁੱਖ ਮੰਤਰੀ, ਮੰਤਰੀ, ਵਿਧਾਇਕ ਜਾਂ ਅਹੁਦੇਦਾਰ ਨਹੀਂ ਬਲਕਿ ਸਾਰੇ ਹੀ ਆਮ ਆਦਮੀ ਵਰਕਰ ਦੀ ਤਰ੍ਹਾਂ ਲੋਕਾਂ ਦੀ ਕਚਹਿਰੀ ਵਿੱਚ ਕੰਮ ਕਰਕੇ ਉਹਨਾਂ ਨੂੰ ਆ ਰਹੀਆਂ ਸਮੱਸਿਆ ਬਾਰੇ ਜਾਣਕਾਰੀ ਲੈ ਕੇ ਅਤੇ ਸਬੰਧਤ ਵਿਭਾਗਾਂ ਤੱਕ ਪਹੁੰਚ ਕਰਕੇ ਇਹਨਾਂ ਸਮੱਸਿਆਵਾਂ ਨੂੰ ਹਲ ਕਰਵਾਉਂਦੇ ਹਨ। ਉਹਨਾਂ ਦਾ ਹਰ ਕੰਮ ਪੂਰਾ ਕੀਤਾ ਜਾਂਦਾ ਹੈ।
ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸੁਆਗਤ ਕਰਦਿਆਂ ਸz. ਕੁਲਵੰਤ ਸਿੰਘ ਨੇ ਕਿਹਾ ਕਿ ਹਰ ਉਹ ਵਿਅਕਤੀ ਜੋ ਲੋਕਾਈ ਦੀ ਭਲਾਈ ਲਈ ਨਿਰਸਵਾਰਥ ਹੋ ਕੇ ਕੰਮ ਕਰਨਾ ਚਾਹੁੰਦਾ ਹੈ, ਪਾਰਟੀ ਵਿੱਚ ਸ਼ਾਮਿਲ ਹੋ ਸਕਦਾ ਹੈ। ਉਹਨਾਂ ਕਿਹਾ ਕਿ ਮੁਹਾਲੀ ਦੇ ਵਿੱਚ ਆਮ ਆਦਮੀ ਕਲੀਨਿਕਾਂ ਦੇ ਵਿੱਚੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਪਣਾ ਇਲਾਜ਼ ਕਰਵਾ ਰਹੇ ਹਨ ਅਤੇ ਸਰਕਾਰ ਵਲੋਂ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣ ਨਾਲ 80 ਫੀਸਦੀ ਤੋਂ ਵੀ ਵੱਧ ਪਰਿਵਾਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆ ਰਿਹਾ ਹੈ।
ਇਸ ਮੌਕੇ ਸ਼ਹਿਰ ਵਿਚਲੀ ਟ੍ਰੈਫਿਕ ਦੀ ਸਮੱਸਿਆ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਸ ਵਾਸਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਚੌਕਾਂ ਤੇ ਪਹਿਲਾਂ ਹੀ ਕਾਫੀ ਥਾਵਾਂ ਤੇ ਸੀ ਸੀ ਟੀ ਵੀ ਕੈਮਰੇ ਲਗਾਏ ਗਏ ਹਨ ਅਤੇ ਹੋਰ ਵੀ ਲਗਾਏ ਜਾਣਗੇ। ਉਹਨਾਂ ਕਿਹਾ ਕਿ ਮੁਹਾਲੀ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਇੰਜ ਪ੍ਰਭਜੋਤ ਕੌਰ, ਸਟੇਟ ਐਵਾਰਡੀ ਫੂਲਰਾਜ ਸਿੰਘ, ਅਵਤਾਰ ਸਿੰਘ (ਸਾਬਕਾ ਸਰਪੰਚ), ਜਤਿੰਦਰ ਸਿੰਘ ਪੰਮਾ, ਹਰਦੀਪ ਸਿੰਘ, ਹਰਭਜਨ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ, ਅਮਨਦੀਪ ਸਿੰਘ ,ਅਰਸ਼ਦੀਪ ਸਿੰਘ, ਜੱਗੀ, ਜਗਜੀਤ ਸਿੰਘ ਸੰਧੂ, ਕੁਲਵੰਤ ਸਿੰਘ, ਮਨਦੀਪ ਸਿੰਘ ਲਾਡੀ, ਸਰਬਜੀਤ ਸਿੰਘ, ਅਮਨਿੰਦਰ ਸਿੰਘ, ਗੁਰਜਿੰਦਰ ਸਿੰਘ,ਪਰਮਿੰਦਰ ਸਿੰਘ, ਗੁਰਿੰਦਰ ਸਿੰਘ, ਅਮਰਪਾਲ ,ਪੰਕਜ ਸ਼ਰਮਾ, ਗੁਰਦੀਪ ਸਿੰਘ, ਗੁਰਜੋਤ, ਅਵੀਜੋਤ, ਮਨਿੰਦਰ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਸਮਰਥਕ ਹਾਜਰ ਸਨ।