ਬਠਿੰਡਾ 21ਅਗਸਤ 2023:ਪੰਜਾਬ ਕਾਂਗਰਸ ਦੇ ਇਤਿਹਾਸ ਵਿਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਤੇ 20 ਸਾਲ ਬਾਅਦ ਪਹਿਲੀ ਵਾਰ ਜਿਲ੍ਹਾ ਪੱਧਰ ਤੇ ਚੁਣੇ ਗਏ ਅਹੁਦੇਦਾਰਾਂ ਨੂੰ ਸ਼ਨਾਖ਼ਤੀ ਕਾਰਡ ਦੇਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਲੜੀ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੀ ਲੀਡਰਸ਼ਿਪ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਪ੍ਰਧਾਨਗੀ ਹੇਠ ਕਾਂਗਰਸ ਭਵਨ ਵਿਖੇ ਹੋਈ ਜਿਸ ਵਿੱਚ ਜਿਲ੍ਹਾ ਬਠਿੰਡਾ ਦੇ ਇੰਚਾਰਜ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸ਼ਾਮਿਲ ਹੋਏ ਜਿਨ੍ਹਾਂ ਸ਼ਨਾਖ਼ਤੀ ਕਾਰਡ ਵੰਡਣ ਦੀ ਰਸਮ ਅਦਾ ਕੀਤੀ।
ਇਸ ਮੌਕੇ ਉਹਨਾਂ ਪੰਜਾਬ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਕਿਹਾ ਕਿ ਕਾਂਗਰਸ ਪਾਰਟੀ ਦੇ ਚੁਣੇ ਹੋਏ ਅਹੁਦੇਦਾਰਾਂ ਦਾ ਲੋਕ ਹਿੱਤ ਵਿੱਚ ਕੰਮਾਂ ਲਈ ਆਉਣ ਤੇ ਪੂਰਾ ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਦਾਇਤ ਦਿੱਤੀ ਕਿ ਭਾਰਤ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਲਾਮਬੰਦ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨਾਂ ਦਿਨ ਵਿਗੜ ਰਹੇ ਹਨ ਜਿਸ ਪਾਸੇ ਮੁੱਖ ਮੰਤਰੀ ਦਾ ਕੋਈ ਧਿਆਨ ਨਹੀਂ।
ਇਸ ਮੌਕੇ ਜਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਉਹਦੇਦਰਾਂ ਦਾ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਕੇ ਕੇ ਅਗਰਵਾਲ, ਅਸ਼ੋਕ ਕੁਮਾਰ ਬਲਵੰਤ ਰਾਏ ਨਾਥ ਅਰੁਨ ਵਧਾਵਣ ਮਾਸਟਰ ਹਰਮਿੰਦਰ ਸਿੰਘ ਟਿੰਕੂ ਗਰੋਵਰ ਬਲਰਾਜ ਪੱਕਾ ਰੁਪਿੰਦਰ ਬਿੰਦਰਾ ਬਲਜੀਤ ਸਿੰਘ ਸੁਰਿੰਦਰਜੀਤ ਸਾਹਨੀ ਅਤੇ ਸਨਦੀਪ ਵਰਮਾ ਤੇ ਵਰਕਰ ਹਾਜ਼ਰ ਸਨ।