ਚੰਡੀਗੜ੍ਹ, 25, ਜੂਨ, 2020 : ਉਘੇ ਖੇਤੀਬਾੜੀ ਮਾਹਿਰ ਦਵਿੰਦਰ ਸ਼ਰਮਾ ਨੇ ਡੀਜ਼ਲ ਦੀ ਕੀਮਤ ਵਿਚ ਹੋਏ ਵਾਧੇ ਨੂੰ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਸ਼ਾਮਲ ਕਰਨ ਦਾ ਸੁਝਾਅ ਦਿੱਤਾ ਹੇ। ਇਕ ਟਵੀਟ ਵਿਚ ਉਹਨਾਂ ਕਿਹਾ ਕਿ ਹੁਣ ਤੱਕ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨਾਲ ਪੰਜਾਬ ਦੇ ਕਿਸਾਨਾਂ ‘ਤੇ 1100 ਕਰੋੜ ਰੁਪਏ ਦਾ ਵਾਧੂ ਬੋਝ ਪਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਹੀ ਖੇਤੀਬਾੜੀ ਲਈ ਲੇਬਰ ਦੀ ਘਾਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਡੀਜ਼ਲ ਕੀਮਤਾਂ ਵਧਣ ਨਾਲ ਹੋਰ ਵੱਧ ਗÂਂਆਂ ਹਨ। ਉਹਨਾਂ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਜਦੋਂ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਵਧਾ ਕੇ ਇਸ ਵਿਚ ਡੀਜ਼ਲ ਕੀਮਤਾਂ ‘ਚ ਹੋਏ ਵਾਧੇ ਨੂੰ ਸ਼ਾਮਲ ਕੀਤਾ ਜਾਵੇ।