ਚੰਡੀਗੜ੍ਹ, 23 ਅਗਸਤ – ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਗੁਰਦਾਸਪੁਰ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਵਿੱਚ ਨਵਾਂਸ਼ਹਿਰ ਦੇ ਕਈ ਆਗੂ ਅਤੇ ਪ੍ਰਮੁੱਖ ਸ਼ਖਸੀਅਤਾਂ ਪਾਰਟੀ ਵਿੱਚ ਸ਼ਾਮਲ ਹੋ ਗਈਆਂ।
ਨਵਾਂਸ਼ਹਿਰ ਦੇ ਵਾਰਡ ਨੰ. 5 ਦੀ ਐਮ ਸੀ ਪਰਮਜੀਤ ਕੌਰ, ਵਾਰਡ ਨੰ 4 ਦੇ ਐਮ. ਸੀ. ਅਤੇ ਸਾਬਕਾ ਸਰਪੰਚ ਸਾਬਕਾ ਬਾਬਾ ਰਾਮਜੀ ਦਾਸ, ਯੂਥ ਆਗੂ ਹਰਪ੍ਰੀਤ ਸਿੰਘ ਹਨੀ, ਭੁਪਿੰਦਰ ਕੌਰ, ਸੁਰਿੰਦਰ ਸਿੰਘ, ਅਮਨਪ੍ਰੀਤ ਸਿੰਘ ਅਤੇ ਬਲਜੀਤ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦੋ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਡਾ: ਕਮਲਜੀਤ ਲਾਲ ਨੂੰ ਵੀ ਇਹਨਾਂ ਆਗੂਆਂ ਦੇ ਨਾਲ ਅਧਿਕਾਰਤ ਤੌਰ ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਸਾਰੇ ਨਵੇਂ ਆਗੂਆਂ ਨੂੰ ਅਧਿਕਾਰਤ ਤੌਰ ਤੇ ‘ਆਪ’ ਵਿੱਚ ਸ਼ਾਮਲ ਕਰਦਿਆਂ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਜਿਹੜੇ ਆਗੂ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ ‘ਆਪ’ ਪਰਿਵਾਰ ਵਿੱਚ ਹਮੇਸ਼ਾ ਸਵਾਗਤ ਹੈ।
ਇਸ ਮੌਕੇ ਉਨ੍ਹਾਂ ਨਾਲ ਨਵਾਂਸ਼ਹਿਰ ਦੇ ਜ਼ਿਲ੍ਹਾ ਇੰਚਾਰਜ ਸਤਨਾਮ ਜਲਾਲਪੁਰ, ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਅਤੇ ਨਵਾਂਸ਼ਹਿਰ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਵੀ ਹਾਜ਼ਰ ਸਨ।