ਚੰਡੀਗੜ੍ਹ 25 ਅਗਸਤ- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਸੈਂਟਰ, ਕਰੈਚ ਸੈਂਟਰ ਅਤੇ ਟਰੇਨਿੰਗ ਸੈਂਟਰਾਂ ਵਿੱਚੋਂ ਜਿਹੜੀਆਂ ਇਮਾਰਤਾਂ ਅਣਸੁਰੱਖਿਅਤ ਹਨ, ਉਹਨਾਂ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ।
ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਜਿਹਨਾਂ ਸੈਂਟਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਹੋਣ ਵਾਲੀ ਹੈ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।