ਐਸ ਏ ਐਸ ਨਗਰ, 28 ਅਗਸਤ- ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦਾ ਪ੍ਰਕਾਸ਼ ਦਿਹਾੜਾ 9 ਸਤੰਬਰ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਫੇਜ਼ 3 ਏ ਮੁਹਾਲੀ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਸ਼ਹੀਦ ਭਾਈ ਜੈਤਾ ਜੀ ਨੂੰ ਸਮਰਪਿਤ ਨਗਰ ਕੀਰਤਨ 7 ਸਤੰਬਰ ਨੂੰ ਸਜਾਇਆ ਜਾਵੇਗਾ। ਇਸ ਸੰਬੰਧੀ ਫੈਸਲਾ ਗੁਰਦੁਆਰਾ ਭਾਈ ਜੈਤਾ ਜੀ ਫੇਜ਼ 3 ਏ ਮੁਹਾਲੀ ਵਿਖੇ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਹੋਈ ਇਕ ਵਿਸ਼ੇਸ਼ ਮੀਟਿੰਗ ਵਿੱਚ ਕੀਤਾ ਗਿਆ ਹੈ। ਮੀਟਿੰਗ ਦੌਰਾਨ ਕਿਹਾ ਗਿਆ ਕਿ ਭਾਈ ਜੈਤਾ ਜੀ ਦਾ 362ਵਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸਾਰੇ ਗੁਰਦੁਆਰਾ ਸਾਹਿਬ ਅਤੇ ਧਾਰਮਿਕ ਸੰਸਥਾਵਾਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰੂਦੁਆਰਾ ਤਾਲਮੇਲ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਭਾਈ ਜੈਤਾ ਜੀ, ਫੇਜ਼ ਤਿੰਨ ਏ ਤੋਂ ਦੁਪਹਿਰ 2 ਵਜੇ ਹੋਵੇਗੀ ਜੋ ਗੁਰਦੁਆਰਾ ਸਾਹਿਬ ਫੇਜ਼ 2 ਫਰੈਕੌ ਲਾਈਟਾਂ, ਮੁਹਾਲੀ ਬੇਰੀਅਰ ਤੋਂ ਗੁਰਦੁਆਰਾ ਸਿੰਘ ਸਭਾ, 1 ਫ਼ੇਜ਼ ਤੋਂ ਡਿਪਲਾਟਾਸ ਚੌਕ ਤੋਂ ਪੀਟੀਐਲ ਚੋਕ, ਗੁਰਦੁਆਰਾ ਕਲਗੀਧਰ ਫੇਜ਼ 4, ਮਾਰਕੀਟ ਤੋਂ ਹੁੰਦਾ ਹੋਇਆ ਮਦਨਪੁਰ ਚੌਂਕ, ਗੁਰਦੁਆਰਾ ਰਾਮਗੜੀਆ ਭਵਨ ਫੇਜ਼ 3 ਬੀ 1 ਤੋਂ ਗੁਰਦੁਆਰਾ ਸਾਚਾ ਧੰਨ ਸਾਹਿਬ ਤੋਂ ਚਾਵਲਾਂ ਲਾਈਟਾਂ ਹੁੰਦਾ ਹੋਇਆ ਫੇਜ਼ 7 ਦੀਆਂ ਲਾਈਟਾਂ, ਗੁਰਦੁਆਰਾ ਅੰਬ ਸਾਹਿਬ ਗੁਰਦੁਆਰਾ ਤੋਂ ਗੁਰਦੁਆਰਾ ਸਾਹਿਬ ਫੇਜ਼ 9 ਬਾਹਰਲੀ ਸੜਕ ਤੋਂ ਗੁਰਦੁਆਰਾ ਨਾਮ ਦੇਵ ਤੋਂ ਗੁਰਦੁਆਰਾ ਸਿੰਘ ਸਭਾ ਫੇਜ਼ 11 ਵਿਖੇ ਸੰਪੂਰਨ ਹੋਵੇਗਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ, ਮਨਦੀਪ ਸਿੰਘ, ਪਰਮਜੀਤ ਸਿੰਘ ਗਿੱਲ, ਅਮਰੀਕ ਸਿੰਘ, ਗੁਰਚਰਨ ਸਿੰਘ ਨੰਨੜਾ, ਰਵਨੀਤ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਗਿੱਲ, ਨਰਿੰਦਰ ਅਵਤਾਰ ਸਿੰਘ, ਸੁਖਦੇਵ ਸਿੰਘ, ਹਰੀ ਸਿੰਘ, ਸੁਰਿੰਦਰ ਸਿੰਘ, ਲਖਵੀਰ ਸਿੰਘ, ਰਾਜਵਿੰਦਰ ਸਿੰਘ, ਦਿਆਲ ਸਿੰਘ, ਪਰਮਜੀਤ ਸਿੰਘ, ਹਰਦੀਪ ਸਿੰਘ, ਮਨਦੀਪ ਸਿੰਘ, ਨਿਰਮਲ ਸਿੰਘ ਭੁਰਜੀ, ਅਮਰੀਕ ਸਿੰਘ, ਅਮਰਜੀਤ ਸਿੰਘ, ਤਰਲੋਚਨ ਸਿੰਘ, ਦਿਲਬਰ ਸਿੰਘ ਅਤੇ ਮਨਜੀਤ ਸਿੰਘ ਭੱਲਾ ਵੀ ਹਾਜਿਰ ਸਨ।