ਚੰਡੀਗੜ੍ਹ, 28 ਅਗਸਤ 2023- ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਦੀ ਬਿਹਤਰੀ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਦੀ ਨਿਯੁਕਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪਹਿਲੇ ਪੜਾਅ ਵਿਚ ਸੂਬੇ ਦੇ 117 ਸਰਕਾਰੀ ਸਕੂਲਾਂ ਵਿਚ ਵਿਜ਼ਟਿੰਗ ਫੈਕਲਟੀ ਨਿਯੁਕਤ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਬਾਕੀ ਸਕੂਲਾਂ ਵਿਚ ਇਹ ਨਿਯੁਕਤੀਆਂ ਕੀਤੀਆਂ ਜਾਣਗੀਆਂ। ਕਿਸੇ ਵੀ ਸਰਕਾਰੀ/ਪ੍ਰਾਈਵੇਟ ਸਕੂਲ/ਕਾਲਜ ਜਾਂ ਯੂਨੀਵਰਸਿਟੀ ਤੋਂ ਟੀਚਿੰਗ ਫੈਕਲਟੀ ਵਜੋਂ ਸੇਵਾ-ਮੁਕਤ ਹੋਇਆ ਵਿਅਕਤੀ ਤਜਵੀਜ਼ਤ ‘ਵਿਜ਼ਟਿੰਗ ਰਿਸੋਰਸ ਫੈਕਲਟੀ ਸਕੀਮ’ਲਈ ਯੋਗ ਹੋਵੇਗਾ।