ਚੰਡੀਗੜ੍ਹ, 28 ਅਗਸਤ 2023- ਪੰਜਾਬ ਕੈਬਨਿਟ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਅਗਾਊਂ ਰਿਹਾਈ ਲਈ ਚਾਰ ਕੈਦੀਆਂ ਦੇ ਕੇਸ ਅਤੇ ਅਜਿਹੇ ਮਾਮਲੇ ਵਿੱਚ ਇਕ ਕੈਦੀ ਦੀ ਅਗੇਤੀ ਰਿਹਾਈ ਰੱਦ ਕਰਨ ਲਈ ਕੇਸ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਵਿਸ਼ੇਸ਼ ਮੁਆਫੀ/ਰਿਹਾਈ ਦੇ ਮਾਮਲੇ ਵਿਚਾਰਨ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਤਹਿਤ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤੇ ਜਾਣਗੇ।