ਚੰਡੀਗੜ੍ਹ, 1 ਸਤੰਬਰ – ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਦਿਵਿਆਂਗ ਕਮਿਸ਼ਨਰ ਦੀ ਆਸਾਮੀ ਲਈ 15 ਸਤੰਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 79 ਦੀ ਵਿਵਸਥਾ ਅਨੁਸਾਰ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਆਸਾਮੀ ਲਈ ਭਰਤੀ ਕੀਤੀ ਜਾਣੀ ਹੈ। ਜਿਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਬਿਨੈਕਾਰ ਆਪਣੀ ਪ੍ਰਤੀ ਬੇਨਤੀ ਨਿਰਧਾਰਿਤ ਪ੍ਰੋਫਾਰਮੇ ਵਿੱਚ ਸਮੇਤ ਤਸਦੀਕਸ਼ੁਦਾ ਦਸਤਾਵੇਜ਼ ਰਜਿਸਟਰਡ ਪੋਸਟ ਰਾਹੀਂ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਭੇਜ ਸਕਦੇ ਹਨ।