ਨਵੀਂ ਦਿੱਲੀ, 1 ਸੰਤਬਰ – ‘ਇਕ ਰਾਸ਼ਟਰ, ਇਕ ਚੋਣ’ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਕਮਲਨਾਥ ਨੇ ਕਿਹਾ ਕਿ ਇਸ ਦੇ ਲਈ ਸਿਰਫ਼ ਸੰਵਿਧਾਨ ਵਿਚ ਸੋਧ ਹੀ ਨਹੀਂ, ਸਗੋਂ ਰਾਜਾਂ ਦੀ ਮਨਜ਼ੂਰੀ ਦੀ ਵੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਵਿਧਾਨ ਸਭਾ ਜਾਂ ਲੋਕ ਸਭਾ ਚੋਣਾਂ ਦੀ ਗੱਲ ਨਹੀਂ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਵਰਗੇ ਭਾਜਪਾ ਸ਼ਾਸਤ ਰਾਜਾਂ ਵਿਚ ਉਹ ਆਪੋ-ਆਪਣੇ ਵਿਧਾਨ ਸਭਾਵਾਂ ਨੂੰ ਭੰਗ ਕਰਨ ਲਈ ਕੈਬਨਿਟ ਵਿਚ ਪ੍ਰਸਤਾਵ ਪਾਸ ਕਰ ਸਕਦੇ ਹਨ, ਪਰ ਸਾਰੇ ਰਾਜਾਂ ਵਿਚ ਅਜਿਹਾ ਨਹੀਂ ਕੀਤਾ ਜਾ ਸਕਦਾ।