• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲ ਰਹੀ ਰਿਹਾਇਸ਼

Asli Punjabi by Asli Punjabi
September 1, 2023
in World
0
ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਹੀਂ ਮਿਲ ਰਹੀ ਰਿਹਾਇਸ਼
586
SHARES
3.3k
VIEWS
Share on FacebookShare on TwitterShare on Whatsapp

ਕੈਨੇਡਾ, 1 ਸਤੰਬਰ, 2023: ਕੈਨੇਡਾ ਦੇ ਸ਼ਹਿਰ ਨੌਰਥ ਬੇਅ ਦੇ ਕਾਲਜ ਕੈਨਾਡੋਰ ਅਤੇ ਨਿਪਸਿੰਗ ਯੂਨੀਵਰਸਿਟੀ ਵਿੱਚ ਪੜ੍ਹਨ ਆਏ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਰਿਹਾਇਸ਼ ਨਹੀਂ ਮਿਲ ਰਹੀ ਤੇ ਉਹਨਾਂ ਦੀ ਹਾਲਤ ਬੇਘਰਿਆਂ ਵਰਗੀ ਹੋਈ ਪਈ ਹੈ। ਅੱਜ ‘ਮੌਂਟਰੀਅਲ ਯੂਥ-ਸਟੂਡੈਂਟਸ ਆਰਗੇਨਾਈਜੇਸ਼ਨ’ ਦੇ ਆਗੂ ਖੁਸ਼ਪਾਲ ਗਰੇਵਾਲ, ਮਨਪ੍ਰੀਤ ਕੌਰ, ਹਰਿੰਦਰ ਮਹਿਰੋਕ, ਵਰੁਣ ਖੰਨਾ ਤੇ ਮਨਦੀਪ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਉੱਤੇ ਵਿਚਾਰ-ਚਰਚਾ ਕੀਤੀ। ਆਗੂਆਂ ਨੇ ਦੱਸਿਆ ਕਿ ਕੈਨੇਡਾ ਦੇ ਸ਼ਹਿਰ ਨੌਰਥ ਬੇਅ ਦੇ ਇੱਕ ਕਾਲਜ ਕੈਨਾਡੋਰ ਅਤੇ ਨਿਪਸਿੰਗ ਯੂਨੀਵਰਸਿਟੀ ਵਿੱਚ ਪੜ੍ਹਨ ਆਏ ਸੈਂਕੜੇ ਵਿਦਿਆਰਥੀਆਂ ਨੂੰ ਰਿਹਾਇਸ਼ੀ ਕਮਰੇ ਨਹੀਂ ਮਿਲ ਰਹੇ। ਸਮੱਸਿਆ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਵਿੱਚੋਂ ਦੋ ਸੌ ਦੇ ਕਰੀਬ ਵਿਦਿਆਰਥੀ, ਜੱਥੇਬੰਦੀ ਦੇ ਵਟਸਅੱਪ ਗਰੁੱਪ ਨਾਲ ਜੁੜੇ ਹੋਏ ਹਨ ਅਤੇ ਅਨੇਕਾਂ ਵਿਦਿਆਰਥੀ ਮਹਿੰਗੇ ਹੋਟਲਾਂ, ਮੋਟਲਾਂ ਅਤੇ ਦੂਰ-ਦੁਰਾਡੇ ਸ਼ਹਿਰਾਂ ਵਿੱਚ ਰਹਿ ਰਹੇ ਹਨ। ਰਿਹਾਇਸ਼ ਦੀ ਘਾਟ ਕਾਰਨ ਕਈ ਵਿਦਿਆਰਥੀ ਸਰਗਰਮ ਹੋਏ ਆਨਲਾਇਨ ਜਾਲਸਾਜਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਕੇ ਸੈਂਕੜੇ ਡਾਲਰਾਂ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਹਨ। ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਜਿਆਦਾਤਰ ਵਿਦਿਆਰਥੀ ਭਾਰਤ ਤੋਂ ਹਨ।

ਵਿਦਿਆਰਥੀਆਂ ਨੇ ਦੱਸਿਆ ਕਿ ਕਾਲਜ ਅਤੇ ਯੂਨੀਵਰਸਿਟੀ ਨੇ ਰਿਹਾਇਸ਼ ਦਾ ਪ੍ਰਬੰਧ ਕਰਨ ਦਾ ਵਾਅਦਾ ਕੀਤਾ ਸੀ ਪਰ ਕੈਨੇਡਾ ਪਹੁੰਚਣ ਤੇ ਉਹਨਾਂ ਨੂੰ ਪਤਾ ਲੱਗਾ ਕਿ ਕਾਲਜ ਤੇ ਯੂਨੀਵਰਸਿਟੀ ਦੇ ਕਮਰੇ ਪਹਿਲਾਂ ਹੀ ਬੁੱਕ ਹੋ ਚੁੱਕੇ ਹਨ। ਵਾਰ-ਵਾਰ ਈਮੇਲ ਕਰਨ ਤੇ ਕਾਲਜ-ਯੂਨੀਵਰਸਿਟੀ ਕੋਈ ਠੋਸ ਜਵਾਬ ਨਹੀਂ ਦੇ ਰਹੇ ਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਹਾਲ ਤੇ ਛੱਡ ਦਿੱਤਾ ਗਿਆ ਹੈ। ਆਪਣੇ ਮਾਪਿਆਂ ਦੀ ਜਿੰਦਗੀ ਭਰ ਦੀ ਕਿਰਤ-ਕਮਾਈ ਵਿੱਚੋਂ ਲੱਖਾਂ ਰੁਪਏ ਖਰਚ ਕੇ ਕੈਨੇਡਾ ਪੜ੍ਹਨ ਆਏ ਵਿਦਿਆਰਥੀ ਕਸੂਤੀ ਹਾਲਤ ਵਿੱਚ ਫਸੇ ਹੋਏ ਹਨ। ਬਹੁਤੇ ਵਿਦਿਆਰਥੀ ਚਾਰ-ਚਾਰ, ਪੰਜ-ਪੰਜ ਸੌ ਕਿਲੋਮੀਟਰ ਦੂਰ ਸ਼ਹਿਰਾਂ ਵਿੱਚ ਰਹਿ ਰਹੇ ਹਨ। ਕੈਨੇਡਾ ਦੀ ਬਰਫੀਲੀ ਸਰਦ ਰੁੱਤ ਸ਼ੁਰੂ ਹੋਣ ਵਾਲੀ ਹੈ ਤੇ ਅਜਿਹੀ ਹਾਲਤ ਵਿੱਚ ਐਨੀ ਦੂਰ ਤੋਂ ਲੰਮਾ ਤੇ ਮਹਿੰਗਾ ਸਫਰ ਕਰਕੇ ਕਲਾਸਾਂ ਲਾਉਣੀਆਂ ਬੇਹੱਦ ਮੁਸ਼ਕਲ ਹੋ ਜਾਣਗੀਆਂ। ਕੈਨੇਡਾ ਦੀ ਆਰਥਿਕਤਾ ਪਹਿਲਾਂ ਹੀ ਕੱਛੂਕੁੰਮੇ ਦੀ ਚਾਲ ਚੱਲ ਰਹੀ ਹੈ ਅਤੇ ਨਵੇਂ ਪ੍ਰਵਾਸੀਆਂ ਤੇ ਵਿਦਿਆਰਥੀਆਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ। ਮਹਿੰਗਾਈ ਦੇ ਦੌਰ ’ਚ ਮਹਿੰਗੀਆਂ ਫੀਸਾਂ, ਟੈਕਸੀ ਕਿਰਾਏ, ਗਰੌਸਰੀ ਤੇ ਮਹਿੰਗੇ ਰਿਹਾਇਸ਼ੀ ਮਕਾਨ ਵਿਦਿਆਰਥੀਆਂ ਦੇ ਕੈਨੇਡਾ ਦੇ ਸੁਪਨੇ ਨੂੰ ਘੁਣ ਵਾਂਗ ਖਾ ਰਿਹਾ ਹੈ।

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਆਗੂਆਂ ਨੇ ਦੱਸਿਆ ਕਿ 5 ਸਤੰਬਰ ਨੂੰ ਵਿਦਿਆਰਥੀਆਂ ਦੀਆਂ ਕਲਾਸ਼ਾਂ ਸ਼ੁਰੂ ਹੋਣ ਜਾ ਰਹੀਆਂ ਹਨ ਪਰੰਤੂ ਉਹਨਾਂ ਸਿਰ ਪੜ੍ਹਾਈ ਦੇ ਨਾਲ-ਨਾਲ ਰਿਹਾਇਸ਼, ਕੰਮ ਅਤੇ ਮਹਿੰਗੀ ਗਰੌਸਰੀ ਦਾ ਬੋਝ ਪਿਆ ਹੋਇਆ ਹੈ। ਉਪਰਾ ਦੇਸ਼, ਉਪਰੀ ਭਾਸ਼ਾ ਤੇ ਉੱਤੋਂ ਇਹ ਮੁਸੀਬਤਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਸਮਾਨ ਹੈ। ਮਾਇਸੋ ਦੇ ਆਗੂਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਕੈਨੇਡਾ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਅਤੇ ਉਹ ਭਵਿੱਖ ਦਾ ਸਰਮਾਇਆ ਹਨ। ਵਿਦਿਆਰਥੀਆਂ ਦੀ ਰਿਹਾਇਸ਼ ਦਾ ਪ੍ਰਬੰਧ ਕਰਨਾ ਜਿੱਥੇ ਕਾਲਜਾਂ-ਯੂਨੀਵਰਸਿਟੀਆਂ ਦੀ ਜਿੰਮੇਵਾਰੀ ਹੈ ਉੱਥੇ ਇਹਨਾਂ ਪ੍ਰਾਈਵੇਟ ਕਾਲਜਾਂ-ਯੂਨੀਵਰਸਿਟੀਆਂ ਨੂੰ ਮੋਟੇ ਮੁਨਾਫੇ ਕਮਾਉਣ ਦੀ ਖੁੱਲ੍ਹ ਦੇਣ ਵਾਲੀ ਸਰਕਾਰ ਨੂੰ ਚਾਹੀਦਾ ਹੈ ਕਿ ਇਹਨਾਂ ਨੂੰ ਰੈਗੂਲੇਟ ਕੀਤਾ ਜਾਵੇ। ਵਿਦਿਆਰਥੀਆਂ ਨੂੰ ਪ੍ਰਾਈਵੇਟ ਕਾਲਜਾਂ-ਯੂਨੀਵਰਸਿਟੀਆਂ ਦੇ ਰਹਿਮੋ-ਕਰਮ ਦੇ ਨਾ ਛੱਡਿਆ ਜਾਵੇ।

Previous Post

ਪਟਿਆਲਾ: ਜ਼ਿਲ੍ਹਾ ਨਿਵਾਸੀਆਂ ਨੂੰ ਮੇਰਾ ਬਿਲ ਐਪ ਡਾਊਨਲੋਡ ਕਰਕੇ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਹਰ ਮਹੀਨੇ ਇਨਾਮ ਜਿੱਤਣ ਦਾ ਸੱਦਾ

Next Post

US Breaking- ਅਮਰੀਕਾ ‘ਚ ਇੱਕ ਪੰਜਾਬੀ ਨੌਜਵਾਨ ਦੀ ਮੌਤ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
US Breaking- ਅਮਰੀਕਾ ‘ਚ ਇੱਕ ਪੰਜਾਬੀ ਨੌਜਵਾਨ ਦੀ ਮੌਤ

US Breaking- ਅਮਰੀਕਾ 'ਚ ਇੱਕ ਪੰਜਾਬੀ ਨੌਜਵਾਨ ਦੀ ਮੌਤ

Recommended

ਸ਼ਾਰਦੁਲ ’ਚ ਹਰਫਨਮੌਲਾ ਬਣਨ ਦੀ ਕਾਬਲੀਅਤ: ਅਰੁਣ

ਸ਼ਾਰਦੁਲ ’ਚ ਹਰਫਨਮੌਲਾ ਬਣਨ ਦੀ ਕਾਬਲੀਅਤ: ਅਰੁਣ

May 13, 2021
ਮੁੱਖ ਮੰਤਰੀ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ‘ਤੇ ਹੈਰਾਨੀ ਜ਼ਾਹਰ ਕੀਤੀ

ਮੁੱਖ ਮੰਤਰੀ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ‘ਤੇ ਹੈਰਾਨੀ ਜ਼ਾਹਰ ਕੀਤੀ

December 2, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In