• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਸਰਬ ਪਾਰਟੀ ਮੀਟਿੰਗ ਦਾ ਝੂਠਾ ਤੇ ਗੁੰਮਰਾਹਕੁੰਨ ਪ੍ਰੈਸ ਬਿਆਨ ਜਾਰੀ ਕਰ ਕੇ ਕਿਸਾਨਾਂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕਰਨ ‘ਤੇ ਭੰਡਿਆ

Asli Punjabi by Asli Punjabi
June 25, 2020
in Top Stories
0
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਸਰਬ ਪਾਰਟੀ ਮੀਟਿੰਗ ਦਾ ਝੂਠਾ ਤੇ ਗੁੰਮਰਾਹਕੁੰਨ ਪ੍ਰੈਸ ਬਿਆਨ ਜਾਰੀ ਕਰ ਕੇ ਕਿਸਾਨਾਂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕਰਨ ‘ਤੇ ਭੰਡਿਆ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 25 ਜੂਨ 2020: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਸਰਕਾਰ ਨੂੰ ਇਸ ਗੱਲੋਂ ਭੰਡਿਆ ਕਿ ਉਹਨਾਂ ਨੇ ਕੱਲ• ਦੀ ਸਰਬ ਪਾਰਟੀ ਮੀਟਿੰਗ ਦਾ ਝੂਠਾ ਤੇ ਗੁੰਮਰਾਹਕੁੰਨ ਬਿਆਨ ਜਾਰੀ ਕਰ ਕੇ ਕਿਸਾਨਾਂ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ ਬਾਰੇ ਜੋ ਬਿਆਨ ਜਾਰੀ ਕੀਤਾ ਗਿਆ, ਉਹ ਵਿਸ਼ਵਾਸ ਤੋੜਨ ਵਾਲੀ ਕਾਰਵਾਈ ਹੈ। ਉਹਨਾਂ ਕਿਹਾ ਕਿ ਇਸ ਬਿਆਨ ਵਿਚ ਤੱਥਾਂ ਨੂੰ ਤੋੜ ਮਰੋੜ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਵੱਲੋਂ ਪੇਸ਼ ਕੀਤੇ ਮਤਿਆਂ ਦੀ ਹਮਾਇਤ ਕੀਤੀ ਹੈ। ਉਹਨਾਂ ਕਿਹਾ ਕਿ ਇਹ ਗੱਲ ਸੱਚਾਈ ਤੋਂ ਕੋਹਾਂ ਦੂਰ ਹੈ। ਉਹਨਾਂ ਕਿਹਾ ਕਿ ਕਾਂਗਰਸ ਦੀ ਹਮਾਇਤ ਆਮ ਆਦਮੀ ਪਾਰਟੀ ਨੇ ਕੀਤੀ ਜਿਸਨੇ ਉਸਦੀ ਬੋਲੀ ਬੋਲੀ ਅਤੇ ਰਬੜ ਦੀ ਮੋਹਰ ਵਾਂਗ ਵਿਹਾਰ ਕੀਤਾ ਤੇ ਉਹਨਾਂ ਕੁਝ ਸਿਆਸੀ ਆਗੂਆਂ ਨੇ ਵੀ ਇਸ ਮੌਕੇ ਸਰਕਾਰ ਨਾਲ ਆਪਣੇ ਨੇੜਲੇ ਸੰਬੰਧ ਜ਼ਾਹਰ ਕੀਤੇ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸ੍ਰੀ ਬਾਦਲ ਨੇ ਸਰਬ ਪਾਰਟੀ ਮੀਟਿੰਗ ਮੌਕੇ ਆਪਣੇ ਸਾਰੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ ਵੀ ਮੌਕੇ ‘ਤੇ ਚਲਾਈ ਤਾਂ ਕਿ ਉਹਨਾਂ ਦਾ ਸਟੈਂਡ ਜਨਤਕ ਤੌਰ ‘ਤੇ ਸਾਹਮਣੇ ਆਵੇ ਤੇ ਲੋਕਾਂ ਨੂੰ ਪਤਾ ਲੱਗੇ ਕਿ ਕਿਵੇਂ ਉਹਨਾਂ ਨੇ ਮੌਕੇ ‘ਤੇ ਕਾਂਗਰਸ ਪਾਰਟੀ ਨੂੰ ਬੇਨਕਾਬ ਕੀਤਾ। ਉਹਨਾਂ ਨੇ ਮੁੱਖ ਮੰਤਰੀ ਨੂੰ ਇਕ ਪੱਤਰ ਵੱਖਰੇ ਤੌਰ ‘ਤੇ ਲਿਖ ਕੇ ਕਾਂਗਰਸ ਪਾਰਟੀ ਵੱਲੋਂ ਉਹਨਾਂ ਦੇ ਬਿਆਨ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਯਤਨ ਦੀ ਨਿਖੇਧੀ ਕੀਤੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਵਿਚ ਖੇਤੀਬਾੜੀ ਬਾਰੇ ਇਹਨਾਂ ਕੇਂਦਰੀ ਆਰਡੀਨੈਂਸਾਂ ਦੇ ਲਾਭ ‘ਤੇ ਕੋਈ ਚਰਚਾ ਨਹੀਂ ਹੋਈ। ਉਹਨਾਂ ਕਿਹਾ ਕਿ ਉਹਨਾਂ ਨੇ ਸਪਸ਼ਟ ਕਰ ਦਿੱਤਾ ਸੀ ਕਿ ਆਰਡੀਨੈਂਸਾਂ ਵਿਚ ਕਿਸੇ ਵੀ ਥਾਂ ‘ਤੇ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਖਤਮ ਕਰਨ ਦੀ ਗੱਲ ਨਹੀਂ ਹੈ। ਉਹਨਾਂ ਦੱਸਿਆ ਕਿ ਇਸੇ ਤਰੀਕੇ ਉਹਨਾਂ ਨੇ ਇਹ ਵੀ ਸਪਸ਼ਟ ਕਰ ਦਿੱਤਾ ਸੀ ਕਿ ਇਹਨਾਂ ਵਿਚ ਕਿਤੇ ਵੀ ਸੰਘਵਾਦ ਦੇ ਖਿਲਾਫ ਕੁਝ ਨਹੀਂ ਲਿਖਿਆ ਤੇ ਅਕਾਲੀ ਦਲ ਦਾ ਇਸ ਮਾਮਲੇ ਵਿਚ ਕੁਰਬਾਨੀਆਂ ਦਾ ਲੰਬਾ ਇਤਿਹਾਸ ਰਿਹਾ ਹੈ। ਉਹਨਾਂ ਕਿਹਾ ਕਿ ਮੈਂ ਸਰਬ ਪਾਰਟੀ ਮੀਟਿੰਗ ਵਿਚ ਭਰੋਸਾ ਦੁਆਇਆ ਸੀ ਕਿ ਘੱਟੋ ਘੱਟ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਖਤਮ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਇਕ ਪਾਰਟੀ ਵਜੋਂ ਅਸੀਂ ਸੀ ਕਿਹਾ ਕਿ ਅਸੀਂ ਇਸ ਮਾਮਲੇ ਵਿਚ ਖੇਤੀਬਾੜੀ ਮੰਤਰੀ ਤੋਂ ਲਿਖਤੀ ਭਰੋਸਾ ਲੈ ਕੇ ਦੇਣ ਲਈ ਤਿਆਰ ਹਾਂ ਤੇ ਜਦੋਂ ਇਹਨਾਂ ਆਰਡੀਨੈਂਸਾਂ ਬਾਰੇ ਪਾਰਲੀਮੈਂਟ ਵਿਚ ਚਰਚਾ ਹੋਵੇਗੀ ਤਾਂ ਇਹ ਭਰੋਸਾ ਉਦੋਂ ਵੀ ਲੈ ਕੇ ਦਿਆਂਗੇ। ਉਹਨਾਂ ਕਿਹਾ ਕਿ ਅਸੀਂ ਇਸ ਗੱਲ ਲਈ ਸਹਿਮਤੀ ਦਿੱਤੀ ਸੀ ਕਿ ਜੇਕਰ ਕੋਈ ਸ਼ੰਕਾ ਹੈ ਤਾਂ ਅਸੀਂ ਪ੍ਰਧਾਨ ਮੰਤਰੀ ਕੋਲ ਸਪਸ਼ਟੀਕਰਨ ਲੈਣ ਲਈ ਜਾਣ ਵਾਲੇ ਵਫਦ ਦੇ ਨਾਲ ਚੱਲਣ ਨੂੰ ਤਿਆਰ ਹਾਂ। ਪਰ ਸਰਕਾਰ ਨੇ ਇਸ ਗੱਲ ਨੂੰ ਪ੍ਰੈਸ ਬਿਆਨ ਵਿਚ ਤੋੜ ਮਰੋੜ ਕੇ ਪੇਸ਼ ਕੀਤਾ ਤੇ ਇਹ ਲਿਖਿਆ ਕਿ ਅਕਾਲੀ ਦਲ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਦੇ ਵਫਦ ਨਾਲ ਜਾਵੇਗਾ ਤੇ ਇਹ ਵਫਦ ਕੇਂਦਰੀ ਆਰਡੀਨੈਂਸ ਵਾਪਸ ਲੈਣ ਦੀ ਮੰਗ ਕਰੇਗਾ।

ਸ੍ਰੀ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਤੁਹਾਡੀ ਸਰਕਾਰ ਨੇ ਅਗਸਤ 2017 ਵਿਚ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਇਸਦੀਆਂ ਮੱਦਾਂ ਕਿਉਂ ਸ਼ਾਮਲ ਕੀਤੀਆਂ ਸਨ। ਉਹਨਾਂ ਕਿਹਾ ਕਿ ਕਾਂਗਰਸ ਪ੍ਰਾਈਵੇਟ ਮੰਡੀਆਂ ਦੀ ਸਥਾਪਨਾ, ਸਿੱਧੇ ਮੰਡੀਕਰਨ, ਈ ਟਰੇਨਿੰਗ ਤੇ ਸਾਰੇ ਸੂਬੇ ਲਈ ਇਕ ਹੀ ਲਾਇਸੰਸ ਦੀ ਪ੍ਰਵਾਨਗੀ ਦਿੱਤੀ ਹੈ। ਇਹੀ ਮੱਦਾਂ ਕੇਂਦਰੀ ਆਰਡੀਨੈਂਸ ਵਿਚ ਹੁਣ ਸ਼ਾਮਲ ਹਨ। ਉਹਨਾਂ ਕਿਹਾ ਕਿ ਮੈਂ ਤਾਂ ਮੁੱਖ ਮੰਤਰੀ ਤੋਂ ਸਿਰਫ ਇਹ ਪੁੱਛਿਆ ਕਿ ਜੇਕਰ ਇਹ ਮੱਦਾਂ ਕਿਸਾਨ ਵਿਰੋਧੀ ਹਨ ਤਾਂ ਉਹਨਾਂ ਦੀ ਸਰਕਾਰ ਨੇ ਇਹ ਪ੍ਰਵਾਨ ਕਰ ਕੇ ਸੂਬੇ ਦੇ ਏ ਪੀ ਐਮ ਸੀ ਐਕਟ ਵਿਚ ਕਿਉਂ ਸ਼ਾਮਲ ਕੀਤੀਆਂ ਹਨ ? ਉਹਨਾਂ ਕਿਹਾ ਕਿ ਰਿਕਾਰਡਿੰਗ ਵਿਚ ਸਪਸ਼ਟ ਹੈ ਕਿ ਮੁੱਖ ਮੰਤਰੀ ਨੇ ਇਸ ਗੱਲ ਦਾ ਖੰਡਨ ਨਹੀਂ ਕੀਤਾ ਤੇ ਨਾ ਹੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਜਿਹਾ ਕੀਤਾ।

ਸ੍ਰੀ ਬਾਦਲ ਨੇ ਇਹ ਵੀ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੀ ਜਿਣਸਾਂ ਦੀ ਖਰੀਦ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਸ਼ੁਰੂਆਤ ਕਰਵਾਈ ਸੀ। ਜਦੋਂ ਗੁਰਨਾਮ ਸਿੰਘ 1967 ਵਿਚ ਮੁੱਖ ਮੰਤਰੀ ਸਨ ਤਾਂ ਉਹਨਾਂ ਨੇ ਹੀ ਕੇਂਦਰ ਸਰਕਾਰ ਰਾਹੀਂ ਇਸਦੀ ਸ਼ੁਰੂਆਤ ਕਰਵਾਈ ਸੀ।

ਇਸ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਬੇਨਤੀ ਕਰੇਗਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਟੈਕਸ ਘਟਾਏ ਜਾਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਤੇਲ ਕੀਮਤਾਂ ‘ਤੇ ਸੂਬੇ ਦਾ ਵੈਟ ਘਟਾਉਣਾ ਚਾਹੀਦਾ ਹੈ ਕਿਉਂਕਿ ਇਹ ਬਹੁਤ ਜ਼ਿਆਦਾ ਹੈ।
ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਵੀ ਸਨ।

Previous Post

ਵਿੱਤ ਮੰਤਰੀ ਵੱਲੋਂ ਸ਼ਹਿਰ ਦੇ ਜਲ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ

Next Post

ਧਰਮ ਨਿਰਪੱਖ ਲੋਕਰਾਜ ਨੂੰ ਬਚਾਉਣਾ ਸਰਹੱਦਾਂ ਦੀ ਰਾਖੀ ਜਿੰਨਾ ਹੀ ਜਰੂਰੀ: ਬਾਦਲ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਧਰਮ ਨਿਰਪੱਖ ਲੋਕਰਾਜ ਨੂੰ ਬਚਾਉਣਾ ਸਰਹੱਦਾਂ ਦੀ ਰਾਖੀ ਜਿੰਨਾ ਹੀ ਜਰੂਰੀ: ਬਾਦਲ

ਧਰਮ ਨਿਰਪੱਖ ਲੋਕਰਾਜ ਨੂੰ ਬਚਾਉਣਾ ਸਰਹੱਦਾਂ ਦੀ ਰਾਖੀ ਜਿੰਨਾ ਹੀ ਜਰੂਰੀ: ਬਾਦਲ

Recommended

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਖ-ਵੱਖ ਅਸਥਾਨਾਂ ’ਤੇ ਸ੍ਰੀ ਰਾਮ ਪ੍ਰਾਣ-ਪ੍ਰਤਿਸ਼ਠਾ ਸਮਾਗਮ ਕਰਵਾਏ

ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਖ-ਵੱਖ ਅਸਥਾਨਾਂ ’ਤੇ ਸ੍ਰੀ ਰਾਮ ਪ੍ਰਾਣ-ਪ੍ਰਤਿਸ਼ਠਾ ਸਮਾਗਮ ਕਰਵਾਏ

January 23, 2024
ਸਾਡਾ ਗਠਜੋੜ ਸਿਰਫ ਬਸਪਾ ਦੇ ਨਾਲ : ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਲੋਕਸਭਾ ਦੀਆਂ 13 ਸੀਟਾਂ ਤੇ ਇਕੱਲੇ ਲੜੇਗੀ ਭਾਜਪਾ : ਵਿਜੈ ਰੂਪਾਨੀ

ਸਾਡਾ ਗਠਜੋੜ ਸਿਰਫ ਬਸਪਾ ਦੇ ਨਾਲ : ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਲੋਕਸਭਾ ਦੀਆਂ 13 ਸੀਟਾਂ ਤੇ ਇਕੱਲੇ ਲੜੇਗੀ ਭਾਜਪਾ : ਵਿਜੈ ਰੂਪਾਨੀ

July 6, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In