ਨਵੀਂ ਦਿੱਲੀ, 6 ਸਤੰਬਰ – ਸੰਸਦ ਦਾ ਵਿਸ਼ੇਸ਼ 18 ਤੋਂ 22 ਸਤੰਬਰ ਤੱਕ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਰਕਾਰ ਦੇ ਏਜੰਡੇ ਅਤੇ ਵਿਰੋਧੀ ਧਿਰ ਦੀਆਂ ਮੰਗਾਂ ਨੂੰ ਲੈ ਕੇ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ। ਇਸ ਚਿੱਠੀ ਵਿੱਚ ਉਨ੍ਹਾਂ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਏਜੰਡਾ ਕੀ ਹੈ? ਇਸ ਬਾਬਤ ਸਵਾਲ ਚੁੱਕਿਆ ਹੈ।
ਸੋਨੀਆ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿੱਚ ਅਪੀਲ ਕੀਤੀ ਹੈ ਕਿ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਦੇਸ਼ ਦੀ ਆਰਥਿਕ ਸਥਿਤੀ, ਜਾਤੀ ਜਨਗਣਨਾ, ਚੀਨ ਨਾਲ ਸਰਹੱਦ ਤੇ ਖਿੱਚੋਤਾਣ ਅਤੇ ਅਡਾਨੀ ਸਮੂਹ ਨਾਲ ਜੁੜੇ ਨਵੇਂ ਖ਼ੁਲਾਸਿਆਂ ਦੀ ਪਿੱਠਭੂਮੀ ਵਿਚ ਸੰਯੁਕਤ ਸੰਸਦੀ ਕਮੇਟੀ ਗਠਿਤ ਕਰਨ ਦੀ ਮੰਗ ਸਮੇਤ 9 ਮੁੱਦਿਆਂ ਤੇ ਉੱਚਿਤ ਨਿਯਮਾਂ ਤਹਿਤ ਚਰਚਾ ਕਰਵਾਈ ਜਾਵੇ।