ਨਵੀਂ ਦਿੱਲੀ, 6 ਸਤੰਬਰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਦੇ ਡਾਇਰੈਕਟਰ ਅਰੁਣ ਕੁਮਾਰ ਸਿਨਹਾ ਦਾ ਅੱਜ ਤੜਕੇ ਗੁਰੂਗ੍ਰਾਮ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 61 ਸਾਲ ਦੇ ਸਨ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਸਨ। ਸਿਨਹਾ 1987 ਬੈਚ ਦੇ ਕੇਰਲ ਕੇਡਰ ਦੇ ਆਈ ਪੀ ਐਸ ਅਧਿਕਾਰੀ ਸਨ ਅਤੇ 2016 ਤੋਂ ਐਸ ਪੀ ਜੀ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਸਨ। ਉਨ੍ਹਾਂ ਦੇ ਸੇਵਾ ਕਾਲ ਵਿੱਚ ਹਾਲ ਹੀ ਦੌਰਾਨ ਵਾਧਾ ਕੀਤਾ ਗਿਆ ਸੀ। ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਦੀ ਸਥਾਪਨਾ 1985 ਵਿੱਚ ਪ੍ਰਧਾਨ ਮੰਤਰੀ, ਸਾਬਕਾ ਪ੍ਰਧਾਨ ਮੰਤਰੀਆਂ ਅਤੇ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ। ਬਾਅਦ ਵਿੱਚ ਆਦੇਸ਼ ਵਿੱਚ ਸੋਧ ਕੀਤੀ ਗਈ ਸੀ ਅਤੇ ਇਹ ਹੁਣ ਸਿਰਫ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਦਿੰਦੀ ਹੈ।