ਸੈਂਟੀਆਗੋ, 7 ਸਤੰਬਰ- ਉੱਤਰੀ ਚਿਲੀ ਵਿੱਚ ਬੀਤੀ ਰਾਤ 6.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਪਰ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 8:48 ਵਜੇ ਆਇਆ ਅਤੇ ਇਸ ਦਾ ਕੇਂਦਰ ਚਿਲੀ ਦੇ ਕੋਕਿਮਬੋ ਤੋਂ 41 ਕਿਲੋਮੀਟਰ ਦੱਖਣ-ਪੱਛਮ ਵਿਚ 41 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਚਿਲੀ ਦੇ ਰਾਸ਼ਟਰੀ ਐਮਰਜੈਂਸੀ ਦਫਤਰ ਨੇ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਦਿੱਤੀ।