ਸ਼੍ਰੀਨਗਰ, 11 ਸਤੰਬਰ – ਜੰਮੂ-ਕਸ਼ਮੀਰ ਵਿੱਚ ਜਵਾਨਾਂ ਵੱਲੋਂ ਇੱਕ ਵਾਰ ਫਿਰ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਸ਼੍ਰੀਨਗਰ-ਬਾਰਾਮੂਲਾ ਰਾਸ਼ਟਰੀ ਰਾਜਮਾਰਗ ਤੇ ਹੰਜੀਵੀਰਾ ਪੱਤਣ ਵਿੱਚ ਇੱਕ ਸ਼ੱਕੀ ਆਈ ਈ ਡੀ ਮਿਲਿਆ। ਇਸ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਹਾਈਵੇਅ ਨੂੰ ਬੰਦ ਕਰ ਦਿੱਤਾ। ਪੁਲੀਸ ਅਤੇ ਫ਼ੌਜ ਦੇ ਅਨੁਸਾਰ ਪੁਲੀਸ ਦੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਸੁਰੱਖਿਆ ਬਲਾਂ ਨੂੰ ਸ਼੍ਰੀਨਗਰ-ਬਾਰਾਮੂਲਾ ਰਾਸ਼ਟਰੀ ਰਾਜਮਾਰਗ ਤੇ ਹੰਜੀਵੀਰਾ ਪੱਟਨ ਤੇ ਇੱਕ ਸ਼ੱਕੀ ਆਈ ਈ ਡੀ ਦੀ ਸੂਚਨਾ ਮਿਲੀ। ਸੂਚਨਾ ਮਿਲਣ ਤੋਂ ਬਾਅਦ ਜੰਮੂ-ਕਸ਼ਮੀਰ ਪੁਲੀਸ, ਫੌਜ ਅਤੇ ਬੀ.ਡੀ.ਐਸ. ਮੌਕੇ ਤੇ ਪਹੁੰਚੇ। ਸਭ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਸ਼੍ਰੀਨਗਰ ਬਾਰਾਮੂਲਾ ਨੈਸ਼ਨਲ ਹਾਈਵੇਅ ਤੇ ਆਵਾਜਾਈ ਰੋਕ ਦਿੱਤੀ।
ਇਸ ਤੋਂ ਬਾਅਦ ਸ਼ੱਕੀ ਆਈ ਈ ਡੀ ਦੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਇਸ ਨੂੰ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਬਾਅਦ ਆਵਾਜਾਈ ਬਹਾਲ ਕਰ ਦਿੱਤੀ ਗਈ। ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।ਸ਼੍ਰੀਨਗਰ, 11 ਸਤੰਬਰ (ਸ.ਬ.) ਜੰਮੂ-ਕਸ਼ਮੀਰ ਵਿੱਚ ਜਵਾਨਾਂ ਵੱਲੋਂ ਇੱਕ ਵਾਰ ਫਿਰ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਸ਼੍ਰੀਨਗਰ-ਬਾਰਾਮੂਲਾ ਰਾਸ਼ਟਰੀ ਰਾਜਮਾਰਗ ਤੇ ਹੰਜੀਵੀਰਾ ਪੱਤਣ ਵਿੱਚ ਇੱਕ ਸ਼ੱਕੀ ਆਈ ਈ ਡੀ ਮਿਲਿਆ। ਇਸ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਹਾਈਵੇਅ ਨੂੰ ਬੰਦ ਕਰ ਦਿੱਤਾ। ਪੁਲੀਸ ਅਤੇ ਫ਼ੌਜ ਦੇ ਅਨੁਸਾਰ ਪੁਲੀਸ ਦੇ ਬੰਬ ਨਿਰੋਧਕ ਦਸਤੇ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਸੁਰੱਖਿਆ ਬਲਾਂ ਨੂੰ ਸ਼੍ਰੀਨਗਰ-ਬਾਰਾਮੂਲਾ ਰਾਸ਼ਟਰੀ ਰਾਜਮਾਰਗ ਤੇ ਹੰਜੀਵੀਰਾ ਪੱਟਨ ਤੇ ਇੱਕ ਸ਼ੱਕੀ ਆਈ ਈ ਡੀ ਦੀ ਸੂਚਨਾ ਮਿਲੀ। ਸੂਚਨਾ ਮਿਲਣ ਤੋਂ ਬਾਅਦ ਜੰਮੂ-ਕਸ਼ਮੀਰ ਪੁਲੀਸ, ਫੌਜ ਅਤੇ ਬੀ.ਡੀ.ਐਸ. ਮੌਕੇ ਤੇ ਪਹੁੰਚੇ। ਸਭ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਸ਼੍ਰੀਨਗਰ ਬਾਰਾਮੂਲਾ ਨੈਸ਼ਨਲ ਹਾਈਵੇਅ ਤੇ ਆਵਾਜਾਈ ਰੋਕ ਦਿੱਤੀ।
ਇਸ ਤੋਂ ਬਾਅਦ ਸ਼ੱਕੀ ਆਈ ਈ ਡੀ ਦੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਇਸ ਨੂੰ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਬਾਅਦ ਆਵਾਜਾਈ ਬਹਾਲ ਕਰ ਦਿੱਤੀ ਗਈ। ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।