ਨਵਾਂਸ਼ਹਿਰ, 1 ਸਤੰਬਰ 2023 – ਐਸ.ਐਸ ਜੈਨ ਸਭਾ ਨਵਾਂਸ਼ਹਿਰ ਦੇ ਪ੍ਰਧਾਨ ਸੁਰਿੰਦਰ ਜੈਨ, ਜਨਰਲ ਸਕੱਤਰ ਰਤਨ ਕੁਮਾਰ ਜੈਨ, ਮੀਤ ਪ੍ਰਧਾਨ ਅਸ਼ੋਕ ਜੈਨ, ਪਦਮ ਜੈਨ, ਵਿਪਨ ਜੈਨ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਮੰਗ ਪੱਤਰ ਦਿੱਤਾ! ਜਿਸ ਵਿੱਚ ਮੰਗ ਕੀਤੀ ਗਈ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਜੈਨ ਧਰਮ ਦੇ ਸਭ ਤੋਂ ਵੱਡੇ ਤਿਉਹਾਰ ਸੰਵਤਸਰੀ ਮਹਾਪਰਵ ਦੇ ਦਿਨ 19 ਸਤੰਬਰ 2023 ਦਿਨ ਮੰਗਲਵਾਰ ਨੂੰ ਪੂਰੇ ਜ਼ਿਲ੍ਹੇ ਵਿੱਚ ਅੰਡੇ, ਮੀਟ ਆਦਿ ਵੇਚਣ ਵਾਲੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਕੀਤੇ ਜਾਣ। ਤਾਂ ਜੋ ਉਸ ਦਿਨ ਨੂੰ ਸਹੀ ਢੰਗ ਨਾਲ ਅਹਿੰਸਾ ਦਿਵਸ ਵਜੋਂ ਮਨਾਇਆ ਜਾ ਸਕੇ! ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਇਸ ਦਿਨ ਪੂਰੇ ਦੇਸ਼ ਵਿੱਚ ਜੈਨ ਧਰਮ ਦਾ ਮਹਾਨ ਤਿਉਹਾਰ ਸੰਵਤਸਰੀ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਪੂਰੇ ਭਾਰਤ ਵਿੱਚ ਅਹਿੰਸਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਸ ਦਿਨ ਨੂੰ ਮੁਆਫ਼ੀ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ!