ਹਰਿਆਣਾ, 12 ਸਤੰਬਰ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪਾਨੀਪਤ ਦੇ ਉਸ ਨੌਜਵਾਨ ਦੇ ਪਰਿਵਾਰ ਵਾਲਿਆਂ ਨਾਲ ਅੱਜ ਮੁਲਾਕਾਤ ਕੀਤੀ, ਜਿਸ ਦੀ 31 ਜੁਲਾਈ ਨੂੰ ਨੂਹ ਵਿੱਚ ਹਿੰਸਾ ਦੀ ਘਟਨਾ ਵਿਚ ਮੌਤ ਹੋ ਗਈ ਸੀ। ਸੂਤਰਾਂ ਅਨੁਸਾਰ, ਖੱਟੜ ਨੇ ਪਾਨੀਪਤ ਦੇ 24 ਸਾਲਾ ਅਭਿਸ਼ੇਕ ਦੇ ਪਰਿਵਾਰ ਵਾਲਿਆਂ ਨੂੰ ਕਿਹਾ ਕਿ ਨੂਹ ਹਿੰਸਾ ਦੇ ਦੋਸ਼ੀਆਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਨਾਲ ਪਾਨੀਪਤ ਪਿੰਡ ਵਾਸੀ ਨਾਲ ਵਿਧਾਇਕ ਮਹਿਪਾਲ ਢਾਂਡਾ ਵੀ ਸਨ। ਮਨੋਹਰ ਲਾਲ ਖੱਟੜ ਨੇ ਕਿਹਾ ਕਿ ਦੁਖ਼ ਦੀ ਇਸ ਘੜੀ ਵਿੱਚ ਉਹ ਨੌਜਵਾਨ ਦੇ ਪਰਿਵਾਰ ਨਾਲ ਹਨ। ਵਿਸ਼ਵ ਹਿੰਦੂ ਪ੍ਰੀਸ਼ਦ (ਵਿਹਿਪ) ਦੀ ਸ਼ੋਭਾ ਯਾਤਰਾ ਤੇ 31 ਜੁਲਾਈ ਨੂੰ ਭੀੜ ਵਲੋਂ ਹਮਲਾ ਕੀਤੇ ਜਾਣ ਤੋਂ ਬਾਅਦ ਹਰਿਆਣਾ ਦੇ ਨੂਹ ਅਤੇ ਇਸ ਦੇ ਨੇੜੇ-ਤੇੜੇ ਦੇ ਇਲਾਕਿਆਂ ਵਿੱਚ ਹੋਈਆਂ ਫਿਰਕੂ ਝੜਪਾਂ ਵਿੱਚ ਹੋਮ ਗਾਰਡ ਦੇ 2 ਜਵਾਨਾਂ ਅਤੇ ਇਕ ਇਮਾਮ ਸਮੇਤ 6 ਲੋਕ ਮਾਰੇ ਗਏ ਸਨ।