ਰਾਜੌਰੀ, 13 ਸਤੰਬਰ – ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਇਕ ਦਿਨ ਪਹਿਲਾਂ ਸ਼ੁਰੂ ਹੋਏ ਮੁਕਾਬਲੇ ਵਿੱਚ ਅੱਜ ਇਕ ਹੋਰ ਅੱਤਵਾਦੀ ਮਾਰਿਆ ਗਿਆ। ਜੰਮੂ ਦੇ ਐਡੀਸ਼ਨਲ ਪੁਲੀਸ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਕਿਹਾ ਕਿ ਰਾਜੌਰੀ ਦੇ ਨਰਲਾ ਇਲਾਕੇ ਵਿੱਚ ਚੱਲ ਰਹੇ ਮੁਕਾਬਲੇ ਵਿੱਚ ਦੂਜੇ ਅੱਤਵਾਦੀ ਨੂੰ ਮਾਰ ਸੁੱਟਿਆ ਗਿਆ ਹੈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਬੀਤੇ ਦਿਨ ਕਿਹਾ ਸੀ ਕਿ ਨਰਲਾ ਇਲਾਕੇ ਵਿੱਚ ਹੋਏ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰ ਸੁੱਟਿਆ ਗਿਆ, ਜਦੋਂ ਕਿ ਫ਼ੌਜ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਗੋਲੀਬਾਰੀ ਵਿੱਚ ਇਕ ਵਿਸ਼ੇਸ਼ ਪੁਲੀਸ ਅਧਿਕਾਰੀ ਸਮੇਤ ਤਿੰਨ ਸੁਰੱਖਿਆ ਕਰਮੀ ਵੀ ਜ਼ਖ਼ਮੀ ਹੋ ਗਏ।
ਜੰਮੂ ਦੇ ਐਡੀਸ਼ਨਲ ਪੁਲੀਸ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਰਾਜੌਰੀ ਜ਼ਿਲ੍ਹੇ ਵਿੱਚ ਹੋਏ ਮੁਕਾਬਲੇ ਵਿੱਚ ਇਕ ਅੱਤਵਾਦੀ ਢੇਰ ਹੋ ਗਿਆ। ਫ਼ੌਜ ਦੇ ਇਕ ਜਵਾਨ ਦੀ ਜਾਨ ਚਲੀ ਗਈ, ਇਕ ਪੁਲੀਸ ਐਸ.ਪੀ.ਓ. ਸਮੇਤ ਤਿੰਨ ਹੋਰ ਜ਼ਖ਼ਮੀ ਹੋ ਗਏ। ਇਕ 6 ਸਾਲਾ ਕੁੱਤੇ ਨੇ ਮੁਕਾਬਲੇ ਦੌਰਾਨ ਆਪਣੇ ਸੰਚਾਲਕ ਦੀ ਰੱਖਿਆ ਕਰਦੇ ਆਪਣੀ ਜਾਨ ਦੇ ਦਿੱਤੀ।