• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

CM ਮਾਨ ਵੱਲੋਂ ਲੁਧਿਆਣਾ ਦੇ ਉਦਯੋਗ ਲਈ ਵੱਡੀਆਂ ਪਹਿਲਕਦਮੀਆਂ ਦਾ ਐਲਾਨ

Asli Punjabi by Asli Punjabi
September 15, 2023
in Top Stories
0
CM ਮਾਨ ਵੱਲੋਂ ਲੁਧਿਆਣਾ ਦੇ ਉਦਯੋਗ ਲਈ ਵੱਡੀਆਂ ਪਹਿਲਕਦਮੀਆਂ ਦਾ ਐਲਾਨ
586
SHARES
3.3k
VIEWS
Share on FacebookShare on TwitterShare on Whatsapp

ਲੁਧਿਆਣਾ, 15 ਸਤੰਬਰ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਤ ਕਰਨ ਲਈ ਆਉਂਦੇ ਦਿਨਾਂ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ ਹੈ।

ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਵਿੱਚ ਇਕੱਤਰ ਹੋਏ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੀ ਹਾਲਤ ਬਹੁਤ ਮਾੜੀ ਹੈ ਜਿਸ ਨਾਲ ਉਦਯੋਗ ਦੇ ਵਿਕਾਸ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਇਨ੍ਹਾਂ ਫੋਕਲ ਪੁਆਇੰਟਾਂ ਅਤੇ ਸਨਅਤੀ ਜ਼ੋਨਾਂ ਦੇ ਵਿਆਪਕ ਵਿਕਾਸ ਨਾਲ ਇਹ ਸਮੱਸਿਆ ਛੇਤੀ ਹੀ ਦੂਰ ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਵਿਸਥਾਰਤ ਰੂਪ-ਰੇਖਾ ਤਿਆਰ ਕੀਤੀ ਗਈ ਹੈ ਤਾਂ ਕਿ ਉਦਯੋਗਪਤੀਆਂ ਨੂੰ ਸਹੂਲਤ ਦੇਣ ਦੇ ਨਾਲ-ਨਾਲ ਫੋਕਲ ਪੁਆਇੰਟਾਂ ਦਾ ਮੁਹਾਂਦਰਾ ਬਦਲਿਆ ਜਾ ਸਕੇ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੁੱਖ ਮੰਤਰੀ ਨੇ ਲੇਬਰ ਕਾਲੋਨੀਆਂ ਵਿੱਚ ਰਹਿ ਰਹੇ ਲੋਕਾਂ ਨੂੰ ਬਿਜਲੀ ਮੀਟਰ ਅਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੋਨੀਆਂ ਵਿੱਚ ਕਿਰਤੀ ਵਰਗ ਅਤੇ ਹੋਰ ਲੋਕ ਰਹਿੰਦੇ ਹਨ ਜਿਨ੍ਹਾਂ ਨੂੰ ਇਹ ਮੀਟਰ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਕਿ ਉਹ ਆਪਣਾ ਜੀਵਨ ਆਰਾਮਦਾਇਕ ਢੰਗ ਨਾਲ ਬਤੀਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁਨਿਆਦੀ ਸਹੂਲਤਾਂ ਹਰੇਕ ਵਿਅਕਤੀ ਦਾ ਹੱਕ ਹੈ ਅਤੇ ਸੂਬਾ ਸਰਕਾਰ ਇਸ ਨੂੰ ਯਕੀਨੀ ਬਣਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਇਮਾਰਤ ਦੀ ਉਸਾਰੀ ਲਈ ਇਛੁੱਕ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਨਅਤਕਾਰ ਨੇ ਬੇਸਮੈਂਟ ਲਈ ਖੁਦਾਈ ਕਰਨੀ ਹੈ ਤਾਂ ਉਸ ਲਈ ਇਨਵੈਸਟ ਪੰਜਾਬ ਦੇ ਪੋਰਟਲ ਉਤੇ ਅਪਲਾਈ ਕਰਨਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੁਦਾਈ ਲਈ 72 ਘੰਟਿਆਂ ਵਿੱਚ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਜੇਕਰ ਇਸ ਸਮੇਂ ਵਿੱਚ ਪ੍ਰਵਾਨਗੀ ਨਹੀਂ ਮਿਲਦੀ ਤਾਂ ਇਸ ਨੂੰ ਪ੍ਰਵਾਨ ਹੀ ਸਮਝਿਆ ਜਾਵੇਗਾ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਿਹਾਇਸ਼ੀ ਇਲਾਕਿਆਂ ਤੋਂ ਸ਼ਿਫਟ ਹੋਣ ਲਈ ਲੁਧਿਆਣਾ ਦੀ ਸਨਅਤ ਨੂੰ ਤਿੰਨ ਵਰ੍ਹਿਆਂ ਦੀ ਮੋਹਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਂਦੇ ਸਮੇਂ ਵਿੱਚ ਅਜਿਹੇ ਇਲਾਕਿਆਂ ਦੀ ਸਥਿਤੀ ਬਾਰੇ ਫੈਸਲਾ ਲੈਣ ਲਈ ਕਮੇਟੀ ਦਾ ਗਠਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੁਧਿਆਣਾ ਵਿੱਚ ਉਦਯੋਗ ਦੀ ਤਰੱਕੀ ਲਈ ਵਚਨਬੱਧ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸੁਖਾਵਾਂ ਮਾਹੌਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਦਯੋਗ ਉਦੋਂ ਹੀ ਵਿਕਾਸ ਕਰਦਾ ਹੈ, ਜਦੋਂ ਉਨ੍ਹਾਂ ਦਾ ਭਰੋਸਾ ਸਰਕਾਰ ਦੀਆਂ ਨੀਤੀਆਂ ਅਤੇ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਹੋਵੇ ਅਤੇ ਸੂਬਾ ਸਰਕਾਰ ਸਨਅਤਕਾਰਾਂ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਸੈਕਟਰ ਵਿੱਚ ਪੰਜਾਬ ਦਾ ਅੱਵਲ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਪਤੀਆਂ ਦੇ ਸਲਾਹ-ਮਸ਼ਵਰੇ ਨਾਲ ਸੂਬੇ ਵਿੱਚ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਭਵਿੱਖ ਵਿੱਚ ਲੋੜ ਪੈਣ ‘ਤੇ ਇਸ ਵਿੱਚ ਢੁਕਵੀਂ ਸੋਧ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮਿਲਣੀਆਂ ਜਾਰੀ ਰਹਿਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਤੋਂ ਹਿੰਡਨ ਲਈ ਉਡਾਣਾਂ ਪਹਿਲਾਂ ਹੀ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਸ਼ਹਿਰ ਨੂੰ ਦਿੱਲੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਦਿੱਲੀ ਲਈ ਨਵੀਆਂ ਉਡਾਣਾਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ ਪਰ ਫਿਰ ਵੀ ਸੂਬਾ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਇਹ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੱਡੇ ਸਮਾਗਮ ਸਿਰਫ਼ ਫੋਟੋ ਖਿਚਵਾਉਣ ਲ਼ਈ ਹੀ ਕਰਵਾਏ ਜਾਂਦੇ ਸਨ ਅਤੇ ਇਨ੍ਹਾਂ ਦਾ ਉਦਯੋਗਾਂ ਜਾਂ ਸੂਬੇ ਨੂੰ ਕੋਈ ਲਾਭ ਨਹੀਂ ਮਿਲਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਰੁਝਾਨ ਨੂੰ ਬਦਲ ਦਿੱਤਾ ਹੈ ਅਤੇ ਹੁਣ ਮੀਟਿੰਗਾਂ ਦਾ ਉਦੇਸ਼ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਸੂਬੇ ਦਾ ਸਥਾਨਕ ਪੱਧਰ ‘ਤੇ ਕਿਸੇ ਹੋਰ ਸੂਬੇ ਨਾਲ ਕੋਈ ਮੁਕਾਬਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਉਦੇਸ਼ ਹੁਣ ਚੀਨ ਨਾਲ ਮੁਕਾਬਲਾ ਕਰਕੇ ਉਸ ਨੂੰ ਉਦਯੋਗਿਕ ਖੇਤਰ ‘ਚ ਪਛਾੜਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਗਤੀਸ਼ੀਲ ਅਤੇ ਮਿਹਨਤੀ ਉਦਯੋਗਪਤੀਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕੇਗਾ।

ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਸੱਤਾ ਦੌਰਾਨ ਮਹਿਲਨੁਮਾ ਘਰਾਂ ‘ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਅਖਾੜੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜੇਤੂ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਸ਼ਾਸਨ ਪ੍ਰਣਾਲੀ ਵਿੱਚ ਲੋਕ ਕੇਂਦਰਿਤ ਫੈਸਲਿਆਂ ਨੂੰ ਤਰਜੀਹ ਦਿੱਤੀ ਗਈ ਹੈ।

Previous Post

67ਵੀਂ ਸਕੂਲ ਖੇਡ ਪ੍ਰਤੀਯੋਗਤਾ ਆਯੋਜਿਤ

Next Post

ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ – ਅਰਵਿੰਦ ਕੇਜਰੀਵਾਲ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ – ਅਰਵਿੰਦ ਕੇਜਰੀਵਾਲ

ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ - ਅਰਵਿੰਦ ਕੇਜਰੀਵਾਲ

Recommended

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਨਤਕ ਤੇ ਇਮਾਰਤੀ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਨਤਕ ਤੇ ਇਮਾਰਤੀ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼

June 9, 2020
ਕਾਬੁਲ ਵਿੱਚ ਰਾਕੇਟ ਹਮਲੇ ਦੌਰਾਨ 8 ਵਿਅਕਤੀਆਂ ਦੀ ਮੌਤ

ਕਾਬੁਲ ਵਿੱਚ ਰਾਕੇਟ ਹਮਲੇ ਦੌਰਾਨ 8 ਵਿਅਕਤੀਆਂ ਦੀ ਮੌਤ

November 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In