ਹੁਸ਼ਿਆਰਪੁਰ, 19 ਸਤੰਬਰ – ਮਾਤਾ ਚਿੰਤਪੂਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮਖ਼ਬਰ ਹੈ ਕਿ ਹੁਸ਼ਿਆਰਪੁਰ-ਚਿੰਤਪੂਰਨੀ ਮਾਰਗ ਤੇ ਗਗਰੇਟ ਨਜ਼ਦੀਕ ਸਥਿਤ ਇਕ ਨਾਮੀ ਰੈਸਟੋਰੈਂਟ ਤੋਂ 2 ਕਿਲੋਮੀਟਰ ਦੀ ਦੂਰੀ ਤੇ ਪਹਾੜੀ ਖਿਸਕਣ ਕਾਰਨ ਦਰੱਖਤ ਸੜਕ ਵਿਚਕਾਰ ਆ ਡਿੱਗਾ। ਇਸ ਕਾਰਨ ਹੁਸ਼ਿਆਰਪੁਰ-ਚਿੰਤਪੂਰਨੀ ਨੈਸ਼ਨਲ ਮੁੱਖ ਮਾਰਗ ਬੰਦ ਹੋ ਗਿਆ ਹੈ ਅਤੇ ਸੜਕ ਦੇ ਦੋਹਾਂ ਪਾਸੇ ਲੰਮਾ ਜਾਮ ਲੱਗ ਗਿਆ ਹੈ। ਹਾਲਾਂਕਿ ਇਸ ਦੌਰਾਨ ਲੋਕਾਂ ਵਲੋਂ ਖੁਦ ਹੀ ਆਪਣੇ ਪੱਧਰ ਤੇ ਸੜਕ ਨੂੰ ਸਾਫ ਕਰਨ ਲਈ ਯਤਨ ਆਰੰਭ ਦਿੱਤੇ ਗਏ। ਇਕ ਵੱਡਾ ਦਰੱਖਤ ਪਹਾੜੀ ਤੋਂ ਖਿਸਕਣ ਕਾਰਨ ਸੜਕ ਦੇ ਵਿਚਕਾਰ ਆ ਕੇ ਡਿੱਗਾ ਹੈ ਜਿਸ ਕਾਰਨ ਇਹ ਮੁੱਖ ਮਾਰਗ ਬੰਦ ਹੋ ਗਿਆ। ਇਥੇ ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਜ਼ਿਕਰਯੋਗ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਸ਼ਰਧਾਲੂ ਮਾਤਾ ਚਿੰਤਪੂਰਨੀ ਜੀ ਦੇ ਦਰਬਾਰ ਵਿੱਚ ਨਤਮਸਤਕ ਹੋਣ ਲਈ ਜਾਂਦੇ ਹਨ ਅਤੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਹੋਣ ਕਾਰਨ ਸੜਕ ਦੇ ਦੋਹਾਂ ਪਾਸਿਆਂ ਤੇ ਇਕ ਵੱਡਾ ਜਾਮ ਲੱਗ ਗਿਆ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਿਮਾਚਲ ਦੇ ਕਈ ਹਿੱਸਿਆ ਵਿੱਚ ਭਿਆਨਕ ਹਾਲਾਤ ਪੈਦਾ ਹੋਏ ਸਨ ਅਤੇ ਕਾਫੀ ਜ਼ਿਆਦਾ ਨੁਕਸਾਨ ਵੀ ਹੋਇਆ ਸੀ। ਪਹਾੜਾਂ ਵਿੱਚ ਹੀ ਹੋਣ ਵਾਲੀ ਬਾਰਿਸ਼ ਅਤੇ ਬੱਦਲ ਫਟਣ ਕਾਰਨ ਪੰਜਾਬ ਵਿੱਚ ਵੀ ਵੱਡੇ ਪੱਧਰ ਤੇ ਨੁਕਸਾਨ ਹੋਇਆ ਸੀ।