ਮੋਹਾਲੀ 20 ਸਤੰਬਰ, 2023 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਰਾਜ ਵਿੱਚ ਵੱਖ-ਵੱਖ ਥਾਵਾਂ ਤੇ ਛਾਪੇ ਮਾਰੀ ਲਗਾਤਾਰ ਜਾਰੀ ਹੈ ਅਤੇ ਇਸ ਦੇ ਚੰਗੇ ਨਤੀਜੇ ਵੀ ਆ ਰਹੇ ਹਨ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵੰਡ ਹਲਕਾ ਮੋਹਾਲੀ ਦੇ ਉਪ ਮੁੱਖ ਇੰਜੀਨੀਅਰ,ਵੰਡ ਹਲਕਾ ਮੋਹਾਲੀ ਇੰਜ: ਸਤਵਿੰਦਰ ਸਿੰਘ ਸੈਂਭੀ ਨੇ ਦੱਸਿਆ ਹੈ ਕਿ ਪਿੰਡ ਨਾਡਾ ਅਤੇ ਨਵਾਗਾਓ ਵਿੱਖੇ ਬਿਜਲੀ ਚੌੌਰੀ ਅਤੇ ਅਣ-ਅਧਿਕਾਰੀਤ ਵਰਤੋੋਂ ਨੂੰ ਰੋਕਣ ਲਈ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦਸਿਆ ਕਿ ਸਹਾਇਕ ਕਾਰਜਕਾਰੀ ਇੰਜੀਨੀਅਰ,ਤਕਨੀਕੀ-1 ਉਪ ਮੰਡਲ ਮੋਹਾਲੀ,ਸਹਾਇਕ ਕਾਰਜਕਾਰੀ ਇੰਜੀਨੀਅਰ,ਤਕਨੀਕੀੑ 2 ਉਪ ਮੰਡਲ ਮੋੋਹਾਲੀ,ਸਹਾਇਕ ਕਾਰਜਕਾਰੀ ਇੰਜੀਨੀਅਰ,ਤਕਨੀਕੀੑ 3 ਉਪ ਮੰਡਲ ਮੋਹਾਲੀ ਦੇ ਦਫ਼ਤਰਾਂ ਦੀਆਂ ਟੀਮਾਂ ਵੱਲੋਂ ਪਿੰਡ ਨਾਡਾ ਅਤੇ ਨਵਾਗਾਓ ਵਿੱਖੇ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ । ਚੈਕਿੰਗ ਦੌਰਾਨ 12 ਖਪਤਕਾਰ ਅਣ-ਅਧਿਕਾਰੀਤ ਵਰਤੋੋਂ / ਲੋੋਡ ਤੋਂ ਵੱਧ ਬਿਜਲੀ ਵਰਤਣ ਅਤੇ 9 ਖਪਤਕਾਰ ਬਿਜਲੀ ਚੌੌਰੀ ਕਰਦੇ ਪਾਏ ਗਏ । ਇਹਨਾਂ ਬਿਜਲੀ ਖਪਤਕਾਰਾਂ ਨੂੰ ਕੁੱਲ 13.48 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਅਤੇ ਖਪਤਕਾਰਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ ।
ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਬਿਜਲੀ ਚੋਰੀ਼ ਨੂੰ ਫੜਨ ਲਈ ਅਚਨਚੇਤ ਚੈਕਿੰਗਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ. ਨੇ ਪੰਜਾਬ ਦੇ ਸਾਰੇ ਵਡਮੁੱਲੇ ਖਪਤਕਾਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੇ ਵਟਸਐਪ ਨੰਬਰ 96461-75770 ‘ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ।