• About
  • Contact
  • Hindi News
  • English News
Thursday, March 12, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਹੁਣ 60 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਢਿੱਡ ਭਰੇਗਾ ਸਰਬੱਤ ਦਾ ਭਲਾ ਟਰੱਸਟ

Asli Punjabi by Asli Punjabi
June 26, 2020
in Punjab
0
ਹੁਣ 60 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਢਿੱਡ ਭਰੇਗਾ ਸਰਬੱਤ ਦਾ ਭਲਾ ਟਰੱਸਟ
587
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 26 ਜੂਨ 2020- ਆਪਣੇ ਵਿਲੱਖਣ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਪੰਜਾਬ,ਪੰਜਾਬੀ ਤੇ ਪੰਜਾਬੀਅਤ ਦਾ ਮਾਣ ਬਣ ਚੁੱਕੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐਸ.ਪੀ. ਸਿੰਘ ਓਬਰਾਏ ਵੱਲੋਂ ਆਪਣੇ ਤੀਜੇ ਪੜਾਅ ਤਹਿਤ ਇਸ ਮਹੀਨੇ ਵੀ ਕੋਰੋਨਾ ਸੰਕਟ ਕਾਰਨ ਪ੍ਰਭਾਵਿਤ ਹੋਏ 60 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਅਪ੍ਰੈਲ ਤੇ ਮਈ ਮਹੀਨੇ ਤੋਂ ਬਾਅਦ ਹੁਣ ਰਾਸ਼ਨ ਦੀ ਵੰਡੀ ਜਾਣ ਵਾਲੀ ਤੀਜੀ ਖੇਪ ਦੌਰਾਨ ਸਮੁੱਚੇ ਪੰਜਾਬ ਤੋਂ ਇਲਾਵਾ ਜੰਮੂ ਕਸ਼ਮੀਰ, ਹਿਮਾਚਲ, ਰਾਜਸਥਾਨ ਦੇ ਕੁਝ ਹਿੱਸਿਆਂ ਅੰਦਰ 60 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਜਾਵੇਗਾ l ਜਿਸ ਨਾਲ ਕਰੀਬ 3 ਲੱਖ ਲੋਕਾਂ ਨੂੰ ਇੱਕ ਮਹੀਨੇ ਲਈ ਤਿੰਨ ਵਕਤ ਦੀ ਰੋਟੀ ਮਿਲ ਸਕੇਗੀ।

You might also like

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

ਉਨ੍ਹਾਂ ਦੱਸਿਆ ਕਿ ਇਸ ਵਾਰ ਟਰੱਸਟ ਵੱਲੋਂ ਦੋ ਤਰ੍ਹਾਂ ਦੀਆਂ ਕਿੱਟਾਂ ਤਿਆਰ ਕੀਤੀਆਂ ਗਈਆਂ ਹਨ। ਜਿਸ ਵਿੱਚ ਵੱਡੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਇੱਕ ਕਿੱਟ ਅੰਦਰ 20.5 ਕਿਲੋਗ੍ਰਾਮ ਜਦ ਕਿ ਛੋਟੇ ਪਰਿਵਾਰ ਵਾਲੀ ਕਿੱਟ ਵਿਚ 15.5 ਕਿਲੋਗ੍ਰਾਮ ਸੁੱਕਾ ਰਾਸ਼ਨ ਹੈ। ਜਿਸ ਨਾਲ ਲੋੜਵੰਦ ਪਰਿਵਾਰ ਦਾ ਇੱਕ ਮਹੀਨਾ ਲਈ ਗੁਜ਼ਾਰਾ ਹੋ ਸਕੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਵੱਲੋਂ ਪੂਰੀ ਵਿਉਂਤਬੰਦੀ ਨਾਲ ਲੋੜਵੰਦ ਪਰਿਵਾਰਾਂ ਦੀ ਸ਼ਨਾਖ਼ਤ ਕਰ ਕੇ ਲਿਸਟਾਂ ਤਿਆਰ ਕੀਤੀਆਂ ਹੋਈਆਂ ਹਨ,ਜਿਸ ਦੀ ਬਦੌਲਤ ਹਰ ਵਾਰ ਟਰੱਸਟ ਦਾ ਰਾਸ਼ਨ ਵੰਡਣ ਦਾ ਕੰਮ ਬਹੁਤ ਵਧੀਆ ਤਰੀਕੇ ਨਾਲ ਨੇਪਰੇ ਚੜ੍ਹ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੂੰ ਰਾਸ਼ਨ ਦਿੱਤਾ ਜਾਣਾ ਹੈ,ਉਨ੍ਹਾਂ ‘ਚ ਟਰੱਸਟ ਕੋਲੋਂ ਪਿਛਲੇ ਲੰਮੇ ਸਮੇਂ ਤੋਂ ਵਿਧਵਾ,ਬੁਢਾਪਾ ਤੇ ਅੰਗਹੀਣ ਪੈਨਸ਼ਨਾਂ ਦੇ ਨਾਲ-ਨਾਲ ਮੈਡੀਕਲ ਸਹੂਲਤ ਲੈ ਰਹੇ ਹਜ਼ਾਰਾਂ ਲੋਕਾਂ ਦੇ ਪਰਿਵਾਰਾਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ‘ਚ ਉਨ੍ਹਾਂ ਬੱਚਿਆਂ ਦੇ ਪਰਿਵਾਰ ਵੀ ਸ਼ਾਮਿਲ ਹਨ,ਜਿਨ੍ਹਾਂ ਨੂੰ ਟਰੱਸਟ ਵਲੋਂ ਉੱਚੇਰੀ ਸਿੱਖਿਆ ਦਵਾਉਣ ਲਈ ਗੋਦ ਲਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਟਰੱਸਟ ਲੋੜਵੰਦ ਗ੍ਰੰਥੀ ਸਿੰਘ,ਢਾਡੀ ਤੇ ਕਵੀਸ਼ਰੀ ਜਥਿਆਂ ਦੇ ਪਰਿਵਾਰਾਂ,ਕਿੰਨਰ ਭਾਈਚਾਰੇ ਦੇ ਲੋੜਵੰਦ ਲੋਕਾਂ ਤੋਂ ਇਲਾਵਾ ਕੁਝ ਅਜਿਹੇ ਪਰਿਵਾਰਾਂ ਨੂੰ ਵੀ ਰਾਸ਼ਨ ਦਿੱਤਾ ਜਾਵੇਗਾ ਜੋ ਮੱਧਵਰਤੀ ਵਰਗ ਨਾਲ ਸਬੰਧਿਤ ਹੋਣ ਦੇ ਬਾਵਜ਼ੂਦ ਵੀ ਹਲਾਤਾਂ ਨੇ ਮਜ਼ਬੂਰ ਕਰ ਦਿੱਤੇ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਜਿਲ੍ਹਾ ਅੰਮ੍ਰਿਤਸਰ ਅਤੇ ਪੁਲਿਸ ਜਿਲ੍ਹਾ ਮਜੀਠਾ ਅਧੀਨ ਆਉਂਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ 1900 ਲੋੜਵੰਦ ਪਰਿਵਾਰਾਂ ਨੂੰ 31 ਟਨ ਸੁੱਕਾ ਰਾਸ਼ਨ ਵੰਡਿਆ ਜਾਵੇਗਾ ਅਤੇ ਇਹ ਸਾਰੀ ਸੇਵਾ ਕਰੋਨਾ ਕਾਰਨ ਪੈਦਾ ਹੋਏ ਹਾਲਾਤ ਠੀਕ ਹੋਣ ਨਿਰੰਤਰ ਜਾਰੀ ਰਹੇਗੀ।

ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਸਲਾਹਕਾਰ ਸੁਖਦੀਪ ਸਿੱਧੂ,ਜਨਰਲ ਸਕੱਤਰ ਮਨਪ੍ਰੀਤ ਸੰਧੂ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਅਮਰਜੀਤ ਸਿੰਘ ਸੰਧੂ,ਪ੍ਰਦੀਪ ਸਿੰਘ ਥਿੰਦ ਸਮੇਤ ਬਾਕੀ ਮੈਂਬਰ ਵੀ ਮੌਜੂਦ ਸਨ।

Previous Post

ਸਾਈਕਲ ‘ਤੇ ਅੰਮ੍ਰਿਤਸਰ ਤੋਂ ਚੰਡੀਗੜ੍ਹ ਪਹੁੰਚੇ ਬੈਂਸ ਬ੍ਰਦਰਜ਼

Next Post

ਪੰਜਾਬ ਸਰਕਾਰ ਵੱਲੋਂ ਅੰਤਰ ਜ਼ਿਲ੍ਹਾ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਈ-ਸਰਟੀਫਿਕੇਟ ਦੇਣ ਦਾ ਫੈਸਲਾ

Asli Punjabi

Asli Punjabi

Related Posts

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

by Asli Punjabi
March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

by Asli Punjabi
March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

by Asli Punjabi
March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

by Asli Punjabi
March 12, 2026
ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
Next Post
ਪੰਜਾਬ ਸਰਕਾਰ ਵੱਲੋਂ ਅੰਤਰ ਜ਼ਿਲ੍ਹਾ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਈ-ਸਰਟੀਫਿਕੇਟ ਦੇਣ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਅੰਤਰ ਜ਼ਿਲ੍ਹਾ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਈ-ਸਰਟੀਫਿਕੇਟ ਦੇਣ ਦਾ ਫੈਸਲਾ

Recommended

ਘਰੇਲੂ ਹਿੰਸਾ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਏ ਯੋ ਯੋ ਹਨੀ ਸਿੰਘ

ਘਰੇਲੂ ਹਿੰਸਾ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਏ ਯੋ ਯੋ ਹਨੀ ਸਿੰਘ

September 3, 2021
ਐਡਵੋਕੇਟ ਧਾਮੀ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

ਐਡਵੋਕੇਟ ਧਾਮੀ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

May 30, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ
Punjab

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਸੁਖਨਾ ਚੋਅ ਬਲਟਾਣਾ ਤੇ ਮੁਬਾਰਕਪੁਰ ਪੁੱਲਾਂ ਦੇ ਕੰਮਾਂ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ

March 12, 2026
ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ
Punjab

ਮੋਹਾਲੀ ਪੁਲਿਸ ਵੱਲੋਂ ਸੈਕਟਰ-89, ਮੋਹਾਲੀ ਵਿਖੇ ਫਾਈਰਿੰਗ ਕਰਨ ਵਾਲੇ 3 ਮੁਲਜ਼ਮ ਗ੍ਰਿਫਤਾਰ

March 12, 2026
ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ
Punjab

ਟਰੈਫਿਕ ਪੁਲਿਸ ਅਤੇ ਦੁਕਾਨਦਾਰ ਨੇ ਦਿਖਾਈ ਇਮਾਨਦਾਰੀ, ਮਹਿੰਗਾ ਮੋਬਾਈਲ ਮਾਲਕ ਨੂੰ ਕੀਤਾ ਵਾਪਸ

March 12, 2026
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ
Punjab

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ 93 ਸਾਲ ਦੀ ਮਾਤਾ ਜੀ ਦੇ ਟੁੱਟੇ ਚੂਲੇ ਦਾ ਸਫਲ ਅਪਰੇਸ਼ਨ

March 12, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

March 12, 2026
ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ
Top Stories

ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ; ਸਦਨ ‘ਚ ਮਤਾ ਪਾਸ- ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਜਾਵੇਗਾ ਮਾਮਲਾ

March 12, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In