ਬਠਿੰਡਾ, 26 ਜੂਨ 2020 – ਬਠਿੰਡਾ ਆਂਗਣਵਾੜੀ ਇੰਪਲਾਇਜ ਫ਼ੈਡਰੇਸ਼ਨ ਆਫ਼ ਇੰਡੀਆ ਦੀ ਕੌਮੀ ਕਮੇਟੀ ਦੇ ਸੱਦੇ ’ਤੇ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਪੰਜਾਬ ਭਰ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਨੂੰ ਲੈ ਕੇ 28 ਜੂਨ ਦਿਨ ਐਤਵਾਰ ਨੂੰ ਸਰਕਾਰ ਦੇ ਖਿਲਾਫ਼ ਆਨਲਾਇਨ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੰਦਿਆਂ ਦੱਸਿਆ ਕਿ ਇਹ ਪ੍ਰਦਰਸ਼ਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰ ਕੋਲੋਂ ਪੱਕਾ ਕਰਵਾਉਣ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਵਰਕਰਾਂ ਤੇ ਹੈਲਪਰਾਂ ਆਪਣੇ ਘਰਾਂ ਵਿਚ ਹੀ ਮਿੱਥੇ ਹੋਏ ਪ੍ਰੋਗਰਾਮ ਅਨੁਸਾਰ ਆਪਣੇ ਪਰਿਵਾਰਕ ਮੈਬਰਾਂ ਨੂੰ ਨਾਲ ਲੈ ਕੇ ਅਤੇ ਹੱਥਾਂ ਵਿਚ ਮਾਟੋ, ਪੋਸਟਰ, ਬੈਨਰ ਆਦਿ ਫੜ ਕੇ ਸ਼ੋਸ਼ਲ ਮੀਡੀਆ ਰਾਹੀਂ ਆਪਣੀ ਆਵਾਜ ਸਰਕਾਰ ਦੇ ਕੰਨਾਂ ਤੱਕ ਪੁੱਜਦੀ ਕਰਨਗੀਆ।