ਅੰਮ੍ਰਿਤਸਰ, 26 ਸਤੰਬਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਅੰਮ੍ਰਿਤਸਰ ਵਿੱਚ ਹੋ ਰਹੀ ਉੱਤਰੀ ਖੇਤਰੀ ਪ੍ਰੀਸ਼ਦ ਦੀ 31ਵੀਂ ਬੈਠਕ ਵਿੱਚ ਪੰਜਾਬ, ਹਰਿਆਣਾ ਤੇ ਹਿਮਾਚਲ ਤਿੰਨਾਂ ਸੂਬਿਆਂ ਦੇ ਮੁੱਖ ਮੰਤਰੀ ਹਿੱਸਾ ਲੈਣਗੇ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨੱਤਮਸਤਰ ਹੋਏ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 12 ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚਣਗੇ ਤੇ ਉਥੋਂ ਉਹ ਸਿੱਧੇ ਬੈਠਕ ਵਾਲੀ ਥਾਂ ਪਹੁੰਚਣਗੇ। ਮੀਟਿੰਗ ਵਿੱਚ ਐਸ ਵਾਈ ਐਲ ਤੇ ਬੀ ਬੀ ਐਸ ਬੀ ਵਰਗੇ ਮੁੱਦਿਆਂ ਤੇ ਚਰਚਾ ਹੋ ਸਕਦੀ ਹੈ।