ਚੰਡੀਗੜ੍ਹ, 26 ਸਤੰਬਰ 2023 : ਅੱਜ NZC ਦੀ ਮੀਟਿੰਗ ਵਿੱਚ SYL ਮੁੱਦਾ ਉਠਾਇਆ ਗਿਆ ਜਿਸ ੳਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ, ਸਾਡੇ ਕੋਲ ਕਿਸੇ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ, ਇਸ ਮੁੱਦੇ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਸ ਦਾ ਅਸਰ ਹਰਿਆਣਾ ਅਤੇ ਰਾਜਸਥਾਨ ‘ਤੇ ਵੀ ਪਵੇਗਾ, ਮੌਜੂਦਾ ਸਥਿਤੀ ਵਿੱਚ ਉਪਲਬਧ ਪਾਣੀ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ, ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।