• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

Asli Punjabi by Asli Punjabi
September 26, 2023
in Top Stories
0
ਬਠਿੰਡਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ
586
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 26 ਸਤੰਬਰ 2023: ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਸੰਭਾਵਿਤ ਗ੍ਰਿਫਤਾਰੀ ਦੇ ਡਰੋਂ ਅਦਾਲਤ ਵਿੱਚ ਦਾਇਰ ਅਰਜ਼ੀ ਵਾਪਸ ਲੈਣ ਦੇ ਕੁਝ ਘੰਟਿਆਂ ਬਾਅਦ ਹੀ ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਇਸ ਭਾਜਪਾ ਆਗੂ ਨੂੰ ਗ੍ਰਿਫਤਾਰ ਕਰਨ ਲਈ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਵੱਲੋਂ ਦਿੱਤੇ ਇਹਨਾਂ ਆਦੇਸ਼ਾਂ ਨੂੰ ਸਾਬਕਾ ਵਿੱਤ ਮੰਤਰੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਵਿਜੀਲੈਂਸ ਗਿਰਫਤਾਰ ਨਾ ਕਰ ਸਕੇ ਇਸ ਨੂੰ ਦੇਖਦਿਆਂ ਮਨਪ੍ਰੀਤ ਸਿੰਘ ਬਾਦਲ ਪਿਛਲੇ ਦੋ ਮਹੀਨਿਆਂ ਤੋਂ ਅੰਡਰਗਰਾਉਂਡ ਚੱਲ ਰਹੇ ਹਨ। ਵਿਜੀਲੈਂਸ ਵੱਲੋਂ ਦਰਜ ਕੇਸ ਵਿੱਚ ਕਈ ਗੰਭੀਰ ਦੋਸ਼ ਸਾਹਮਣੇ ਆਉਣ ਤੋਂ ਬਾਅਦ ਜਾਂਚ ਏਜੰਸੀ ਮਨਪ੍ਰੀਤ ਬਾਦਲ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਤਾਂ ਜੋ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ।

ਮਨਪ੍ਰੀਤ ਬਾਦਲ ਨੇ ਕਾਂਗਰਸ ਦੇ ਰਾਜ ਦੌਰਾਨ ਵਿੱਤ ਮੰਤਰੀ ਦੇ ਅਹੁਦੇ ਤੇ ਹੁੰਦਿਆਂ ਬਠਿੰਡਾ ‘ਚ ਆਪਣੀ ਰਿਹਾਇਸ਼ ਬਣਾਉਣ ਲਈ ਸ਼ਹਿਰ ਦੇ ਪਾਸ਼ ਇਲਾਕੇ ਮਾਡਲ ਟਾਊਨ ‘ਚ ਬਠਿੰਡਾ ਵਿਕਾਸ ਅਥਾਰਟੀ ਤੋਂ ਜਗ੍ਹਾ ਖਰੀਦੀ ਸੀ ਜੋ ਹੁਣ ਇਸ ਭਾਜਪਾ ਨੇਤਾ ਦੇ ਗਲੇ ਦੀ ਹੱਡੀ ਬਣਦੀ ਜਾ ਰਹੀ ਹੈ। ਮਨਪ੍ਰੀਤ ਬਾਦਲ ਨੇ ਆਪਣੇ ਵਕੀਲ ਰਾਹੀਂ ਬੀਤੇ ਸ਼ਨੀਵਾਰ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ਤੋਂ ਜਮਾਨਤ ਮੰਗੀ ਸੀ ਪਰ ਹਾਲਾਤਾਂ ਨੂੰ ਦੇਖਦਿਆਂ ਅੱਜ ਸਵੇਰੇ ਇਹ ਅਰਜ਼ੀ ਵਾਪਸ ਲਈ ਸੀ। ਅਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਮਨਪ੍ਰੀਤ ਸਿੰਘ ਬਾਦਲ ਹੁਣ ਇੱਕ ਵਾਰ ਮੁੜ ਤੋਂ ਜਿਲ੍ਹਾ ਅਦਾਲਤ ਅੱਗੇ ਚਾਰਾ ਜੋਈ ਕਰਨਗੇ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇਸ ਦੇ ਉਲਟ ਵਿਜੀਲੈਂਸ ਜ਼ਿਲ੍ਹਾ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਵਾਉਣ ਵਿੱਚ ਸਫਲ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧੀ ਲੈਂਥ ਨੇ ਅਦਾਲਤ ਅੱਗੇ ਅੱਜ ਕੁੱਝ ਗੰਭੀਰ ਤੱਥ ਰੱਖਦਿਆਂ ਦੱਸਿਆ ਸੀ ਕਿ ਮਨਪ੍ਰੀਤ ਬਾਦਲ ਨੂੰ ਗਿਰਫ਼ਤਾਰ ਕਰਨਾ ਕਿਉਂ ਜ਼ਰੂਰੀ ਹੈ? ਇਸ ਪਹਿਲਾਂ ਸੋਮਵਾਰ ਨੂੰ ਡੀਐਸਪੀ ਦੀ ਅਗਵਾਈ ਹੇਠ ਵਿਜੀਲੈਂਸ ਇੱਕ ਵੱਡੀ ਟੀਮ ਮਨਪ੍ਰੀਤ ਸਿੰਘ ਬਾਦਲ ਦੇ ਪਿੰਡ ਬਾਦਲ ਵਿਚਲੀ ਰਿਹਾਇਸ਼ ਤੇ ਛਾਪਾ ਮਾਰ ਕੇ ਤਲਾਸ਼ੀ ਲੈ ਚੁੱਕੀ ਹੈ ਪਰ ਸਾਬਕਾ ਮੰਤਰੀ ਮੌਕੇ ਤੋਂ ਨਹੀਂ ਮਿਲੇ। ਪਤਾ ਲੱਗਿਆ ਹੈ ਕਿ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਗ੍ਰਿਫਤਾਰ ਕਰਨ ਲਈ ਕਈ ਟੀਮਾਂ ਬਣਾਈਆਂ ਹਨ ਜੋ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਸੂਤਰਾਂ ਨੇ ਦੱਸਿਆ ਹੈ ਕਿ ਵਿਜੀਲੈਂਸ ਦਾ ਘੇਰਾ ਮਨਪ੍ਰੀਤ ਬਾਦਲ ਖਿਲਾਫ ਲਗਾਤਾਰ ਤੰਗ ਹੁੰਦਾ ਜਾ ਰਿਹਾ ਹੈ।

ਸੂਤਰ ਦੱਸਦੇ ਹਨ ਕਿ ਵਿਜੀਲੈਂਸ ਅਧਿਕਾਰੀਆਂ ਨੇ ਮਨਪ੍ਰੀਤ ਬਾਦਲ ਦੀਆਂ ਕੁੱਝ ਛੁਪਣਗਾਹਾਂ ਦੀ ਨਿਸ਼ਾਨਦੇਹੀ ਕੀਤੀ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸ਼ਕ ਤੇ ਬਿਕਰਮਜੀਤ ਸਿੰਘ ਸ਼ੇਰਗਿੱਲ , ਪੰਕਜ ਕਾਲੀਆ ਅਸਟੇਟ ਅਫ਼ਸਰ ਗਲਾਡਾ ਲੁਧਿਆਣਾ ,ਰਾਜੀਵ ਕੁਮਾਰ , ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਪੁੱਤਰ ਕੌਰ ਸਿੰਘ ਵਾਸੀ ਲਾਲ ਸਿੰਘ ਬਸਤੀ ਖਿਲਾਫ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਰਾਜੀਵ ਕੁਮਾਰ ਵਿਕਾਸ ਕੁਮਾਰ ਅਤੇ ਅਮਨਦੀਪ ਸਿੰਘ ਗ੍ਰਿਫਤਾਰ ਕਰ ਲਏ ਹਨ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ, ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਕਜ਼ ਕਾਲੀਆ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Previous Post

SYL ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : CM Mann

Next Post

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਨਮ ਦਿਨ ਮੌਕੇ ਕਈ ਨੇਤਾਵਾਂ ਨੇ ਦਿੱਤੀ ਵਧਾਈ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਨਮ ਦਿਨ ਮੌਕੇ ਕਈ ਨੇਤਾਵਾਂ ਨੇ ਦਿੱਤੀ ਵਧਾਈ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਨਮ ਦਿਨ ਮੌਕੇ ਕਈ ਨੇਤਾਵਾਂ ਨੇ ਦਿੱਤੀ ਵਧਾਈ

Recommended

1 ਨਵੰਬਰ ਤੋਂ ਅਮਰੀਕਾ ਦੇ ਸੂਬੇ ਵੈਕਸੀਨ ਵੰਡਣ ਲਈ ਤਿਆਰ ਰਹਿਣ : ਸੀਡੀਸੀ

1 ਨਵੰਬਰ ਤੋਂ ਅਮਰੀਕਾ ਦੇ ਸੂਬੇ ਵੈਕਸੀਨ ਵੰਡਣ ਲਈ ਤਿਆਰ ਰਹਿਣ : ਸੀਡੀਸੀ

September 5, 2020
Barnala ਵਿੱਚ ਆਵਾਰਾ ਕੁੱਤਿਆਂ ਦਾ ਕਹਿਰ, ਲੋਕ ਪ੍ਰੇਸ਼ਾਨ

Barnala ਵਿੱਚ ਆਵਾਰਾ ਕੁੱਤਿਆਂ ਦਾ ਕਹਿਰ, ਲੋਕ ਪ੍ਰੇਸ਼ਾਨ

April 3, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In