ਬਰਨਾਲਾ, 27 ਸਤੰਬਰ – ਸਕੱਤਰ ਰੀਜਨਲ ਟਰਾਂਸਪੋਰਟ ਅਥਾਰਿਟੀ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਬਰਨਾਲਾ ਵਿੱਚ ਵੱਖ ਵੱਖ ਥਾਵਾਂ ਤੇ ਗੱਡੀਆਂ ਦੀ ਚੈਕਿੰਗ ਕੀਤੀ ਅਤੇ 30 ਗੱਡੀਆਂ ਦੇ ਚਲਾਨ ਕੱਟੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਹੜੇ ਗੱਡੀ ਚਾਲਕਾਂ ਦੀ ਗੱਡੀਆਂ ਓਵਰ ਲੋਡਿੰਗ, ਬਿਨਾਂ ਸਹੀ ਕਿਸਮ ਦੇ ਟੈਕਸ ਦੇ ਅਤੇ ਬਿਨਾਂ ਹੋਰ ਲੋੜੀਂਦੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਸਨ ਉਨ੍ਹਾਂ ਦੇ ਚਲਾਨ ਕੱਟੇ ਗਏ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ ਹੀ ਗੱਡੀ ਦੇ ਸਾਰੇ ਦਸਤਾਵੇਜ਼ ਪੂਰੇ ਰੱਖੇ ਜਾਣ ਤਾਂ ਜੋ ਲੋੜ ਪੈਣ ਤੇ ਉਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ।