ਅੰਮ੍ਰਿਤਸਰ, 29 ਸਤੰਬਰ 2023 – ਸਿੱਖਾਂ ਦੇ ਤੀਸਰੇ ਗੁਰੂ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਅੱਜ ਗੁਰਿਆਈ ਦਿਵਸ ਹੈ ਅਤੇ ਉਹਨਾਂ ਦੇ ਗੁਰਿਆਈ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਜਿੱਥੇ ਜ਼ਿਲ੍ਹਾ ਤਰਨਤਾਰਨ ਦੇ ਵਿੱਚ ਗੁਰਦੁਆਰਾ ਗੋਇੰਦਵਾਲ ਸਾਹਿਬ ਨਤਮਸਤਕ ਹੋਣ ਪਹੁੰਚ ਰਹੀਆਂ ਹਨ ਉੱਥੇ ਹੀ ਸੰਗਤਾਂ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਵਿੱਚ ਵੀ ਦਰਸ਼ਨ ਦੀਦਾਰੇ ਕਰਨ ਪਹੁੰਚੀਆਂ।
ਇਸ ਦੌਰਾਨ ਸੰਗਤਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਦਰਸ਼ਨ ਦੀਦਾਰੇ ਕਰਕੇ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਕੀਤਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਦੌਰਾਨ ਸੰਗਤਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਿਆਈ ਦਿਵਸ ਹੈ ਅਤੇ ਅੱਜ ਦੇ ਦਿਨ ਉਹ ਵੱਡੀ ਗਿਣਤੀ ਵਿੱਚ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਹਨ ਸੰਗਤਾਂ ਦਾ ਕਹਿਣਾ ਹੈ ਕਿ ਸਾਨੂੰ ਆਪਣੇ ਤੇ ਆਪਣੇ ਪਰਿਵਾਰ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਾਂ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਜਰੂਰ ਕਰਨੇ ਚਾਹੀਦੇ ਹਨ ਉਥੇ ਸੰਗਤਾਂ ਦਾ ਕਹਿਣਾ ਕਿ ਅੱਜ ਸ਼ਰਧਾਲੂਆਂ ਦਾ ਜਿਆਦਾ ਇਕੱਠ ਦੇਖਣ ਨੂੰ ਮਿਲ ਰਿਹਾ ਅਤੇ ਮੱਥਾ ਟੇਕਣ ਚ ਵੀ ਇੱਕ ਤੋਂ ਦੋ ਘੰਟੇ ਦਾ ਸਮਾਂ ਲੱਗਾ ਹੈ।