ਨਵੀਂ ਦਿੱਲੀ, 2 ਅਕਤੂਬਰ – ਦਿੱਲੀ ਪੁਲੀਸ ਨੇ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੇ ਸਭ ਤੋਂ ਵੱਧ ਲੋੜੀਂਦੇ ਅੱਤਵਾਦੀਆਂ ਵਿੱਚ ਸ਼ਾਮਲ ਸ਼ਾਹਨਵਾਜ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ਼ਾਹਨਵਾਜ਼ ਦੇ ਅੱਤਵਾਦੀ ਸੰਗਠਨ ਆਈ.ਐਸ.ਆਈ.ਐਸ. ਨਾਲ ਕਥਿਤ ਸੰਬੰਧ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹਨਵਾਜ਼ ਪੁਣੇ ਪੁਲੀਸ ਦੀ ਹਿਰਾਸਤ ਤੋਂ ਦੌੜ ਗਿਆ ਸੀ ਅਤੇ ਦਿੱਲੀ ਵਿੱਚ ਰਹਿ ਰਿਹਾ ਸੀ। ਉਸ ਤੇ 3 ਲੱਖ ਰੁਪਏ ਦਾ ਇਨਾਮ ਐਲਾਨ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੇਸ਼ੇ ਤੋਂ ਇੰਜੀਨੀਅਰ ਸ਼ਾਹਨਵਾਜ਼ ਨੂੰ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈਲ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਫਿਲਹਾਲ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।