ਗੁਰਦਾਸਪੁਰ 4 ਅਕਤੂਬਰ 2023- ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਬਲਾਕ ਕਾਦੀਆਂ ਸ਼੍ਰੀ ਹਰਗੋਬਿੰਦ ਪੁਰ ਵਲੋਂ ਕਾਦੀਆਂ ਵਿਖੇ ਕੇਂਦਰ ਸਰਕਾਰ ਅਤੇ ਅਜੇ ਮਿਸ਼ਰਾ ਟੈਣੀ ਦੇ ਪੁਤਲੇ ਸਾੜੇ ਗਏ। ਬਲਾਕ ਸਕੱਤਰ ਕੁਲਦੀਪ ਸਿੰਘ ਸੈਰੋਵਾਲ ਅਤੇ ਜਿਲ੍ਹਾ ਖਜਾਨਚੀ ਪਾਲ ਸਿੰਘ ਚੀਮਾ ਖੁੱਡੀ ਦੀ ਅਗਵਾਈ ਹੇਠ ਹੋਏ ਮਾਰਚ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਅਤੇ ਕਿਸਾਨ ਮਜਦੂਰ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਆਰਡਰਾਂ ਤੇ ਚੱਲੇ ਇਕ ਸਾਲ ਲੰਮੇ ਸੰਘਰਸ਼ ਵਿਚ ਲਖੀਮਪੁਰ ਖੀਰੀ ਕਾਂਡ ਇੱਕ ਅੱਤ ਭਿਆਨਕ ਘਟਨਾ ਸੀ ਜਿਸ ਵਿਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਦੇ ਕਿਸਾਨਾਂ ਤੇ ਭਾਜਪਾ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਤਿੰਨ ਗੱਡੀਆਂ ਵਿਚ 15 ਲੱਠਮਾਰ ਗੁੰਡਿਆਂ ਨਾਲ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਸਾਥੀ ਨੂੰ ਦਰੜ ਕੇ ਮਾਰ ਦਿੱਤਾ ਸੀ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਸ਼ਹੀਦ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ ਦੇਣ ਦੀ ਬਜਾਏ ਉਲਟਾ ਕਿਸਾਨਾਂ ਤੇ ਕੇਸ ਦਰਜ ਕਰਕੇ ਚਾਰ ਕਿਸਾਨਾਂ ਨੂੰ ਜੇਲ ਭੇਜ ਦਿੱਤਾ ਗਿਆ ਜਿਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਸੰਘਰਸ਼ ਕਰਕੇ ਰਿਹਾ ਕਰਵਾਇਆ ਪਰ ਅਜੇ ਕੇ ਖੜ੍ਹੇ ਹਨ। ਉਨ੍ਹਾਂ ਮੰਗ ਕੀਤੀ ਕਿ ਅਜੇ ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਕੇ ਗ੍ਰਿਫਤਾਰ ਕਰਕੇ ਸਜਾ ਦਿੱਤੀ ਜਾਵੇ ਉਸ ਦੇ ਪੁੱਤਰ ਅਸ਼ੀਸ਼ ਮਿਸ਼ਰਾ ਤੇ ਸਖਤ ਕਾਰਵਾਈ ਕੀਤੀ ਜਾਵੇ। ਕਿਸਾਨਾਂ ਤੋਂ ਦਰਜ ਸਾਰੇ ਕੇਸ ਵਾਪਸ ਲਏ ਜਾਣ।