ਫਿਰੋਜ਼ਪੁਰ, 27 ਜੂਨ 2020 : ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਰੇਤਾ ਦੀ ਭਰੀ ਟਰੈਕਟਰ ਟਰਾਲੀ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ 379 ਆਈਪੀਸੀ 21 ਮਾਈਨਿੰਗ ਐਕਟ 1957 ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਏਐੱਸਆਈ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਖਾਈ ਫੇਮੇ ਕੀ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਹਰਜਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਕੋਟ ਗੰਡਾ ਸਿੰਘ ਵਾਲਾ ਥਾਣਾ ਲੱਖੋਕੇ ਬਹਿਰਾਮ ਜ਼ਿਲ੍ਹਾ ਫਿਰੋਜ਼ਪੁਰ ਆਪਣੇ ਟਰੈਕਟਰ ਟਰਾਲੀ ‘ਤੇ ਰੇਤਾ ਚੋਰੀ ਲੋਡ ਕਰਕੇ ਲੈ ਕੇ ਆ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਜਦ ਮੁਖਬਰ ਦੀ ਇਤਲਾਹ ‘ਤੇ ਨਾਕਾਬੰਦੀ ਕਰਕੇ ਦੋਸ਼ੀ ਨੂੰ ਸਮੇਤ ਟਰੈਕਟਰ ਟਰਾਲੀ ਰੇਤਾ ਨਾਲ ਭਰੀ ਕਾਬੂ ਕੀਤਾ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਦਾ ਟਰੈਕਟਰ ਟਰਾਲੀ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।