ਨਵੀਂ ਦਿੱਲੀ, 5 ਅਕਤੂਬਰ – ਈ ਡੀ ਨੇ ਬੀਤੀ ਦਿਨ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਲੰਬੀ ਪੁੱਛਗਿੱਛ ਤੋਂ ਬਾਅਦ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਈ ਡੀ ਅੱਜ ਆਪ ਆਗੂ ਨੂੰ ਰਿਮਾਂਡ ਤੇ ਲੈਣ ਲਈ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ।
ਜ਼ਿਕਰਯੋਗ ਹੈ ਕਿ ਸੰਜੇ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ ਵਿੱਚ ਹੁਣ ਤੱਕ 14 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸੰਜੇ ਸਿੰਘ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਹੁਤ ਕਰੀਬੀ ਹਨ। ਇਸ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ ਕਾਰਨ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।
ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਖਿਲਾਫ ਆਮ ਆਦਮੀ ਪਾਰਟੀ ਜ਼ੋਰਦਾਰ ਪ੍ਰਦਰਸ਼ਨ ਕਰ ਰਹੀ ਹੈ। ਡੀ ਡੀ ਯੂ ਮਾਰਗ ਤੇ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਪਾਰਟੀ ਦੇ ਕਈ ਵਰਕਰਾਂ ਨੇ ਇਕੱਠੇ ਹੋ ਕੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੰਜੇ ਸਿੰਘ ਦੀ ਰਿਹਾਈ ਦੀ ਮੰਗ ਕੀਤੀ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਖਿਲਾਫ ਅੱਜ ਦਿੱਲੀ ਸਥਿਤ ਪਾਰਟੀ ਹੈਡਕੁਆਰਟਰ ਤੇ ਆਪ ਵਰਕਰਾਂ ਅਤੇ ਸਮਰਥਕਾਂ ਨੇ ਪ੍ਰਦਰਸ਼ਨ ਕੀਤਾ। ਇਸ ਲਈ ਸੁਰੱਖਿਆ ਪ੍ਰਬੰਧ ਵਾਧਾ ਕੀਤਾ ਗਿਆ। ਦੀਨ ਦਿਆਲ ਉਪਾਧਿਆਏ ਮਾਰਗ ਤੇ ਆਵਾਜਾਈ ਬੰਦ ਕਰ ਦਿੱਤੀ ਗਈ ਸੀ।
ਭਾਜਪਾ ਹੈਡਕੁਆਰਟਰ ਨੂੰ ਜਾਣ ਵਾਲਾ ਰਸਤਾ ਬੰਦ ਕਰ ਦਿੱਤਾ ਗਿਆ ਸੀ। ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ਆਮ ਆਦਮੀ ਪਾਰਟੀ ਦੇ ਵਰਕਰ ਭਾਜਪਾ ਦੇ ਮੁੱਖ ਦਫਤਰ ਦਾ ਘਿਰਾਓ ਕਰਨ ਦੀ ਤਿਆਰੀ ਦੀ ਯੋਜਨਾ ਸੀ।