• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਮਾਨ ਸਰਕਾਰ ਵਿੱਚ ਪੰਜਾਬ ਦੀ ਆਰਥਿਕਤਾ ਵੈਂਟੀਲੇਟਰ ਤੇ : ਭਾਜਪਾ

Asli Punjabi by Asli Punjabi
October 5, 2023
in Top Stories
0
ਮਾਨ ਸਰਕਾਰ ਵਿੱਚ ਪੰਜਾਬ ਦੀ ਆਰਥਿਕਤਾ ਵੈਂਟੀਲੇਟਰ ਤੇ : ਭਾਜਪਾ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 5 ਅਕਤੂਬਰ – ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸ਼ਾਸਨ ਦੌਰਾਨ ਪੰਜਾਬ ਦੀ ਆਰਥਿਕਤਾ ਵੈਂਟੀਲੇਟਰ ਤੇ ਆ ਗਈ ਹੈ ਅਤੇ ਪੰਜਾਬ ਦੀ ਮਾੜੀ ਵਿੱਤੀ ਹਾਲਤ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਸਹੀ ਸਾਬਤ ਹੋਈਆਂ ਹਨ।

ਇੱਥੇ ਜਾਰੀ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਾਰ-ਵਾਰ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ਪੂਰੀ ਤਰ੍ਹਾਂ ਸਹੀ ਸਾਬਤ ਹੋਈਆਂ ਹਨ, ਕਿਉਂਕਿ ਸਰਕਾਰ ਨੇ ਆਪਣੇ ਡੇਢ ਸਾਲ ਦੇ ਛੋਟੇ ਕਾਰਜਕਾਲ ਦੌਰਾਨ 50,000 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਗੱਲ ਮੰਨੀ ਹੈ। ਉਹਨਾਂ ਕਿਹਾ ਕਿ ਇਹ ਆਪ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਆਰਥਿਕ ਕੁਸ਼ਾਸਨ ਦਾ ਨਤੀਜਾ ਹੈ, ਜੋ ਮੌਜੂਦਾ ਹਾਲਾਤ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਉਹਨਾਂ ਕਿਹਾ ਕਿ ਪੱਤਰ ਵਿੱਚ ਮਾਨ ਨੇ ਖੁਦ ਮੰਨਿਆ ਹੈ ਕਿ ਸੂਬੇ ਦੀ ਵਿੱਤੀ ਹਾਲਤ ਠੀਕ ਨਹੀਂ ਹੈ। ਇਸ ਤੋਂ ਇਲਾਵਾ, ਕਰਜ਼ੇ ਦੀ ਵਰਤੋਂ ਦੇ ਵੇਰਵਿਆਂ ਸਬੰਧੀ ਪੱਤਰ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਆਪ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦੇ ਕਰਜ਼ੇ ਵਿੱਚ 47,107.6 ਕਰੋੜ ਰੁਪਏ ਦਾ ਵਾਧਾ ਹੋਇਆ ਹੈ।

ਸ਼ੇਰਗਿੱਲ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਨਕਾਰਦਾ ਹੈ ਕਿ ਸੂਬੇ ਦੀ ਆਰਥਿਕ ਹਾਲਤ ਠੀਕ ਹੈ। ਬਲਕਿ ਇਹ ਜ਼ਾਹਰ ਕਰਦਾ ਹੈ ਕਿ ਅਰਥ ਵਿਵਸਥਾ ਮੰਦਹਾਲੀ ਦੀ ਸਥਿਤੀ ਵਿੱਚ ਹੈ ਅਤੇ ਬਹੁਤ ਮਾੜੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਆਪ ਸਰਕਾਰ ਨੂੰ ਪੂਰੀ ਤਰ੍ਹਾਂ ਦਿਸ਼ਾਹੀਣ ਦੱਸਦਿਆਂ ਉਹਨਾਂ ਕਿਹਾ ਕਿ ਵਿੱਤੀ ਸਾਲ 2023-24 ਦੇ ਬਜਟ ਵਿੱਚ ਵੀ ਮਾਲੀਆ ਉਗਰਾਹੀ ਵਧਾਉਣ ਲਈ ਕਿਸੇ ਨਵੇਂ ਬਦਲ ਦਾ ਜ਼ਿਕਰ ਨਹੀਂ ਹੈ ਜਦੋਂਕਿ ਸੂਬੇ ਵਿੱਚ ਲਗਾਤਾਰ ਡੂੰਘੇ ਵਿੱਤੀ ਸੰਕਟ ਦੀ ਸਮੱਸਿਆ ਨਾਲ ਨਜਿੱਠਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ।

ਉਹਨਾਂ ਕਿਹਾ ਕਿ ਅਸਲ ਵਿੱਚ ਸਰਕਾਰ ਕੋਲ ਮਾਲੀਆ ਪੈਦਾ ਕਰਨ ਲਈ ਕੋਈ ਠੋਸ ਨੀਤੀ ਨਹੀਂ ਹੈ, ਜਿਸ ਨਾਲ ਸੂਬੇ ਨੂੰ ਘਾਟੇ ਵਿੱਚੋਂ ਬਾਹਰ ਕੱਢਿਆ ਜਾ ਸਕੇ। ਅੰਕੜਿਆਂ ਦਾ ਹਵਾਲਾ ਦਿੰਦਿਆਂ ਉਹਨਾਂ ਕਿਹਾ ਕਿ ਵਿੱਤੀ ਸਾਲ 2021-22 ਦੇ ਅੰਤ ਵਿੱਚ ਪੰਜਾਬ ਸਿਰ 2.82 ਲੱਖ ਕਰੋੜ ਰੁਪਏ ਦਾ ਕਰਜ਼ਾ ਸੀ, ਜੋ ਵਿੱਤੀ ਸਾਲ 2022-23 ਦੇ ਅੰਤ ਤੱਕ ਵੱਧ ਕੇ 3.12 ਲੱਖ ਕਰੋੜ ਰੁਪਏ ਹੋ ਗਿਆ ਹੈ। ਇਸੇ ਤਰ੍ਹਾਂ ਵਿੱਤੀ ਸਾਲ 2023-24 ਦੇ ਅੰਤ ਤੱਕ ਕਰਜ਼ਾ 3.47 ਲੱਖ ਕਰੋੜ ਰੁਪਏ ਦੇ ਨਵੇਂ ਉੱਚੇ ਪੱਧਰ ਨੂੰ ਛੂਹਣ ਦੀ ਸੰਭਾਵਨਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰਜ਼ੇ ਦੀ ਮੁੜ ਅਦਾਇਗੀ ਤੇ ਪੰਜ ਸਾਲ ਦਾ ਮੋਰੋਟੋਰੀਅਮ ਵੀ ਮੰਗਿਆ ਹੈ ਜਿਸ ਨਾਲ ਸਰਕਾਰ ਦੇ ਖਜ਼ਾਨਾ ਖਾਲੀ ਨਾ ਹੋਣ ਦੇ ਦਾਅਵਿਆਂ ਦੀ ਪੋਲ ਖੁੱਲ੍ਹਦੀ ਹੈ। ਉਹਨਾਂ ਕਿਹਾ ਕਿ ਕਰੀਬ 10 ਮਹੀਨੇ ਪਹਿਲਾਂ ਸਰਕਾਰ ਨੇ ਮੋਰੋਟੋਰੀਅਮ ਦੇ ਵਿਚਾਰ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਸੀ, ਪਰ ਹੁਣ ਉਸੇ ਸਰਕਾਰ ਨੇ ਇਸ ਮਾਮਲੇ ਤੇ ਪੂਰੀ ਤਰ੍ਹਾਂ ਯੂ-ਟਰਨ ਲੈ ਲਿਆ ਹੈ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਕੋਲ ਸੂਬੇ ਨੂੰ ਕਰਜ਼ਾ ਮੁਕਤ ਕਰਨ ਲਈ ਕੋਈ ਰੋਡਮੈਪ ਜਾਂ ਬਲੂਪ੍ਰਿੰਟ ਨਹੀਂ ਹੈ। ਪੰਜਾਬ ਦੇ ਲੋਕਾਂ ਨੂੰ ਇਸ ਤੋਂ ਵੱਡੀਆਂ ਉਮੀਦਾਂ ਸਨ, ਪਰ ਆਪ ਸਰਕਾਰ ਸੂਬੇ ਨੂੰ ਵੱਧ ਰਹੇ ਕਰਜ਼ੇ ਤੋਂ ਬਾਹਰ ਕੱਢਣ ਅਤੇ ਡਿੱਗ ਰਹੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ।

ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਵੱਧ ਕਰਜ਼ਈ ਸੂਬਿਆਂ ਵਿੱਚੋਂ ਇੱਕ ਹੈ ਅਤੇ ਮੌਜੂਦਾ ਸਰਕਾਰ ਨੇ ਸੂਬੇ ਦੀ ਆਰਥਿਕਤਾ ਨੂੰ ਰਿਵਰਸ ਗੇਅਰ ਵਿੱਚ ਪਾ ਦਿੱਤਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਆਪਣੇ ਕਰਮਚਾਰੀਆਂ ਨੂੰ ਸਮੇਂ ਤੇ ਤਨਖਾਹਾਂ ਦੇਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰੰਤੂ ਮੰਦਭਾਗੀ ਗੱਲ ਇਹ ਹੈ ਕਿ ਸੂਬੇ ਦੀ ਆਰਥਿਕਤਾ ਦਾ ਮੰਦਾ ਹਾਲ ਹੋਣ ਦੇ ਬਾਵਜੂਦ ‘ਆਪ’ ਸਰਕਾਰ ਦੀਆਂ ਝੂਠੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਵਾਲੇ ਇਸ਼ਤਿਹਾਰਾਂ ਅਤੇ ਹੋਰਡਿੰਗਾਂ ਤੇ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ।

Previous Post

ਐਨ ਐਸ ਕਿਊ ਐਫ ਵੋਕੇਸ਼ਨਲ ਅਧਿਆਪਕ ਯੂਨੀਅਨ ਦੀ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ

Next Post

ਅਦਾਲਤ ਵੱਲੋਂ ਕ੍ਰਿਕਟਰ ਸ਼ਿਖਰ ਧਵਨ ਦੇ ਤਲਾਕ ਨੂੰ ਮਨਜ਼ੂਰੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਅਦਾਲਤ ਵੱਲੋਂ ਕ੍ਰਿਕਟਰ ਸ਼ਿਖਰ ਧਵਨ ਦੇ ਤਲਾਕ ਨੂੰ ਮਨਜ਼ੂਰੀ

ਅਦਾਲਤ ਵੱਲੋਂ ਕ੍ਰਿਕਟਰ ਸ਼ਿਖਰ ਧਵਨ ਦੇ ਤਲਾਕ ਨੂੰ ਮਨਜ਼ੂਰੀ

Recommended

ਹਰੀਕੇਨ ਲੌਰਾ ਨੇ ਅਮਰੀਕਾ ਦੀ ਲੂਜੀਆਨਾ ਸਟੇਟ ਵਿੱਚ ਮਚਾਈ ਤਬਾਹੀ

ਹਰੀਕੇਨ ਲੌਰਾ ਨੇ ਅਮਰੀਕਾ ਦੀ ਲੂਜੀਆਨਾ ਸਟੇਟ ਵਿੱਚ ਮਚਾਈ ਤਬਾਹੀ

August 29, 2020
ਕੈਬਨਿਟ ਮੰਤਰੀ ਬਾਜਵਾ ਦੀ ਪਤਨੀ ਤੇ ਪੁੱਤਰ ਵੀ ਆਏ ਕੋਰੋਨਾ ਪਾਜ਼ੀਟਿਵ

ਕੈਬਨਿਟ ਮੰਤਰੀ ਬਾਜਵਾ ਦੀ ਪਤਨੀ ਤੇ ਪੁੱਤਰ ਵੀ ਆਏ ਕੋਰੋਨਾ ਪਾਜ਼ੀਟਿਵ

July 16, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In