ਨਵੀਂ ਦਿੱਲੀ, 9 ਅਕਤੂਬਰ 2023- ਭਾਰਤ ਦੇ ਚੋਣ ਕਮਿਸ਼ਨ ਨੇ ਪੰਜ ਰਾਜਾਂ – ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਮਿਜ਼ੋਰਮ ਅਤੇ ਤੇਲੰਗਾਨਾ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਛੱਤੀਸਗੜ੍ਹ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪਹਿਲੇ ਪੜਾਅ (ਸੀਟਾਂ) ਲਈ 7 ਨਵੰਬਰ ਨੂੰ ਵੋਟਿੰਗ ਹੋਵੇਗੀ। ਦੂਜੇ ਪੜਾਅ (ਸੀਟਾਂ) ਲਈ ਵੋਟਿੰਗ 17 ਨਵੰਬਰ ਨੂੰ ਹੋਵੇਗੀ।
ਮੱਧ ਪ੍ਰਦੇਸ਼ ਵਿੱਚ 17 ਨਵੰਬਰ ਨੂੰ ਵੋਟਿੰਗ ਹੋਵੇਗੀ। ਮਿਜ਼ੋਰਮ ‘ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ। ਜਦਕਿ ਰਾਜਸਥਾਨ ਵਿੱਚ 23 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ ਤੇਲੰਗਾਨਾ ਵਿੱਚ 30 ਨਵੰਬਰ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਸਾਰੇ ਪੰਜ ਰਾਜਾਂ ਦੇ ਚੋਣ ਨਤੀਜੇ 3 ਦਸੰਬਰ ਨੂੰ ਇਕੱਠੇ ਆਉਣਗੇ। ਤਰੀਕਾਂ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।