ਬਟਾਲਾ/ਗੁਰਦਾਸਪੁਰ 13 ਅਕਤੂਬਰ 2023 – ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਨਾਉਣ ਚਲਾਈ ਜਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਕਰਮਚਾਰੀਆਂ ਵਲੋਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ l ਇਸ ਕੰਮ ਵਿਚ ਧਾਰਮਿਕ ਜਥੇਬੰਦੀਆਂ ਤੇ ਗਊ ਸ਼ਾਲਾਵਾਂ ਦੇ ਨੁਮਾਇਂਦੇ ਵੀ ਸ਼ਾਮਿਲ ਹੋ ਗਈਆਂ ਹਨ l ਸਵਰਗੀ ਬਾਬਾ ਗੱਜਣ ਸਿੰਘ ਦੀ ਬਾਬਾ ਬਕਾਲਾ ਸਥਿਤ ਗਊਸ਼ਾਲਾ ਦੇ ਸੇਵਕਾਂ ਵਲੋਂ ਬਲਾਕ ਸ੍ਰੀ ਹਰਗੋਬਿੰਦਪੁਰ ਅਤੇ ਕਾਦੀਆਂ ਦੇ ਪਿੰਡਾਂ ਵਿੱਚੋਂ ਝੋਨੇ ਦੀ ਪਰਾਲੀ ਇਕਠੀ ਕੀਤੀ ਜਾ ਰਹੀ ਹੈ l
ਬਲਾਕ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬੂਜੀਆਂ ਵਾਲੀ ਵਿਚ ਬਾਬਾ ਸ਼ੀਤਲ ਸਿੰਘ ਅਤੇ ਬਿੱਟੂ ਬਾਬਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੀ ਗਊਸ਼ਾਲਾ ਵਿਚ ਤਕਰੀਬਨ 1500 ਗਊਆਂ ਹਨ ਅਤੇ ਇੰਨੇ ਹੀ ਏਕਰ ਵਿੱਚੋਂ ਪਰਾਲੀ ਇਕਠੀ ਕਰ ਲਈ ਜਾਂਦੀ ਹੈ l ਉਨ੍ਹਾਂ ਦੱਸਿਆ ਕਿ ਇਹ ਪਰਾਲੀ ਚਾਰੇ ਦੇ ਤੌਰ ਤੇ ਪਸ਼ੂਆਂ ਨੂੰ ਖੁਆਈ ਜਾਂਦੀ ਹੈ l ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਪੌਸ਼ਟਿਕ ਭਰਪੂਰ ਅਤੇ ਸੁਆਦੀ ਬਨਾਉਣ ਲਈ ਲੂਣ ਦੀ ਵਰਤੋਂ ਕੀਤੀ ਜਾਂਦੀ ਹੈ l ਉਨ੍ਹਾਂ ਕਿਹਾਂ ਕਿ ਜ਼ੇਕਰ ਵੀ ਕਿਸਾਨ ਨੂੰ ਪਰਾਲੀ ਸੰਭਾਲਣ ਵਿਚ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਸਾਡੇ ਨਾਲ ਮੋਬਾਈਲ ਨੰਬਰ 9878006715 ਜਾਂ 9914622372 ਤੇ ਸੰਪਰਕ ਕਰਨ, ਬਸ ਕਿਸਾਨ ਨੂੰ ਕਟਰ ਫੇਰ ਦੇਣ ਅਸੀਂ ਸਾਰੀ ਪਰਾਲੀ ਚੁੱਕ ਕੇ ਲੈ ਜਾਵਾਂਗੇl
ਇਸ ਮੌਕੇ ਡਾ. ਅਮਰੀਕ ਸਿੰਘ ਜ਼ਿਲਾ ਸਿਖਲਾਈ ਅਫਸਰ ਕਮ ਨੋਡਲ ਅਫ਼ਸਰ ( ਸਟੱਬਲ ਬਰਨਿੰਗ ) ਤਹਿਸੀਲ ਬਟਾਲਾ ਅਤੇ ਡੇਰਾ ਬਾਬਾ ਨਾਨਕ ਨੇ ਕਿਹਾ ਕਿ ਜ਼ਿਲਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਇਸ ਵਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲਾ ਪੱਧਰ ਤੇ ਕੰਟਰੋਲ ਨੰਬਰ ਸਥਾਪਤ ਕੀਤਾ ਗਿਆ ਹੈ ਤਾਂ ਜੋ ਜੇਕਰ ਕਿਸੇ ਵੀ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆ ਆਉਂਦੀ ਹੈ ਜਾਂ ਕਿਤੇ ਪਰਾਲੀ ਨੂੰ ਅੱਗ ਲੱਗਦੀ ਦਿਖਾਈ ਦਿੰਦੀ ਹੈ ਤਾਂ 24 ਘੰਟੇ ਕਿਸੇ ਸਮੇਂ ਟੋਲ ਫਰੀ ਨੰਬਰ 1800-180-1852 ਤੇ ਸੰਪਰਕ ਕਰ ਸਕਦਾ ਹੈ।
ਉਨਾਂ ਦੱਸਿਆ ਇਸ ਤੋਂ ਇਲਾਵਾ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਕਿਸੇ ਕਿਸਮ ਦੀ ਖੇਤੀ ਮਸ਼ੀਨਰੀ ਜਿਵੇਂ ਬੇਲਰ,ਸੁਰ ਸੀਡਰ,ਹੈਪੀ ਸੀਡਰ ਆਦਿ ਦੀ ਜ਼ਰੂਰਤ ਹੋਵੇ ਤਾਂ ਵੀ ਇਸ ਨੰਬਰ ਤੇ ਜਾਂ ਖੇਤੀ ਅਧਿਕਾਰੀਆਂ ਦੇ ਮੋਬਾਇਲ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਪਸਾਰ/ਪ੍ਰਚਾਰ ਦੇ ਵੱਖ ਵੱਖ ਮਾਧਿਅਮਾਂ ਦੀ ਵਰਤੋਂ ਕਰਦਿਆਂ ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉੁਣ ਲਈ ਪ੍ਰੇਰਿਆ ਜਾ ਰਿਹਾ ਹੈ।