ਅੰਮ੍ਰਿਤਸਰ, 16 ਅਕਤੂਬਰ 2023 : ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਭਾਈ ਰਾਮ ਸਿੰਘ ਨੂੰ ਅੱਜ ਪੁਲਿਸ ਵੱਲੋਂ ਘਰ ਵਿੱਚ ਨਜ਼ਰਬੰਦ ਕਰ ਲਿੱਤਾ ਗਿਆ। ਜਿਸ ਤੋਂ ਬਾਅਦ ਅੱਜ ਭਾਈ ਧਿਆਨ ਸਿੰਘ ਮੰਡ ਵੱਲੋਂ ਇਸ ਉੱਤੇ ਇਤਰਾਜ ਵੀ ਜਤਾਏ ਗਏ ਜਿਸ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਵੱਲੋਂ ਭਾਈ ਰਾਮ ਸਿੰਘ ਨਾਲ ਮੁਲਾਕਾਤ ਵੀ ਕੀਤੀ ਗਈ। ਭਾਈ ਰਾਮ ਸਿੰਘ ਅਤੇ ਸਰਬਤ ਖਾਲਸਾ ਵਿੱਚ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਵੀ ਸਰਕਾਰ ਉੱਤੇ ਜੰਮ ਕੇ ਨਿਸ਼ਾਨੇ ਸਾਦੇ ਗਏ।
ਧਿਆਨ ਸਿੰਘ ਮੰਡ ਅਤੇ ਦਮਦਮੀ ਟਕਸਾਲ ਦੇ ਮੁਖੀ ਭਾਈ ਰਾਮ ਸਿੰਘ ਨੇ ਕਿਹਾ ਕਿ ਜੋ ਹਾਲਾਤ ਪੰਜਾਬ ਦੇ ਹੁਣ ਬਣਦੇ ਜਾ ਰਹੇ ਹਨ ਇਸ ਤਰ੍ਹਾਂ ਦੇ ਹਾਲਾਤ ਕਦੀ ਵੀ ਵੇਖਣ ਨੂੰ ਨਹੀਂ ਮਿਲੇ। ਇਥੋਂ ਸਾਫ ਸਿੱਧ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਡਰੀ ਹੋਈ ਹੈ।
ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਭਾਈ ਰਾਮ ਸਿੰਘ ਨੂੰ ਜਿੰਵੇ ਹੀ ਪੰਜਾਬ ਪੁਲਿਸ ਵੱਲੋਂ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਉਸ ਤੋਂ ਬਾਅਦ ਸਿਆਸੀ ਗਲਿਆਰੇ ਅਤੇ ਧਾਰਮਿਕ ਆਗੂਆਂ ਦੀ ਪ੍ਰਤੀਕਰਮ ਆਣੇ ਸ਼ੁਰੂ ਹੋ ਚੁੱਕੇ ਹਨ।