ਅੰਮ੍ਰਿਤਸਰ, 16 ਅਕਤੂਬਰ 2023 : ਪੰਜਾਬ ਅਤੇ ਹਰਿਆਣੇ ਵਿੱਚ SYL ਦੇ ਮੁੱਦੇ ਨੂੰ ਲੈ ਕੇ ਲਗਾਤਾਰ ਹੀ ਸਿਆਸੀ ਪਾਰਾ ਗਰਮ ਨਜ਼ਰ ਆ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਇੱਕ ਤਰੀਕ ਨੂੰ ਕੇਂਦਰ ਵੱਲੋਂ ਆਉਣ ਵਾਲੀ ਟੀਮ ਦਾ ਵਿਰੋਧ ਕੀਤਾ ਜਾਵੇਗਾ ਉਥੇ ਹੀ ਹੁਣ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਐਸਵਈਐਲ ਦੇ ਮੁੱਦੇ ਦੇ ਉੱਤੇ ਆਪਣੀ ਪ੍ਰਤੀਕਿਰਿਆ ਸਾਹਮਣੇ ਕੀਤੀ ਗਈ ਹੈ।
ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਅਤੇ ਪੰਜਾਬੀਅਤ ਲਈ ਸਾਨੂੰ ਸਾਰਿਆਂ ਨੂੰ ਅਤੇ ਖਾਸ ਤੌਰ ਤੇ ਐਸਵਾਈਐਲ ਦੇ ਮੁੱਦੇ ‘ਤੇ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਚੱਲਣ ਦੀ ਜਰੂਰਤ ਹੈ। ਉਹਨਾਂ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਹੋਵੇ ਉਸ ਨੂੰ ਐਸਵਾਈਐਲ ਦੇ ਮੁੱਦੇ ਤੇ ਨਾਲ ਹੀ ਰੱਖਣਾ ਚਾਹੀਦਾ ਹੈ। ਉੱਥੇ ਹੀ ਹਰਿਆਣਾ ਵਿੱਚ ਬਣ ਰਹੇ ਡੇਰੇ ਜਾ ਵੋਟਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਕਿ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਹੀ ਹਰਿਆਣਾ ਕਮੇਟੀ ਦੀਆ ਵੋਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਹਰਿਆਣਾ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਤੋਂ ਵੱਖਰੇ ਕਰਨ ਲਈ ਹਰ ਇੱਕ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸਾਰੀ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਐਸਵਾਈਐਲ ਦੇ ਮੁੱਦੇ ‘ਤੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਇਹ ਉਹਨਾਂ ਨੇ ਭਗਵੰਤ ਮਾਨ ਸਰਕਾਰ ਦੇ ਉੱਤੇ ਬੋਲਦੇ ਹੋਏ ਕਿਹਾ ਕਿ ਜੋ ਉਹਨਾਂ ਵੱਲੋਂ ਇੱਕ ਤਰੀਕ ਨੂੰ ਡਿਬੇਟ ਸੱਦੀ ਗਈ ਹੈ ਇਹ ਵਿਰੋਧੀਆਂ ਦਾ ਕੰਮ ਹੁੰਦਾ ਹੈ ਨਾ ਕਿ ਮੌਜੂਦਾ ਸਰਕਾਰਾਂ ਦਾ।