ਬੈਂਗਲੁਰੂ, 27 ਜੂਨ – ਕਰਨਾਟਕ ਵਿੱਚ ਇਲਾਜ ਤੋਂ ਬਾਅਦ ਕੋਵਿਡ-19 ਤੋਂ ਠੀਕ ਹੋਣ ਤੇ 99 ਸਾਲਾ ਮਹਿਲਾ ਨੂੰ ਇੱਕ ਸਰਕਾਰੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ| ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ| ਉਨ੍ਹਾਂ ਦੱਸਿਆ ਕਿ ਬਜ਼ੁਰਗ ਮਹਿਲਾ ਵਿੱਤਚ ਕੋਰੋਨਾ ਵਾਇਰਸ ਦੇ ਮਾਮੂਲੀ ਲੱਛਣ ਨਜ਼ਰ ਆਉਣ ਤੋਂ ਬਾਅਦ 17 ਜੂਨ ਨੂੰ ਉਨ੍ਹਾਂ ਨੂੰ ਵਿਕਟੋਰੀਆ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਇਸ ਬਿਮਾਰੀ ਤੋਂ ਠੀਕ ਤੋਂ ਬਾਅਦ ਉਨ੍ਹਾਂ ਨੂੰ ਉਥੋਂ ਛੁੱਟੀ ਦੇ ਦਿੱਤੀ ਗਈ|
ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਪੀ.ਟੀ.ਆਈ.-ਭਾਸ਼ਾ ਨੂੰ ਕਿਹਾ, ਬਜ਼ੁਰਗ ਮਹਿਲਾ ਦੇ ਬੇਟੇ ਅਤੇ ਨੂੰਹ ਵਿੱਚ ਇਨਫੈਕਸ਼ਨ ਦੀ ਪੁਸ਼ਟੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ| ਉਨ੍ਹਾਂ ਕਿਹਾ ਕਿ ਬਜ਼ੁਰਗ ਮਹਿਲਾ ਵਿੱਚ ਵਾਇਰਸ ਦੇ ਮਾਮੂਲੀ ਲੱਛਣ ਸਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਗਿਆ| ਡਾਕਟਰ ਨੇ ਕਿਹਾ ਕਿ ਬਜ਼ੁਰਗ ਮਹਿਲਾ ਦੀ ਜਾਂਚ ਰਿਪੋਰਟ ਨੈਗੇਟਿਵ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਜਦੋਂ ਕਿ ਉਨ੍ਹਾਂ ਦੇ ਬੇਟੇ ਅਤੇ ਨੂੰਹ ਅਜੇ ਹਸਪਤਾਲ ਵਿੱਚ ਹੀ ਦਾਖਲ ਹਨ|