ਚੰਡੀਗੜ੍ਹ, 19 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਲਈ ਆਪਣੀ ਟੀਮ ਕੋਲ ਪੁੱਜਣ ਲਈ ਮੁੰਬਈ-ਪੁਣੇ ਐਕਸਪ੍ਰੈਸਵੇਅ ਤੇ ਤੇਜ਼ ਰਫ਼ਤਾਰ ਕਾਰ ਚਲਾਉਣ ਕਾਰਨ ਤਿੰਨ ਚਲਾਨ ਭੁਗਤਣੇ ਪਏ।
ਮੀਡੀਆ ਰਿਪੋਰਟ ਅਨੁਸਾਰ ਰੋਹਿਤ ਸ਼ਰਮਾ ਨੇ ਆਪਣੀ ਲੈਂਬੋਰਗਨਿੀ ਵਿੱਚ ਮੁੰਬਈ-ਪੁਣੇ ਐਕਸਪ੍ਰੈਸਵੇਅ ਤੇ 200 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਗੱਡੀ ਚਲਾਈ ਅਤੇ ਇੱਕ ਵਾਰ 215 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨੂੰ ਪਾਰ ਲਿਆ।
ਟ੍ਰੈਫਿਕ ਪੁਲੀਸ ਅਧਿਕਾਰੀਆਂ ਨੇ ਰੋਹਿਤ ਦੀ ਹਾਈਵੇਅ ਤੇ ਤੇਜ਼ ਰਫ਼ਤਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ ਅਤੇ ਉਸ ਨੂੰ ਪੁਲੀਸ ਐਸਕਾਰਟ ਨਾਲ ਟੀਮ ਬੱਸ ਵਿੱਚ ਸਫ਼ਰ ਕਰਨ ਦਾ ਸੁਝਾਅ ਦਿੱਤਾ।